ਚੰਡੀਗੜ੍ਹ: ਸਾਬਕਾ ਕੇਂਦਰੀ ਮੰਤਰੀ ਸੁਸ਼ਮਾ ਸਵਰਾਜ ਦੇ ਅਕਾਲ ਚਲਾਣੇ ਦੇ ਸੋਗ ਵਜੋਂ ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਸਾਰੇ ਸਰਕਾਰੀ ਦਫ਼ਤਰਾਂ ਸਕੂਲਾਂ, ਕਾਲਜਾਂ ਤੇ ਕਾਰਪੋਰੇਸ਼ਨਾਂ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਹੈ। ਸਰਕਾਰੀ ਦਫ਼ਤਰਾਂ 'ਚ ਦੁਪਹਿਰ ਬਾਅਦ ਅੱਧੇ ਦਿਨ ਦੀ ਛੁੱਟੀ ਹੋਵੇਗੀ।
ਪੰਜਾਬ ਸਰਕਾਰ ਨੇ ਬਾਕਾਇਦਾ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਕਾਰਪੋਰੇਸ਼ਨਾਂ ਦੇ ਮੁਖੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਭਾਜਪਾ ਦੀ ਸੀਨੀਅਰ ਨੇਤਾ ਸੁਸ਼ਮਾ ਸਵਰਾਜ ਨੇ ਮੰਗਲਵਾਰ ਰਾਤ 67 ਸਾਲ ਦੀ ਉਮਰ 'ਚ ਆਖ਼ਰੀ ਸਾਹ ਲਏ। ਅੱਜ ਬਾਅਦ ਦੁਪਹਿਰ ਉਨ੍ਹਾਂ ਦਾ ਅੰਤਮ ਸੰਸਕਾਰ ਕੀਤਾ ਜਾਵੇਗਾ।
ਸੁਸ਼ਮਾ ਸਵਰਾਜ ਦੇ ਅਕਾਲ ਚਲਾਣੇ 'ਤੇ ਪੰਜਾਬ ਸਰਕਾਰ ਨੇ ਐਲਾਨੀ ਛੁੱਟੀ
ਏਬੀਪੀ ਸਾਂਝਾ
Updated at:
07 Aug 2019 01:00 PM (IST)
ਪੰਜਾਬ ਸਰਕਾਰ ਨੇ ਬਾਕਾਇਦਾ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਤੇ ਕਾਰਪੋਰੇਸ਼ਨਾਂ ਦੇ ਮੁਖੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। ਭਾਜਪਾ ਦੀ ਸੀਨੀਅਰ ਨੇਤਾ ਸੁਸ਼ਮਾ ਸਵਰਾਜ ਨੇ ਮੰਗਲਵਾਰ ਰਾਤ 67 ਸਾਲ ਦੀ ਉਮਰ 'ਚ ਆਖ਼ਰੀ ਸਾਹ ਲਏ। ਅੱਜ ਬਾਅਦ ਦੁਪਹਿਰ ਉਨ੍ਹਾਂ ਦਾ ਅੰਤਮ ਸੰਸਕਾਰ ਕੀਤਾ ਜਾਵੇਗਾ।
- - - - - - - - - Advertisement - - - - - - - - -