Punjab News : ਪੰਜਾਬ ਦੇ ਸੀਐਮ ਭਗਵੰਤ ਮਾਨ ਤੋਂ ਬਾਅਦ ਹੁਣ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਿਚਾਲੇ ਚਿੱਠੀਆਂ ਦਾ ਦੌਰ ਲਗਾਤਾਰ ਜਾਰੀ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵਿਧਾਨ ਸਭਾ ਸੈਸ਼ਨ ਨੂੰ ਲੈ ਕੇ ਮੁੜ ਸਵਾਲ ਚੁੱਕੇ ਹਨ। ਉਨ੍ਹਾਂ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇੱਕ ਹੋਰ ਚਿੱਠੀ ਲਿਖੀ ਹੈ। ਸਪੀਕਰ ਨੂੰ ਰਾਜਪਾਲ ਦੀ ਇਹ ਦੂਜੀ ਚਿੱਠੀ ਹੈ।
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਵਿਧਾਨ ਸਭਾ ਸੈਸ਼ਨ ਤੋਂ ਪਹਿਲਾਂ ਚਿੱਠੀ ਲਿਖੀ ਗਈ ਹੈ। ਇਸ ਚਿੱਠੀ ਵਿੱਚ ਰਾਜਪਾਲ ਨੇ ਸਪੀਕਰ ਨੂੰ ਲਿਖਿਆ ਹੈ ਕਿ ਜੇਕਰ ਸੈਸ਼ਨ 'ਚ ਕਰਨ ਲਈ ਕੁਝ ਖਾਸ ਨਹੀਂ ਸੀ ਤਾਂ ਸੈਸ਼ਨ ਬੁਲਾਉਣ ਦੀ ਕੀ ਲੋੜ ਸੀ। ਜੋ ਕੰਮ ਤੁਸੀਂ ਇਸ ਸੈਸ਼ਨ 'ਚ ਕਰਨਾ ਚਾਹੁੰਦੇ ਹੋ, ਉਹ ਅਗਲੇ ਵਿਧਾਨ ਸਭਾ ਸੈਸ਼ਨ 'ਚ ਵੀ ਕਰ ਸਕਦੇ ਸੀ, ਫਿਰ ਇਹ ਸੈਸ਼ਨ ਬੁਲਾਉਣ ਦੀ ਕੋਈ ਲੋੜ ਨਹੀਂ ਸੀ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਰਾਜਪਾਲ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਚਿੱਠੀ ਲਿਖ ਕੇ ਵਿਧਾਨ ਸਭਾ ਸੈਸ਼ਨ ਦੌਰਾਨ ਹੋਣ ਵਾਲੇ ਕੰਮਾਂ ਦਾ ਵੇਰਵਾ ਮੰਗਿਆ ਸੀ। ਇਸ ਦੇ ਨਾਲ ਕਿਸ ਕਾਨੂੰਨ ਤਹਿਤ ਵਿਧਾਨ ਸਭਾ ਸੈਸ਼ਨ ਬੁਲਾਇਆ ਗਿਆ, ਉਸ ਦੀ ਜਾਣਕਾਰੀ ਮੰਗੀ ਸੀ। ਇਸ ਦਾ ਜਵਾਬ ਪੰਜਾਬ ਦੇ ਸਪੀਕਰ ਵੱਲੋਂ ਭੇਜ ਦਿੱਤਾ ਗਿਆ ਸੀ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 19 ਤੇ 20 ਜੂਨ ਨੂੰ ਦੋ ਰੋਜ਼ਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਸੈਸ਼ਨ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ 19 ਜੂਨ ਨੂੰ ਸਵੇਰੇ 11 ਵਜੇ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਪੰਜਾਬ ਸਕੱਤਰੇਤ ਵਿੱਚ ਦੂਜੀ ਮੰਜ਼ਲ ’ਤੇ ਹੋਵੇਗੀ। ਹਾਲਾਂਕਿ ਸੂਬਾ ਸਰਕਾਰ ਨੇ ਮੀਟਿੰਗ ਬਾਰੇ ਕੋਈ ਏਜੰਡਾ ਜਾਰੀ ਨਹੀਂ ਕੀਤਾ ਪਰ ਮੀਟਿੰਗ ਵਿੱਚ ਪੰਜਾਬ ਵਿਧਾਨ ਸਭਾ ਦੇ ਸੈਸ਼ਨ ’ਚ ਵਿਚਾਰੇ ਜਾਣ ਬਾਰੇ ਮੁੱਦਿਆਂ ’ਤੇ ਚਰਚਾ ਹੋ ਸਕਦੀ ਹੈ।
ਇਹ ਵੀ ਪੜ੍ਹੋ : ਇਮਰਾਨ ਖਾਨ ਦੇ ਨਾਲ ਉਨ੍ਹਾਂ ਦੀ ਭੈਣ 'ਤੇ ਵੀ ਲਟਕੀ ਗ੍ਰਿਫਤਾਰੀ ਦੀ ਤਲਵਾਰ ! ਜ਼ਮੀਨ ਘੁਟਾਲੇ ਵਿੱਚ ਸੰਮਨ
ਇਹ ਵੀ ਪੜ੍ਹੋ : ਮੁੰਬਈ ਬੰਬ ਧਮਾਕਿਆਂ ਦਾ ਮੋਸਟ ਵਾਂਟੇਡ ਅੱਤਵਾਦੀ ਬਸ਼ੀਰ ਕੈਨੇਡਾ 'ਚ ਗ੍ਰਿਫਤਾਰ , ਪਾਕਿਸਤਾਨ ਨੇ ਦਿੱਤੀ ਸੀ ਟ੍ਰੇਨਿੰਗ, ਹੁਣ ਲਿਆਂਦਾ ਜਾਵੇਗਾ ਭਾਰਤ !
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ