(Source: ECI/ABP News/ABP Majha)
Amarinder Singh Resigns: ਰਾਜਪਾਲ ਨੇ ਕੈਪਟਨ ਦਾ ਅਸਤੀਫਾ ਕੀਤਾ ਮਨਜੂਰ
ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫਾ ਦੇਣ ਤੋਂ ਬਾਅਦ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਉਨ੍ਹਾਂ ਦਾ ਤੇ ਉਨ੍ਹਾਂ ਦੇ ਮੰਤਰੀ ਮੰਡਲ ਦਾ ਅਸਤੀਫਾ ਸਵੀਕਾਰ ਕਰ ਲਿਆ।
ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਵੱਲੋਂ ਅਸਤੀਫਾ ਦੇਣ ਤੋਂ ਬਾਅਦ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਉਨ੍ਹਾਂ ਦਾ ਤੇ ਉਨ੍ਹਾਂ ਦੇ ਮੰਤਰੀ ਮੰਡਲ ਦਾ ਅਸਤੀਫਾ ਸਵੀਕਾਰ ਕਰ ਲਿਆ।
ਰਾਜਪਾਲ ਨੇ ਉਨ੍ਹਾਂ ਤੇ ਉਨ੍ਹਾਂ ਦੇ ਮੰਤਰੀ ਮੰਡਲ ਨੂੰ ਰੁਟੀਨ ਦੇ ਕਾਰੋਬਾਰ ਦੇਖਦੇ ਰਹਿਣ ਲਈ ਕਿਹਾ ਹੈ, ਜਦੋਂ ਤੱਕ ਬਦਲਵੇਂ ਪ੍ਰਬੰਧ ਨਹੀਂ ਕੀਤੇ ਜਾਂਦੇ।
ਪੰਜਾਬ ਦੀ ਸਿਆਸਤ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇ ਦਿੱਤਾ ਹੈ।ਉਹ CLP ਮੀਟਿੰਗ ਤੋਂ ਪਹਿਲਾਂ ਰਾਜਪਾਲ ਨੂੰ ਮਿਲਣ ਪਹੁੰਚੇ ਅਤੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।ਅੱਜ ਸਵੇਰੇ ਤੋਂ ਹੀ ਪੰਜਾਬ ਵਿੱਚ ਵੱਡੀ ਹਲ ਚੱਲ ਸੀ।ਹੁਣ ਇਹ ਖ਼ਬਰ ਸਾਹਮਣੇ ਆ ਗਈ ਹੈ।
ਕੈਪਟਨ ਅਮਰਿੰਦਰ ਸਿੰਘ ਪੰਜਾਬ 'ਚ ਕਾਂਗਰਸ ਦਾ ਸਭ ਤੋਂ ਵੱਡਾ ਚਿਹਰੇ ਰਹੇ ਨੇ, ਮੋਦੀ ਲਹਿਰ ਦੌਰਾਨ ਜਦੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਕਾਂਗਰਸ ਨੂੰ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਕੈਪਟਨ ਦੀ ਅਗਵਾਈ ਵਿੱਚ ਕਾਂਗਰਸ ਨੇ ਸਾਲ 2017 'ਚ ਪੰਜਾਬ ਫਤਹਿ ਕੀਤਾ, ਜਿੱਤ ਦਾ ਸਿਹਰਾ ਕੈਪਟਨ ਦੇ ਸਿਰ ਬੰਨ੍ਹਿਆ ਗਿਆ, ਨਤੀਜਾ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣੇ।
ਆਖ਼ਰ ਕੈਪਟਨ 'ਆਊਟ' ਕਿਉਂ ਹੋਇਆ?
- ਨਵਜੋਤ ਸਿੰਘ ਸਿੱਧੂ ਨੇ ਅਮਰਿੰਦਰ ਸਿੰਘ ਵਿਰੁੱਧ ਮੋਰਚਾ ਖੋਲ੍ਹਿਆ
- ਬਹੁਤ ਸਾਰੇ ਵਿਧਾਇਕ ਅਤੇ ਮੰਤਰੀ ਅਮਰਿੰਦਰ ਸਿੰਘ ਦੇ ਵਿਰੁੱਧ ਸਨ
- 60 ਵਿਧਾਇਕਾਂ ਨੇ ਅਸਤੀਫਾ ਦੇਣ ਦੀ ਧਮਕੀ ਦਿੱਤੀ ਸੀ
- ਇਨ੍ਹਾਂ ਵਿਧਾਇਕਾਂ ਨੇ ਧਮਕੀ ਦਿੱਤੀ ਕਿ ਜੇਕਰ ਅਮਰਿੰਦਰ ਸਿੰਘ ਨੂੰ ਨਾ ਹਟਾਇਆ ਗਿਆ ਤਾਂ ਉਹ ‘ਆਪ’ ਵਿੱਚ ਸ਼ਾਮਲ ਹੋ ਜਾਣਗੇ
- ਸਿੱਧੂ ਨੇ ਬਿਜਲੀ ਅਤੇ ਬੇਅਦਬੀ ਦਾ ਮੁੱਦਾ ਉਠਾਇਆ
- ਇਸ ਤੋਂ ਇਲਾਵਾ ਸਿੱਧੂ ਨੇ ਕੈਪਟਨ ਦੀ ਕਾਰਜਸ਼ੈਲੀ 'ਤੇ ਵੀ ਸਵਾਲ ਉਠਾਏ।
- ਹਾਈਕਮਾਨ ਨੇ ਪਾਰਟੀ ਦੇ ਕਈ ਨੇਤਾਵਾਂ ਨਾਲ ਮੁਲਾਕਾਤ ਕੀਤੀ ਸੀ
- ਅਮਰਿੰਦਰ ਸਿੰਘ ਨੂੰ ਦਿੱਲੀ ਬੁਲਾਇਆ ਗਿਆ ਸੀ
- ਹਾਈ ਕਮਾਂਡ ਨੇ ਵਾਅਦੇ ਪੂਰੇ ਕਰਨ ਲਈ ਕਪਤਾਨ ਦੇ ਸਾਹਮਣੇ ਇੱਕ ਸ਼ਰਤ ਰੱਖੀ ਸੀ।
- ਕੈਪਟਨ ਨੇ ਹਾਈਕਮਾਨ ਨੂੰ ਨਜ਼ਰ ਅੰਦਾਜ਼ ਕਰਨ ਦਾ ਦੋਸ਼ ਲਾਇਆ
- ਸਰਕਾਰ ਵਿਚਲੇ ਅਫਸਰਾਂ 'ਤੇ ਮਨਮਾਨੀ ਕਰਨ ਦਾ ਦੋਸ਼ ਲਾਇਆ ਗਿਆ ਸੀ