Anganwadi Centers: ਆਂਗਣਵਾੜੀ ਕੇਂਦਰਾਂ ਨੂੰ ਲੇ ਕੇ ਮਾਨ ਸਰਕਾਰ ਦਾ ਵੱਡਾ ਐਲਾਨ, 1240 ਸੈਂਟਰਾਂ ਲਈ ਨਵੇਂ ਹੁਕਮ
Anganwadi Centers Punjab: ਆਂਗਣਵਾੜੀ ਕੇਂਦਰਾਂ ਵਿੱਚ ਕੇਂਦਰ ਸਰਕਾਰ ਦੇ ਨਿਯਮਾਂ ਅਨੁਸਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਣ ਭੱਤਾ ਦਿੱਤਾ ਜਾ ਰਿਹਾ ਹੈ ਅਤੇ ਮਾਣ ਭੱਤਾ ਪੰਜਾਬ ਸਰਕਾਰ ਵੱਲੋਂ ਵੱਖਰੇ ਤੌਰ ’ਤੇ ਦਿੱਤਾ ਜਾਂਦਾ
Anganwadi Centers Punjab: ਪੰਜਾਬ ਸਰਕਾਰ ਨੇ ਸੂਬੇ ਦੇ 1240 ਆਂਗਣਵਾੜੀ ਕੇਂਦਰਾਂ ਨੂੰ ਮਿੰਨੀ ਆਂਗਣਵਾੜੀ ਕੇਂਦਰਾਂ ਤੋਂ ਮੁੱਖ ਆਂਗਣਵਾੜੀ ਕੇਂਦਰਾਂ ਵਿੱਚ ਅੱਪਗ੍ਰੇਡ ਕੀਤਾ ਹੈ। ਪੰਜਾਬ ਵਿੱਚ ਕੁੱਲ 27,314 ਆਂਗਣਵਾੜੀ ਕੇਂਦਰਾਂ ਵਿੱਚੋਂ 1240 ਆਂਗਣਵਾੜੀ ਕੇਂਦਰ ਮਿੰਨੀ ਆਂਗਣਵਾੜੀ ਕੇਂਦਰਾਂ ਵਜੋਂ ਚੱਲ ਰਹੇ ਹਨ। ਇਨ੍ਹਾਂ 1240 ਆਂਗਣਵਾੜੀ ਕੇਂਦਰਾਂ ਵਿੱਚ ਇੱਕ ਵਰਕਰ ਕੰਮ ਕਰ ਰਹੀ ਸੀ, ਜਿਸ ਨੂੰ 3500 ਰੁਪਏ ਪ੍ਰਤੀ ਮਹੀਨਾ ਭੱਤਾ ਦਿੱਤਾ ਜਾਂਦਾ ਸੀ।
ਇਹ ਗੱਲ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਸਾਂਝੀ ਕੀਤੀ, ਬਲਜੀਤ ਕੌਰ ਨੇ ਦੱਸਿਆ ਕਿ ਹੁਣ ਕੁੱਲ ਪ੍ਰਵਾਨਿਤ 27,314 ਆਂਗਣਵਾੜੀ ਕੇਂਦਰ ਮੁੱਖ ਆਂਗਣਵਾੜੀ ਕੇਂਦਰਾਂ ਦੀ ਸ਼੍ਰੇਣੀ ਵਿੱਚ ਆ ਗਏ ਹਨ। ਮੰਤਰੀ ਆਂਗਣਵਾੜੀ ਵਰਕਰਾਂ ਦਾ ਮਹੀਨਾਵਾਰ ਭੱਤਾ 3500 ਰੁਪਏ ਤੋਂ ਵਧ ਕੇ ਕੁੱਲ 4500 ਰੁਪਏ ਹੋ ਜਾਵੇਗਾ।
ਆਂਗਣਵਾੜੀ ਕੇਂਦਰਾਂ ਵਿੱਚ ਕੇਂਦਰ ਸਰਕਾਰ ਦੇ ਨਿਯਮਾਂ ਅਨੁਸਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਮਾਣ ਭੱਤਾ ਦਿੱਤਾ ਜਾ ਰਿਹਾ ਹੈ ਅਤੇ ਮਾਣ ਭੱਤਾ ਪੰਜਾਬ ਸਰਕਾਰ ਵੱਲੋਂ ਵੱਖਰੇ ਤੌਰ ’ਤੇ ਦਿੱਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਮੁੱਖ ਆਂਗਣਵਾੜੀ ਕੇਂਦਰਾਂ ਦੀ ਪ੍ਰਵਾਨਗੀ ਨਾਲ ਹੁਣ ਆਂਗਣਵਾੜੀ ਹੈਲਪਰਾਂ ਦੀਆਂ 1240 ਅਸਾਮੀਆਂ ਵੀ ਸਿਰਜੀਆਂ ਗਈਆਂ ਹਨ।
ਜਲਦ ਹੀ 1240 ਆਂਗਣਵਾੜੀ ਹੈਲਪਰਾਂ ਦੀ ਭਰਤੀ ਕੀਤੀ ਜਾਵੇਗੀ। ਆਂਗਣਵਾੜੀ ਹੈਲਪਰ ਦਾ ਮਾਣ ਭੱਤਾ 2250/- ਰੁਪਏ ਪ੍ਰਤੀ ਮਹੀਨਾ ਹੋਵੇਗਾ। ਆਂਗਣਵਾੜੀ ਵਰਕਰ ਨੂੰ 5000 ਰੁਪਏ ਅਤੇ ਹੈਲਪਰ ਨੂੰ 3100 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਂਦੇ ਹਨ। ਨਾਲ ਹੀ ਆਂਗਣਵਾੜੀ ਵਰਕਰਾਂ ਨੂੰ 500 ਰੁਪਏ ਦਾ ਸਾਲਾਨਾ ਵਾਧਾ ਅਤੇ ਹੈਲਪਰਾਂ ਨੂੰ ਜਨਵਰੀ ਵਿੱਚ 250 ਰੁਪਏ ਦਾ ਵਾਧਾ ਦਿੱਤਾ ਜਾਂਦਾ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial