ਪੜਚੋਲ ਕਰੋ
Advertisement
ਗ੍ਰਨੇਡ ਹਮਲੇ ਦੀ ਸੂਹ ਦੇਣ ਵਾਲੇ ਨੂੰ ਮਿਲਣਗੇ 50 ਲੱਖ, ਹੈਲਪਲਾਈਨ ਨੰਬਰ ਜਾਰੀ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਬੀਤੇ ਦਿਨ ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਦੇ ਪਿੰਡ ਅਦਲੀਵਾਲ ਸਥਿਤ ਨਿਰੰਕਾਰੀ ਭਵਨ 'ਤੇ ਗ੍ਰਨੇਡ ਹਮਲੇ ਦਾ ਸੁਰਾਗ਼ ਦੇਣ ਵਾਲੇ ਵਿਅਕਤੀ ਨੂੰ 50 ਲੱਖ ਰੁਪਏ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦੇਣ ਲਈ ਪੁਲਿਸ ਦੇ ਹੈਲਪਲਾਈਨ ਨੰਬਰ 181 ਨੰਬਰ ’ਤੇ ਵੀ ਕਾਲ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ- ਗ੍ਰੇਨੇਡ ਹਮਲੇ ਦੀ ਸਾਜ਼ਿਸ਼ ਬੇਨਕਾਬ ਕਰਦੀਆਂ ਦੇਖੋ Exclusive ਤਸਵੀਰਾਂ
ਜ਼ਿਕਰਯੋਗ ਹੈ ਕਿ ਕੱਲ੍ਹ ਰਾਜਾਸਾਂਸੀ ਦੇ ਨੇੜਲੇ ਪਿੰਡ ਅਦਲੀਵਾਲਾ ਸਥਿਤ ਨਿਰੰਕਾਰੀ ਭਵਨ 'ਤੇ ਗ੍ਰਨੇਡ ਹਮਲਾ ਕੀਤਾ ਗਿਆ ਜਿਸ ਵਿੱਚ ਤਿੰਨ ਜਣਿਆਂ ਦੀ ਮੌਤ ਹੋ ਗਈ ਤੇ 21 ਜਣੇ ਜ਼ਖ਼ਮੀ ਹੋਏ। ਪੰਜਾਬ ਪੁਲਿਸ ਦੇ ਮੁਖੀ ਸੁਰੇਸ਼ ਅਰੋੜਾ ਮੁਤਾਬਕ ਹਮਲੇ ਪਿੱਛੇ ਅੱਤਵਾਦੀਆਂ ਦਾ ਹੱਥ ਹਮਲੇ ਪਿੱਛੇ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਦੀ ਸਾਜਿਸ਼ ਹੈ।
ਇਹ ਵੀ ਪੜ੍ਹੋ- ਨਿਰੰਕਾਰੀ ਡੇਰਾ 'ਚ ਹਮਲੇ ਮਗਰੋਂ ਸੁਖਬੀਰ ਬਾਦਲ ਦੀ ਚੇਤਾਵਨੀ
ਕੱਲ੍ਹ ਰਾਤ ਪੰਜਾਬ ਸਰਕਾਰ ਦੀ ਫੋਰੈਂਸਿਕ ਮਾਹਰਾਂ ਦੀ ਟੀਮ ਧਮਾਕੇ ਵਾਲੀ ਜਗ੍ਹਾ 'ਤੇ ਪੁੱਜੀ ਸੀ ਪਰ ਹਨ੍ਹੇਰਾ ਹਣ ਕਰਕੇ ਜ਼ਿਆਦਾ ਛਾਣਬੀਣ ਨਹੀਂ ਹੋ ਸਕੀ। ਕੱਲ੍ਹ ਮੁੱਢਲੀ ਪੜਤਾਲ ਕਰ ਲਈ ਗਈ ਸੀ। ਅੱਜ ਫੋਰੈਂਸਿਕ ਮਾਹਰਾਂ ਦੀ ਟੀਮ ਐੱਨਆਈਏ ਦੀ ਟੀਮ ਨਾਲ ਮਿਲ ਕੇ ਹਮਲੇ ਵਾਲੀ ਥਾਂ ਦੇ ਨਮੂਨੇ ਲਏ ਜਾਣਗੇ। ਐਨਆਈਏ ਦੀ ਟੀਮ ਮੌਕੇ 'ਤੇ ਪਹੁੰਚ ਚੁੱਕੀ ਹੈ।
ਇਹ ਵੀ ਪੜ੍ਹੋ- ਨਿਰੰਕਾਰੀ ਭਵਨ 'ਤੇ ਗ੍ਰਨੇਡ ਹਮਲੇ ਲਈ ਕੈਪਟਨ ਜ਼ਿੰਮੇਵਾਰ: ਸੁਖਬੀਰ ਬਾਦਲ
ਦੱਸਣਯੋਗ ਹੈ ਕਿ ਸੁਖਬੀਰ ਬਾਦਲ ਨੇ ਨਿਰੰਕਾਰੀ ਭਵਨ ’ਤੇ ਹੋਏ ਗ੍ਰਨੇਡ ਹਮਲੇ ਵਿੱਚ ਸਿੱਧੇ ਤੌਰ ’ਤੇ ਸੀਐਮ ਕੈਪਟਨ ਅਮਰਿੰਦਰ ਸਿੰਘ ਉੱਤੇ ਇਲਜ਼ਾਮ ਲਾਏ ਹਨ। ਉਨ੍ਹਾਂ ਕਿਹਾ ਕਿ ਵਿਦੇਸ਼ੀ ਤਾਕਤਾਂ ਨਾਲ ਮਿਲ ਕੇ ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਖ਼ੁਦ ਵਿਦੇਸ਼ੀ ਤਾਕਤਾਂ ਨੂੰ ਸਮਰਥਨ ਦੇ ਰਹੇ ਹਨ ਤੇ ਕਾਂਗਰਸ ਜਾਣ-ਬੁੱਝ ਕੇ ਪੰਜਾਬ ਦਾ ਮਾਹੌਲ ਖਰਾਬ ਕਰ ਰਹੀ ਹੈ।
ਇਹ ਵੀ ਪੜ੍ਹੋ- ਨਿਰੰਕਾਰੀ ਡੇਰੇ 'ਚ ਗ੍ਰਨੇਡ ਹਮਲੇ ਮਗਰੋਂ ਕੈਪਟਨ ਦਾ ਐਕਸ਼ਨ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਪੰਜਾਬ
ਦੇਸ਼
ਪੰਜਾਬ
Advertisement