ਚੰਡੀਗੜ੍ਹ: ਕੋਰੋਨਾਵਾਇਰਸ ਮਹਾਮਾਰੀ ਦੌਰਾਨ ਪੰਜਾਬ ਸਰਕਾਰ ਨੇ ਇੱਕ ਵੱਡਾ ਫੈਸਲਾ ਲਿਆ ਹੈ। ਕੈਪਟਨ ਸਰਕਾਰ ਨੇ ਪੰਜਾਬ 'ਚ ਝੋਨੇ ਦੀ ਲੁਆਈ 10 ਦਿਨ ਪਹਿਲਾਂ ਕਰਨ ਦਾ ਫੈਸਲਾ ਕੀਤਾ ਹੈ।
ਲੌਕਡਾਉਨ ਕਾਰਨ ਮਜ਼ਦੂਰਾਂ ਦੀ ਭਾਰੀ ਕਮੀ ਆਉਣ ਕਾਰਨ ਸੂਬਾ ਸਰਕਾਰ ਨੇ ਇਹ ਫੈਸਲਾ ਲਿਆ ਹੈ। ਇਸ ਵਾਰ ਝੋਨੇ ਦੀ ਲੁਆਈ 10 ਜੂਨ ਤੋਂ ਸ਼ੁਰੂ ਹੋਵੇਗੀ। ਹਾਲਾਂਕਿ ਪਹਿਲਾਂ ਦੇ ਹਿਸਾਬ ਨਾਲ ਝੋਨੇ ਦੀ ਲੁਆਈ 20 ਜੂਨ ਤੋਂ ਸ਼ੁਰੂ ਹੋਣੀ ਸੀ।


ਮੁੱਖ ਮੰਤਰੀ ਕਪੈਟਨ ਅਮਰਿੰਦਰ ਸਿੰਘ ਨੇ ਇਸ ਨੂੰ ਮਨਜ਼ੂਰੀ ਪਹਿਲਾਂ ਹੀ ਦੇ ਦਿੱਤੀ ਸੀ। ਪਰ ਇਸ 'ਤੇ ਆਖਰੀ ਫੈਸਲਾ ਅੱਜ ਕੈਬਨਿਟ ਮੀਟਿੰਗ 'ਚ ਲਿਆ ਗਿਆ।

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਝੋਨੇ ਦੀ ਨਰਸਰੀ ਦੀ ਬਿਜਾਈ ਅਤੇ ਖੇਤਾਂ 'ਚ ਲੁਆਈ ਦੀਆਂ ਤਰੀਕਾਂ ਨੂੰ 10 ਦਿਨ ਪਹਿਲਾਂ ਕਰਨ ਦਾ ਐਲਾਨ ਕੀਤਾ ਹੈ।


ਇਹ ਵੀ ਪੜ੍ਹੋ: 
ਬੰਦੇ ਦੇ ਪਿਸ਼ਾਬ ਨਾਲ ਉੱਸਰੇਗੀ ਚੰਨ ‘ਤੇ ਇਮਾਰਤ!

ਦੇਸ਼ ਦਾ ਸਭ ਤੋਂ ਵੱਡਾ ਨਸ਼ਾ ਤਸਕਰ ਰਣਜੀਤ ਰਾਣਾ ਚੀਤਾ ਗ੍ਰਿਫਤਾਰ, ਅਟਾਰੀ ਤੋਂ ਮਿਲੀ 532 ਕਿਲੋ ਹੈਰੋਇਨ ‘ਚ ਵਾਂਟੇਡ

ਮੁੱਠਭੇੜ 'ਚ ਸਬ ਇੰਸਪੈਕਟਰ ਸ਼ਹੀਦ, ਚਾਰ ਨਕਸਲੀ ਢੇਰ

ਝੋਨੇ ਦੀ ਲੁਆਈ ਲਈ ਬਦਲੇਗੀ ਰਣਨੀਤੀ, ਕੈਪਟਨ ਸਰਕਾਰ ਅੱਜ ਲਏਗੀ ਫੈਸਲਾ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ