Anganwadi center: ਪੰਜਾਬ ਵਿੱਚ ਵੱਧਦੀ ਜਾ ਰਹੀ ਕੜਾਕੇ ਦੀ ਠੰਢ ਨੂੰ ਧਿਆਨ ਵਿੱਚ ਰੱਖਦਿਆ ਸੂਬਾ ਸਰਕਾਰ ਨੇ ਆਂਗਣਵਾੜੀ ਸੈਟਰਾਂ ਵਿੱਚ ਵੀ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ  ਜਾਰੀ ਕਰ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ਮੁਤਾਬਕ 14 ਜਨਵਰੀ 2024 ਤੱਕ ਸਾਰੇ ਆਂਗਣਵਾੜੀ ਸੈਟਰਾਂ ਵਿੱਚ ਬੱਚੇ ਨਹੀਂ ਆਉਣੇ ਪਰ ਸਟਾਫ਼ ਪਹਿਲਾਂ ਦੀ ਤਰ੍ਹਾਂ ਰੋਜ਼ਾਨਾ ਹਾਜ਼ਰੀ ਯਕੀਨੀ ਬਣਾਏਗਾ। 



ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ 'ਚ ਕਿਹਾ ਗਿਆ ਹੈ ਕਿ  - ਸਰਦੀਆਂ ਦੇ ਮੌਸਮ ਕਾਰਨ ਛੋਟੇ ਬੱਚਿਆ ਦਾ ਆਂਗਣਵਾੜੀ ਸੈਟਰਾਂ ਵਿੱਚ ਆਉਣਾ ਬਹੁਤ ਮੁਸ਼ਕਿਲ ਹੈ ਜਿਸ ਕਰਕੇ ਵਿਭਾਗ ਵੱਲੋਂ ਆਂਗਣਵਾੜੀ ਸੈਟਰਾਂ ਵਿੱਚ ਮਿਤੀ 14 ਜਨਵਰੀ 2024 ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਆਂਗਣਵਾੜੀ ਵਰਕਰਾਂ ਵੱਲੋਂ 3-6 ਸਾਲ ਦੇ ਬੱਚਿਆ ਨੂੰ ਛੁੱਟੀਆਂ ਦੌਰਾਨ ਟੇਕਹੋਮ ਰਾਸ਼ਨ ਦਿੱਤਾ ਜਾਵੇ। ਆਂਗਣਵਾੜੀ ਵਰਕਰਾਂ ਵੱਲੋਂ ਪੋਸ਼ਣ ਟਰੈਕਰ ਉੱਤੇ ਰੋਜਾਨਾ ਰਿਪੋਰਟਿੰਗ ਕਰਨੀ ਯਕੀਨੀ ਬਣਾਈ ਜਾਵੇ ਅਤੇ ਪ੍ਰੀ ਸਕੂਲ ਸਿੱਖਿਆ ਤੋਂ ਇਲਾਵਾ ਬਾਕੀ ਸਕੀਮਾਂ ਦਾ ਬਣਦਾ ਲਾਭ ਲਾਭਪਾਤਰੀਆਂ ਨੂੰ ਪਹਿਲਾ ਦੀ ਤਰ੍ਹਾ ਦੇਣਾ ਯਕੀਨੀ ਬਣਾਇਆ ਜਾਵੇ।  



Punjab News: ਪੰਜਾਬ ਸਰਕਾਰ ਨੇ 14 ਜਨਵਰੀ ਤੱਕ ਛੁੱਟੀਆਂ ਦਾ ਕੀਤਾ ਐਲਾਨ, ਵੱਧ ਰਹੀ ਠੰਢ ਕਾਰਨ ਲਿਆ ਫੈਸਲਾ



ਪੰਜਾਬ ਵਿੱਚ ਸੀਤ ਲਹਿਰ ਜਾਰੀ ਹੈ। ਮੌਸਮ ਵਿਭਾਗ ਨੇ  ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੋਇਆ ਹੈ। ਇਸ ਦੇ ਨਾਲ ਹੀ ਅੱਜ ਅੰਮ੍ਰਿਤਸਰ ਅਤੇ ਪੂਰਬੀ ਮਾਲਵੇ ਵਿੱਚ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਹੋ ਗਈ ਹੈ। ਇਹੀ ਹਾਲ ਜਲੰਧਰ ਤੇ ਆਸਪਾਸ ਦੇ ਜ਼ਿਲ੍ਹਿਆਂ ਦਾ ਹੈ। ਘੱਟੋ-ਘੱਟ ਤਾਪਮਾਨ 5.2 ਡਿਗਰੀ ਦੇ ਨਾਲ   ਗੁਰਦਾਸਪੁਰ ਜਿਲਾ ਸਭ ਤੋਂ ਠੰਢਾ ਰਿਹਾ।


ਮੌਸਮ ਵਿਭਾਗ ਅਨੁਸਾਰ ਪੂਰਬੀ ਮਾਲਵੇ ਦੇ ਲੁਧਿਆਣਾ, ਪਟਿਆਲਾ, ਰੂਪਨਗਰ ਅਤੇ ਸੰਗਰੂਰ ਵਿੱਚ ਅੱਧੀ ਰਾਤ ਤੋਂ ਹੀ ਸੰਘਣੀ ਧੁੰਦ ਛਾਈ ਹੋਈ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਅੰਮ੍ਰਿਤਸਰ, ਤਰਨਤਾਰਨ, ਪਠਾਨਕੋਟ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਜਿਵੇਂ-ਜਿਵੇਂ ਦਿਨ ਚੜ੍ਹਦਾ ਗਿਆ, ਇੱਥੇ ਵੀ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ ਅਤੇ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਹੋ ਗਈ।



ਚੰਡੀਗੜ੍ਹ ਦੇ ਸਾਰੇ ਸਰਕਾਰੀ, ਏਡਡ ਅਤੇ ਪ੍ਰਾਈਵੇਟ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਸਕੂਲ ਸਵੇਰੇ 9:30 ਵਜੇ ਤੋਂ ਪਹਿਲਾਂ ਨਹੀਂ ਖੁੱਲ੍ਹ ਸਕਦੇ ਹਨ ਅਤੇ 3 ਵਜੇ ਜਾਂ ਇਸ ਤੋਂ ਪਹਿਲਾਂ ਬੰਦ ਕਰਨੇ ਪੈਣਗੇ। ਹੁਣ ਤੱਕ ਸਰਕਾਰੀ ਸਕੂਲਾਂ ਦਾ ਸਮਾਂ ਸਵੇਰੇ 8:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਸੀ।


Education Loan Information:

Calculate Education Loan EMI