ਪੜਚੋਲ ਕਰੋ

Punjab News: ਸੜਕ ਹਾਦਸਿਆਂ ‘ਚ ਹੋਣ ਵਾਲੀਆਂ ਮੌ*ਤਾਂ ਦੀ ਦਰ ਘਟਾਉਣ ਦੀ ਦਿਸ਼ਾ 'ਚ ਸੂਬਾ ਸਰਕਾਰ ਵੱਲੋਂ ਚੁੱਕੇ ਗਏ ਅਹਿਮ ਕਦਮ, CCTV ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਦਾ ਐਲਾਨ

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਭਰ ਵਿੱਚ ਸੜਕ ਸੁਰੱਖਿਆ ਵਧਾਉਣ ਲਈ ਬਹੁ-ਪੱਖੀ ਰਣਨੀਤੀ ਦੀ ਰੂਪ ਰੇਖਾ ਉਲੀਕੀ। ਉਨ੍ਹਾਂ ਟ੍ਰੈਫਿਕ ਉਲੰਘਣਾਵਾਂ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਉਣ 'ਤੇ ਜ਼ੋਰ ਦਿੱਤਾ

ਸੂਬੇ ਭਰ ਵਿੱਚ ਸੜਕ ਹਾਦਸਿਆਂ ‘ਚ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸੂਬੇ ਭਰ ਵਿੱਚ ਸੜਕ ਸੁਰੱਖਿਆ ਵਧਾਉਣ ਲਈ ਬਹੁ-ਪੱਖੀ ਰਣਨੀਤੀ ਦੀ ਰੂਪ ਰੇਖਾ ਉਲੀਕੀ। ਉਨ੍ਹਾਂ ਟ੍ਰੈਫਿਕ ਉਲੰਘਣਾਵਾਂ ਪ੍ਰਤੀ ਜ਼ੀਰੋ ਸਹਿਣਸ਼ੀਲਤਾ ਨੀਤੀ ਅਪਣਾਉਣ 'ਤੇ ਜ਼ੋਰ ਦਿੱਤਾ ਅਤੇ ਹੋਰ ਕਈ ਮਹੱਤਵਪੂਰਨ ਫ਼ੈਸਲੇ ਲਏ।

ਹੋਰ ਪੜ੍ਹੋ : ਅਮਰੀਕਾ 'ਚ ਕੱਚੇ ਤੇਲ ਨੂੰ ਲੈ ਕੇ ਮੱਚੀ ਹਲਚਲ! ਜਾਣੋ ਕਿਉਂ ਭਾਰਤ 'ਚ ਤੇਲ ਸਸਤਾ ਹੋਣ ਦੀ ਵੱਧੀ ਉਮੀਦ?

ਇੱਥੇ ਪੰਜਾਬ ਭਵਨ ਵਿਖੇ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ (P.S.R.S.C) ਦੀ 15ਵੀਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਵਿਭਾਗੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਲਈ ਲਾਜ਼ਮੀ ਮਹੀਨਾਵਾਰ ਸਮੀਖਿਆ ਮੀਟਿੰਗਾਂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਨਿਰਧਾਰਤ ਟੀਚਿਆਂ ਨੂੰ ਪੂਰਾ ਕਰਨ ਵਿੱਚ ਅਸਫ਼ਲ ਰਹਿਣ ਵਾਲੇ ਵਿਭਾਗਾਂ ਵਿਰੁੱਧ ਸਖ਼ਤ ਪ੍ਰਸ਼ਾਸਨਿਕ ਕਾਰਵਾਈ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਨੇ ਵੱਖ-ਵੱਖ ਵਿਭਾਗਾਂ ਦੀਆਂ ਕਾਰਵਾਈ ਰਿਪੋਰਟਾਂ 'ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਕਿਹਾ ਕਿ ਜੇਕਰ ਮਹੀਨਾਵਾਰ ਮੀਟਿੰਗ ਦੌਰਾਨ ਕਿਸੇ ਵਿਭਾਗ ਦੀ ਕਾਰਵਾਈ ਰਿਪੋਰਟ ਵਿੱਚ ਕੋਈ ਕਮੀ ਸਾਹਮਣੇ ਆਉਂਦੀ ਹੈ ਅਤੇ ਵਿਭਾਗ ਮਿੱਥੇ ਟੀਚੇ ਨੂੰ ਪੂਰਾ ਨਹੀਂ ਕਰਦਾ ਤਾਂ ਸਬੰਧਤ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। 

ਮੀਟਿੰਗ ਦੌਰਾਨ ਸਿਹਤ ਵਿਭਾਗ ਨੂੰ ਵਿਸ਼ੇਸ਼ ਤੌਰ 'ਤੇ ਟਰੌਮਾ ਸੈਂਟਰਾਂ ਵਿੱਚ ਸਟਾਫ਼ ਦੀ ਘਾਟ ਨੂੰ ਪੂਰਾ ਕਰਨ ਅਤੇ ਸੜਕ ਹਾਦਸਿਆਂ ਦੇ ਪੀੜਤਾਂ ਦੇ ਬਚਾਅ ਦੀ ਦਰ ਨੂੰ ਵਧਾਉਣ ਲਈ ਵਿਆਪਕ ਮੈਡੀਕਲ ਉਪਕਰਣਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ।

ਰੈੱਡ ਜ਼ੋਨ ਵਾਲੇ ਸ਼ਹਿਰਾਂ ਦੇ ਵਿੱਚ CCTV  ਨਿਗਰਾਨੀ ਦਿ ਪਾਇਲਟ ਪ੍ਰਾਜੈਕਟ ਸ਼ੁਰੂ ਕੀਤਾ ਜਾਏਗਾ

ਇੱਕ ਅਹਿਮ ਪਹਿਲਕਦਮੀ ਤਹਿਤ ਟਰਾਂਸਪੋਰਟ ਵਿਭਾਗ ਵੱਲੋਂ ਪੰਜ ਉੱਚ ਜੋਖਮ ਵਾਲੇ (red zone) ਜ਼ਿਲ੍ਹਿਆਂ ਪਟਿਆਲਾ, ਰੂਪਨਗਰ, ਐਸ.ਏ.ਐਸ. ਨਗਰ, ਐਸ.ਬੀ.ਐਸ. ਨਗਰ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਸੀ.ਸੀ.ਟੀ.ਵੀ. ਨਿਗਰਾਨੀ ਦਿ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਦਾ ਫੈਸਲਾ ਕੀਤਾ ਗਿਆ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਪ੍ਰਾਜੈਕਟ ਦਾ ਵਿਸਥਾਰ ਪੜਾਅ ਵਾਰ ਢੰਗ ਨਾਲ ਸੂਬੇ ਭਰ ਵਿੱਚ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨਾ ਕਰਨ ਲਈ ਚੰਡੀਗੜ੍ਹ ਦੀ ਤਰਜ਼ 'ਤੇ ਆਨਲਾਈਨ ਚਲਾਨ ਪ੍ਰਣਾਲੀ ਨੂੰ ਵੀ ਵਿਚਾਰਿਆ ਜਾਣਾ ਚਾਹੀਦਾ ਹੈ।

ਸੜਕ ਹਾਦਸਿਆਂ ਦੀ ਮੌਤ ਦਰ ਵਿੱਚ 45.5 ਫ਼ੀਸਦੀ ਦੀ ਕਮੀ ਆਈ

ਟਰਾਂਸਪੋਰਟ ਮੰਤਰੀ ਨੇ ਅਹਿਮ ਫੈਸਲਾ ਲੈਂਦਿਆਂ ਸੜਕ ਸੁਰੱਖਿਆ ਫੋਰਸ (SSF) ਦੀ ਸਥਾਪਨਾ ਲਈ 55 ਕਰੋੜ ਰੁਪਏ ਜਾਰੀ ਕਰਨ ਨੂੰ ਪ੍ਰਵਾਨਗੀ ਦਿੱਤੀ। ਇਸ ਫੋਰਸ ਨੂੰ 144 ਹਾਈਵੇ ਪੈਟਰੋਲ ਵਾਹਨਾਂ ਨਾਲ ਲੈਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਢਲੇ ਮੁਲਾਂਕਣ ਤੋਂ ਪਤਾ ਲੱਗਾ ਹੈ ਕਿ SSF ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਸੜਕ ਹਾਦਸਿਆਂ ਦੀ ਮੌਤ ਦਰ ਵਿੱਚ 45.5 ਫ਼ੀਸਦੀ ਦੀ ਕਮੀ ਆਈ ਹੈ। ਇਸ ਫੋਰਸ ਦੀ ਸਹਾਇਤਾ ਲਈ ਇਲੈਕਟ੍ਰਾਨਿਕ ਉਪਕਰਣਾਂ ਦੀ ਖਰੀਦ ਲਈ ਵਾਧੂ 7 ਕਰੋੜ ਰੁਪਏ ਵੀ ਮਨਜ਼ੂਰ ਕੀਤੇ ਗਏ।

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਸੁਝਾਅ 'ਤੇ ਸੂਬੇ ਭਰ ਦੇ ਦਰੁਸਤ ਕੀਤੇ ਗਏ ਸਾਰੇ ਬਲੈਕ ਸਪਾਟਾਂ ਦਾ ਥਰਡ ਪਾਰਟੀ ਆਡਿਟ ਕਰਵਾਉਣ ਦੇ ਫੈਸਲੇ ਬਾਰੇ ਵੀ ਮੀਟਿੰਗ ਵਿੱਚ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਸਬੰਧੀ ਮਾਮਲਿਆਂ ਨਾਲ ਨਜਿੱਠਣ ਵਾਲੀ ਸੁਤੰਤਰ ਏਜੰਸੀ ਜਿਵੇਂ ਆਈ.ਆਈ.ਟੀ. ਦਿੱਲੀ ਦਾ ਟਰਾਂਸਪੋਰਟੇਸ਼ਨ ਰਿਸਰਚ ਐਂਡ ਇੰਜਰੀ ਪ੍ਰੀਵੈਨਸ਼ਨ ਸੈਂਟਰ (ਜੋ ਡਬਲਯੂ.ਐਚ.ਓ. ਅਧੀਨ ਸੜਕ ਸੁਰੱਖਿਆ ਲਈ ਸੈਂਟਰ ਆਫ਼ ਐਕਸੀਲੈਂਸ ਹੈ) ਅਤੇ ਰੋਡ ਟਰਾਂਸਪੋਰਟ ਐਂਡ ਹਾਈਵੇਜ਼ ਆਫ਼ ਇੰਡੀਆ (ਭਾਰਤ ਸਰਕਾਰ) ਨਾਲ ਸੂਚੀਬੱਧ ਪੀ.ਈ.ਸੀ., ਚੰਡੀਗੜ੍ਹ, ਸੜਕ ਸੁਰੱਖਿਆ ਆਡੀਟਰ ਨੂੰ ਸੂਬੇ ਭਰ ਵਿੱਚ ਸ਼ਨਾਖਤ ਕੀਤੇ ਗਏ ਬਲੈਕ ਸਪਾਟਾਂ ਦਾ ਥਰਡ ਪਾਰਟੀ ਆਡਿਟ ਕਰਵਾਉਣ ਦਾ ਕੰਮ ਸੌਂਪਿਆ ਜਾਵੇਗਾ ਤਾਂ ਜੋ ਬਲੈਕ ਸਪਾਟਾਂ ਨੂੰ ਦਰੁਸਤ ਕਰਨ ਦੇ ਨਤੀਜਿਆਂ ਅਤੇ ਪ੍ਰਭਾਵਾਂ ਦਾ ਪਤਾ ਲਗਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਦਰੁਸਤ ਕੀਤੇ ਗਏ ਬਲੈਕ ਸਪਾਟਾਂ ਦਾ ਥਰਡ-ਪਾਰਟੀ ਆਡਿਟ ਅਤੇ ਨਤੀਜਿਆਂ ਦਾ ਪਤਾ ਲਗਾਉਣ ਦੇ ਤਰੀਕਿਆਂ ਅਤੇ ਪ੍ਰਕਿਰਿਆ ਦੇ ਮੁਲਾਂਕਣ ਦੀ ਵੀ ਲੋੜ ਹੈ ਤਾਂ ਕਿ ਇਹ ਪਤਾ ਲਗਾਇਆ ਜਾ ਸਕੇ ਕਿ ਕੀ ਇਨ੍ਹਾਂ ਬਲੈਕ ਸਪਾਟਾਂ ਨੂੰ ਦਰੁਸਤ ਕਰਨ ਨਾਲ ਲੋੜੀਂਦੇ ਨਤੀਜੇ ਪ੍ਰਾਪਤ ਹੋਏ ਹਨ ਜਾਂ ਨਹੀਂ।

ਮੀਟਿੰਗ ਦੌਰਾਨ ਆਈ.ਆਈ.ਟੀ. ਦਿੱਲੀ, ਆਈ.ਆਈ.ਟੀ. ਮਦਰਾਸ ਅਤੇ ਸੀ.ਆਰ.ਆਰ.ਆਈ ਪੂਨੇ ਆਦਿ ਵਰਗੀਆਂ ਨਾਮਵਰ ਸੰਸਥਾਵਾਂ ਤੋਂ ਸੜਕ ਸੁਰੱਖਿਆ ਆਡਿਟ ਵਿੱਚ ਸੜਕਾਂ ਦੀ ਦੇਖ-ਰੇਖ ਕਰਨ ਵਾਲੇ ਵਿਭਾਗਾਂ (ਐਸ.ਡੀ.ਓ. ਅਤੇ ਉਸ ਤੋਂ ਉਪਰ) ਦੇ ਅਧਿਕਾਰੀਆਂ ਦੀ ਸਿਖਲਾਈ; ਆਗਾਮੀ ਮਹੀਨੇ ਵਿੱਚ ਪੰਜਾਬ ਵਿੱਚ ਸੇਫਰ ਰੋਡਜ਼ ਫਾਰ ਐਵਰੀਵਨ (ਸੇਫ਼) ਸਕੀਮ ਬਾਰੇ ਕੌਮੀ ਪੱਧਰ ਦੇ ਸੈਮੀਨਾਰ ਕਰਵਾਉਣ; ਈ-ਡੀ.ਏ.ਆਰ ਅਧੀਨ ਪੁਲਿਸ ਸਟੇਸ਼ਨਾਂ ਦੇ ਅਧਿਕਾਰ ਖੇਤਰਾਂ ਦੀ ਮੈਪਿੰਗ ਅਤੇ ਵਿੱਤ ਵਿਭਾਗ ਵੱਲੋਂ ਸੜਕ ਸੁਰੱਖਿਆ ਬਾਰੇ ਲੀਡ ਏਜੰਸੀ ਪੰਜਾਬ ਵਿੱਚ ਅਹੁਦਿਆਂ ਦਾ ਪੁਨਰਗਠਨ ਕਰਨ ਸਮੇਤ ਪ੍ਰਮੁੱਖ ਨੀਤੀਗਤ ਫੈਸਲੇ ਲਏ ਗਏ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ
ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, ਕਬੱਡੀ ਖਿਡਾਰੀ ਨਾਲ ਰਜਿੰਸ਼ 'ਚ ਕੀਤੀ ਗੋਲੀਬਾਰੀ
Embed widget