ਪੜਚੋਲ ਕਰੋ

Farishtey Scheme: ਫਰਿਸ਼ਤੇ ਬਣਨ ਦਾ ਸੁਨਹਿਰੀ ਮੌਕਾ, ਨਾਲ ਮਿਲਣਗੇ ਪੈਸੇ, ਮਾਨ ਸਰਕਾਰ ਲਿਆਉਣ ਜਾ ਰਹੀ ਸਕੀਮ

Roll-out Farishtey Scheme: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿਹਤ ਵਿਭਾਗ ਨਾਲ ਸਬੰਧਤ ਸਾਰੀਆਂ ਫਾਈਲਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ

Roll-out Farishtey Scheme:  -  ਪੰਜਾਬ ਸਰਕਾਰ ਕੋਲ ਸੂਬੇ ਦੇ ਲੋਕਾਂ ਲਈ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਫੰਡਾਂ ਦੀ ਕੋਈ ਘਾਟ ਨਾ ਹੋਣ ਬਾਰੇ ਪੁਸ਼ਟੀ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨਾਲ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗ ਦੇ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਲਈ ਉੱਚ ਪੱਧਰੀ ਮੀਟਿੰਗ ਕੀਤੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਿਹਤ ਵਿਭਾਗ ਨਾਲ ਸਬੰਧਤ ਸਾਰੀਆਂ ਫਾਈਲਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕਰਨ ਦੀਆਂ ਸਖ਼ਤ ਹਦਾਇਤਾਂ ਦਿੱਤੀਆਂ ਗਈਆਂ ਹਨ ਕਿਉਂਕਿ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਲਈ ਫ਼ਿਕਰਮੰਦ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਫਰਿਸ਼ਤੇ ਸਕੀਮ ਸ਼ੁਰੂ ਕਰਨ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿਸ ਤਹਿਤ ਹਾਦਸੇ ਦੇ ਪਹਿਲੇ 48 ਘੰਟਿਆਂ ਦੇ ਅੰਦਰ ਸੜਕ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ ਭਾਵੇਂ ਉਹ ਕਿਸੇ ਵੀ ਸੂਬੇ ਦੇ ਵਸਨੀਕ ਹੋਣ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸੜਕ ਹਾਦਸਿਆਂ ਦੇ ਸ਼ਿਕਾਰ ਵਿਅਕਤੀਆਂ ਨੂੰ ਪ੍ਰਾਈਵੇਟ ਹਸਪਤਾਲਾਂ ਸਮੇਤ ਨੇੜਲੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਮੁਹੱਈਆ ਕਰਵਾਉਣਾ ਯਕੀਨੀ ਬਣਾਏਗੀ।

ਸਿਹਤ ਮੰਤਰੀ ਨੇ ਕਿਹਾ ਕਿ ਸੜਕ ਹਾਦਸੇ ਦੇ ਪੀੜਤਾਂ ਨੂੰ ਇਲਾਜ ਲਈ ਹਸਪਤਾਲ ਲੈ ਕੇ ਜਾਣ ਵਾਲੇ ਵਿਅਕਤੀ ਨੂੰ 2000 ਰੁਪਏ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਪੀੜਤ ਨੂੰ ਹਸਪਤਾਲ ਲੈ ਕੇ ਆਉਣ ਵਾਲੇ ਵਿਅਕਤੀ ਤੋਂ ਪੁਲਿਸ ਜਾਂ ਹਸਪਤਾਲ ਪ੍ਰਸ਼ਾਸਨ ਵੱਲੋਂ ਕੋਈ ਪੁੱਛਗਿੱਛ ਨਹੀਂ ਕੀਤੀ ਜਾਵੇਗੀ ਜਦੋਂ ਤੱਕ ਉਹ ਖੁਦ ਚਸ਼ਮਦੀਦ ਗਵਾਹ ਨਹੀਂ ਬਣਨਾ ਚਾਹੁੰਦਾ।

ਉਨ੍ਹਾਂ ਨੇ ਸਿਹਤ ਵਿਭਾਗ ਨਾਲ ਸਬੰਧਤ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਵੀ ਕੀਤੀ ਜਿਸ ਵਿੱਚ ਤਿੰਨ ਸਰਕਾਰੀ ਹਸਪਤਾਲਾਂ- ਐਮਸੀਐਚ ਧੂਰੀ ਹਸਪਤਾਲ, ਸੀਐਚਸੀ ਕੌਹਰੀਆਂ ਅਤੇ ਚੀਮਾ ਹਸਪਤਾਲ ਨੂੰ ਅਤਿ-ਆਧੁਨਿਕ ਸਿਹਤ ਸਹੂਲਤਾਂ, ਏਕੀਕ੍ਰਿਤ ਪਬਲਿਕ ਹੈਲਥ ਲੈਬਾਂ, ਕ੍ਰਿਟੀਕਲ ਕੇਅਰ ਬਲਾਕ ਸਮੇਤ ਮੈਡੀਕਲ ਪ੍ਰੋਜੈਕਟਾਂ ਨੂੰ ਅਪਗ੍ਰੇਡ ਕਰਨਾ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਜਲਦ ਹੀ ਸਾਰੇ ਜ਼ਿਲ੍ਹਾ ਹਸਪਤਾਲਾਂ, ਸਬ-ਡਿਵੀਜ਼ਨ ਹਸਪਤਾਲਾਂ ਅਤੇ ਕਮਿਊਨਿਟੀ ਹੈਲਥ ਸੈਂਟਰਾਂ ਵਿੱਚ ਐਕਸ-ਰੇ ਅਤੇ ਅਲਟਰਾਸਾਊਂਡ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ, ਜਦਕਿ 19 ਜ਼ਿਲ੍ਹਾ ਹਸਪਤਾਲਾਂ, ਛੇ ਸਬ-ਡਿਵੀਜ਼ਨ ਹਸਪਤਾਲਾਂ ਅਤੇ 15 ਕਮਿਊਨਿਟੀ ਹੈਲਥ ਸੈਂਟਰਾਂ (ਸੀਐਚਸੀ) ਸਮੇਤ 40 ਹਸਪਤਾਲਾਂ ਨੂੰ 550 ਕਰੋੜ ਰੁਪਏ ਦੀ ਲਾਗਤ ਨਾਲ ਅਤਿ-ਆਧੁਨਿਕ ਸਹੂਲਤਾਂ ਅਤੇ ਉਪਕਰਨਾਂ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ ਤਾਂ ਜੋ ਲੋਕ ਸਰਕਾਰੀ ਹਸਪਤਾਲਾਂ ਵਿੱਚ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਦਾ ਲਾਭ ਉਠਾ ਸਕਣ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਇਲਾਜ ਲਈ ਆਉਣ ਵਾਲੇ ਲੋਕਾਂ ਦੀ ਮਦਦ ਅਤੇ ਸਹੀ ਸੇਧ ਲਈ ਸਰਕਾਰੀ ਸਿਹਤ ਸਹੂਲਤਾਂ ਵਿਖੇ ’ਮਰੀਜ਼ ਸੁਵਿਧਾ ਕੇਂਦਰ’ ਸਥਾਪਤ ਕਰਨ ਦਾ ਨਵਾਂ ਸੰਕਲਪ ਲੈ ਕੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਅਜਿਹਾ ਇੱਕ ਕੇਂਦਰ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਪਾਇਲਟ ਆਧਾਰ ’ਤੇ ਸਥਾਪਿਤ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਮੁਫ਼ਤ ਦਵਾਈਆਂ ਦੀ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਅਤੇ ਕਿਸੇ ਵੀ ਸਰਕਾਰੀ ਸਿਹਤ ਕੇਂਦਰ ਵਿਖੇ ਦਵਾਈਆਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋਂ ਇਲਾਵਾ, ਸਰਕਾਰ ਲੋਕਾਂ ਨੂੰ ਜੀਵਨ ਰੱਖਿਅਕ ਦਵਾਈਆਂ ਅਤੇ ਸਰਜੀਕਲ ਉਪਕਰਨ ਕਿਫ਼ਾਇਤੀ ਦਰਾਂ ’ਤੇ ਮੁਹੱਈਆ ਕਰਵਾਉਣ ਲਈ ਸਾਰੀਆਂ ਸਰਕਾਰੀ ਸਿਹਤ ਸਹੂਲਤਾਂ ’ਤੇ ਜੈਨਰਿਕ ਦਵਾਈਆਂ ਦੀਆਂ ਫਾਰਮੇਸੀਆਂ- ਅੰਮ੍ਰਿਤ ਅਤੇ ਜਨ ਔਸ਼ਧੀ ਕੇਂਦਰ- ਸਥਾਪਤ ਕਰਨ ਦੀ ਯੋਜਨਾ ਬਣਾ ਰਹੀ ਹੈ।

ਇਸ ਦੌਰਾਨ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਨੇ ਸਬੰਧਤ ਅਧਿਕਾਰੀਆਂ ਨੂੰ ਸੂਬੇ ਵਿੱਚ ਸਥਾਪਿਤ ਕੀਤੇ ਜਾ ਰਹੇ ਸਾਰੇ ਪੰਜ ਨਵੇਂ ਮੈਡੀਕਲ ਕਾਲਜਾਂ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਵੀ ਆਖਿਆ। ਉਨ੍ਹਾਂ ਨੇ ਮੋਹਾਲੀ ਸਥਿਤ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਰੀ ਸਾਇੰਸਜ਼ (ਪੀ.ਆਈ.ਐਲ.ਬੀ.ਐਸ.) ਵਿਖੇ ਸਥਾਪਿਤ ਕੀਤੀ ਜਾ ਰਹੀ ਅਤਿ-ਆਧੁਨਿਕ ਡਾਇਗਨੌਸਟਿਕ ਅਤੇ ਮੈਨੇਜਮੈਂਟ ਸਹੂਲਤ ਦਾ ਜਾਇਜ਼ਾ ਵੀ ਲਿਆ।

Farishtey Scheme: ਫਰਿਸ਼ਤੇ ਬਣਨ ਦਾ ਸੁਨਹਿਰੀ ਮੌਕਾ, ਨਾਲ ਮਿਲਣਗੇ ਪੈਸੇ, ਮਾਨ ਸਰਕਾਰ ਲਿਆਉਣ ਜਾ ਰਹੀ ਸਕੀਮ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Advertisement
ABP Premium

ਵੀਡੀਓਜ਼

Khanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲਦਿਲਜੀਤ ਦੀ ਫਿਲਮ ਨਾਲ ਆਹ ਕਿਉਂ ਕੀਤਾ , ਫਿਲਮ ਨੂੰ ਕਿਉਂ ਨਹੀਂ ਮਿਲਿਆ Oscar ਦਾ ਚਾਂਸਹਰ ਭਾਸ਼ਾ 'ਚ ਦਿਲ ਜਿੱਤ ਲੈਂਦੇ ਸਰਤਾਜ , Live ਸੁਣਕੇ ਵੇਖੋ ਕਿੱਦਾਂ ਚਲਦਾ ਜਾਦੂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
TMKOC ਦੇ ਗੁਰੂਚਰਨ ਸਿੰਘ ਹਸਪਤਾਲ ਭਰਤੀ, ਵੀਡੀਓ ਸ਼ੇਅਰ ਕਰ ਬੋਲੇ- ਹਾਲਾਤ ਬਹੁਤ ਖਰਾਬ; ਫੈਨਜ਼ ਦੀ ਵਧੀ ਚਿੰਤਾ...
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 09-01-2025
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਪੰਜਾਬੀਆਂ ਨੂੰ ਮਿਲੇਗਾ 25000 ਰੁਪਏ ਦਾ ਇਨਾਮ, ਇੰਝ ਕਰ ਸਕਦੇ ਹੋ ਹਾਸਿਲ 
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Punjab News: ਅਲਰਟ 'ਤੇ ਪੰਜਾਬ ਸਿਹਤ ਵਿਭਾਗ, ਦੇਸ਼ 'ਚ ਫੈਲ ਰਹੀ ਜਾਨਲੇਵਾ ਬਿਮਾਰੀ ਨੂੰ ਲੈ ਹਦਾਇਤਾਂ ਜਾਰੀ
Embed widget