Punjab News: ਹਰਿਆਣਾ ਵਿਧਾਨ ਸਭਾ ਨੂੰ ਜ਼ਮੀਨ ਦੇਣ ਨੂੰ ਲੈ ਕੇ ਪੰਜਾਬ ਦੀ ਸਿਆਸਤ ਵਿੱਚ ਚੱਲ ਰਹੇ ਵਿਵਾਦ ਦਰਮਿਆਨ ਅੱਜ (ਐਤਵਾਰ) ਰਾਜਪਾਲ ਗੁਲਾਬ ਚੰਦ ਕਟਾਰੀਆ ਦਾ ਬਿਆਨ ਸਾਹਮਣੇ ਆਇਆ ਹੈ। ਰਾਜਪਾਲ ਕਟਾਰੀਆ ਅੱਜ ਇੱਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਲਈ ਚੰਡੀਗੜ੍ਹ ਪੁੱਜੇ ਸਨ। ਮੀਡੀਆ ਵੱਲੋਂ ਪੁੱਛੇ ਸਵਾਲ ਤੋਂ ਬਾਅਦ ਰਾਜਪਾਲ ਕਟਾਰੀਆ ਨੇ ਇਸ ਵਿਵਾਦ 'ਤੇ ਸਥਿਤੀ ਸਪੱਸ਼ਟ ਕੀਤੀ।



ਰਾਜਪਾਲ ਨੇ ਕੀ ਕਿਹਾ ?


ਰਾਜਪਾਲ ਕਟਾਰੀਆ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਨੂੰ ਕੋਈ ਜ਼ਮੀਨ ਅਲਾਟ ਨਹੀਂ ਕੀਤੀ ਗਈ ਹੈ। ਉਨ੍ਹਾਂ ਦਾ ਇਕ ਪ੍ਰਸਤਾਵ ਲੰਬੇ ਸਮੇਂ ਤੋਂ ਪੈਂਡਿੰਗ ਹੈ। ਫੈਸਲਾ ਹੋਣ ਤੱਕ ਕੁਝ ਨਹੀਂ ਕਿਹਾ ਜਾ ਸਕਦਾ।


ਪੰਜਾਬ ਸਰਕਾਰ ਨੇ ਕੀਤਾ ਸੀ ਵਿਰੋਧ


ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਸ਼ੁੱਕਰਵਾਰ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕੀਤੀ ਸੀ ਜਿਸ ਵਿੱਚ ਉਨ੍ਹਾਂ ਨੇ ਹਰਿਆਣਾ ਨੂੰ ਜ਼ਮੀਨ ਅਲਾਟ ਕਰਨ ਦੇ ਕਦਮ ਦਾ ਵਿਰੋਧ ਕੀਤਾ ਸੀ ਅਤੇ ਮੰਗ ਪੱਤਰ ਸੌਂਪਿਆ ਸੀ। ਵਿੱਤ ਮੰਤਰੀ ਨੇ ਕਿਹਾ ਸੀ-ਚੰਡੀਗੜ੍ਹ ਪੰਜਾਬ ਦਾ ਹੈ ਅਤੇ ਅਸੀਂ ਹਰਿਆਣਾ ਨੂੰ ਇਕ ਇੰਚ ਵੀ ਜ਼ਮੀਨ ਨਹੀਂ ਦੇਵਾਂਗੇ। ਚੰਡੀਗੜ੍ਹ 'ਤੇ ਪੰਜਾਬ ਦਾ ਕੰਟਰੋਲ ਹੈ। ਅਸੀਂ ਆਪਣੇ ਹੱਕਾਂ ਲਈ ਲੜਾਂਗੇ। ਚੰਡੀਗੜ੍ਹ ਦੀ ਜ਼ਮੀਨ ਹਰਿਆਣਾ ਨੂੰ ਅਲਾਟ ਕਰਨਾ ਗ਼ਲਤ ਹੈ। 



ਹਰਿਆਣਾ ਸਰਕਾਰ ਦਾ ਵੀ ਸਖ਼ਤ ਰਵੱਈਆ


ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਸਰਕਾਰ 'ਤੇ ਪਲਟਵਾਰ ਕਰਦਿਆਂ ਇਸ ਨੂੰ 'ਗੰਦੀ ਰਾਜਨੀਤੀ' ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਸੀ ਕਿ ਚੰਡੀਗੜ੍ਹ ਪੰਜਾਬ ਅਤੇ ਹਰਿਆਣਾ ਦੋਵਾਂ ਦਾ ਹਿੱਸਾ ਹੈ। ਚੰਡੀਗੜ੍ਹ 'ਤੇ ਵੀ ਹਰਿਆਣਾ ਦਾ ਅਧਿਕਾਰ ਹੈ। ਅਸੀਂ ਚੰਡੀਗੜ੍ਹ ਵਿੱਚ ਵਿਧਾਨ ਸਭਾ ਕਿਉਂ ਨਹੀਂ ਬਣਾ ਸਕਦੇ ? 



ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।