ਪੜਚੋਲ ਕਰੋ
ਸ਼ਹੀਦ ਕੁਲਵਿੰਦਰ ਸਿੰਘ ਦੇ ਮਾਪਿਆਂ ਲਈ ਕੈਪਟਨ ਨੇ ਐਲਾਨੀ ਪੈਨਸ਼ਨ
ਸ੍ਰੀ ਅਨੰਦਪੁਰ ਸਾਹਿਬ: ਜ਼ਿਲ੍ਹਾ ਰੂਪਨਗਰ ਦੇ ਪਿੰਡ ਰੌਲੀ ਦੇ ਸੀਆਰਪੀਐਫ ਜਵਾਨ ਕੁਲਵਿੰਦਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜੋ ਬੀਤੇ ਵੀਰਵਾਰ ਹੋਏ ਪੁਲਵਾਮਾ ਫਿਦਾਈਨ ਹਮਲੇ 'ਚ ਸ਼ਹੀਦ ਹੋ ਗਿਆ ਸੀ। ਹਾਲਾਂਕਿ, ਸਰਕਾਰ ਨੇ ਸ਼ਹੀਦਾਂ ਦੇ ਵਾਰਸਾਂ ਲਈ ਸਰਕਾਰੀ ਨੌਕਰੀ ਦਾ ਐਲਾਨ ਕੀਤਾ ਹੈ ਪਰ ਕੁਲਵਿੰਦਰ ਦੇ ਮਾਪਿਆਂ ਦੇ ਬਜ਼ੁਰਗ ਹੋਣ ਕਾਰਨ ਹੁਣ ਉਨ੍ਹਾਂ ਨੂੰ ਮਨੀਵਾਰ ਪੈਨਸ਼ਨ ਲਾਈ ਜਾਵੇਗੀ।
ਸ਼ਹੀਦ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਸ਼ਹੀਦ ਕੁਲਵਿੰਦਰ ਦੇ ਮਾਪਿਆਂ ਲਈ 10,000 ਰੁਪਏ ਮਹੀਨਾਵਾਰ ਪੈਨਸ਼ਨ ਲਾਈ ਜਾਵੇਗੀ। ਇਸ ਤੋਂ ਪਹਿਲਾਂ ਸਰਕਾਰ ਸ਼ਹੀਦਾਂ ਦੇ ਪਰਿਵਾਰਾਂ ਨੂੰ 12 ਲੱਖ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਵੀ ਕਰ ਚੁੱਕੀ ਹੈ। ਮੁੱਖ ਮੰਤਰੀ 10 ਕੁ ਮਿੰਟ ਸ਼ਹੀਦ ਦੇ ਘਰ ਰੁਕੇ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਪੀੜਤ ਪਰਿਵਾਰ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।Met the family of Shaheed Kulwinder Singh in Ropar. Have announced a ₹10K monthly pension for the bereaved parents. Village school & main road will be named after the martyr as well. I stand by the families of the bravehearts who made the supreme sacrifice in #Pulwama. pic.twitter.com/0a43q4vxhr
— Capt.Amarinder Singh (@capt_amarinder) February 17, 2019
ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਸ਼ਹੀਦ ਦੇ ਪਿੰਡ ਤੋਂ ਸ੍ਰੀ ਅਨੰਦਪੁਰ ਸਾਹਿਬ ਤਕ ਜਾਂਦੀ ਸੜਕ ਅਤੇ ਸਕੂਲ ਦਾ ਨਾਂਅ ਵੀ ਸ਼ਹੀਦ ਕੁਲਵਿੰਦਰ ਸਿੰਘ ਦੇ ਨਾਂ 'ਤੇ ਰੱਖਿਆ ਜਾਵੇਗਾ। ਮੁੱਖ ਮੰਤਰੀ ਨੇ ਪੁਲਵਾਮਾ ਹਮਲੇ ਬਾਰੇ ਪਾਕਿਸਤਾਨ 'ਤੇ ਫਿਰ ਤੋਂ ਨਿਸ਼ਾਨੇ ਲਾਉਂਦਿਆਂ ਹਮਲੇ ਨੂੰ ਪਾਕਿ ਦੀ ਬੇਹੱਦ ਕਾਇਰਾਨਾ ਹਰਕਤ ਦੱਸਿਆ।CM @capt_amarinder spends time with family of #PulawamaTerrorAttack martyr Constable Kulwinder Singh in his Ropar village & extends full government support to them. pic.twitter.com/6O9DfmOcah
— RaveenMediaAdvPunCM (@RT_MediaAdvPbCM) February 17, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਕਾਰੋਬਾਰ
ਦੇਸ਼
ਪੰਜਾਬ
Advertisement