ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ 'ਚ ਕੋਰੋਨਾ ਵਾਇਰਸ ਮਹਾਮਾਰੀ ਦੌਰਾਨ ਮਰਨ ਵਾਲੇ ਆਮ ਲੋਕਾਂ ਦੇ ਪਰਿਵਾਰਾਂ ਨੂੰ ਰਾਹਤ ਦਿੰਦਿਆਂ 50 ਹਜ਼ਾਰ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ। ਇਸ ਸਬੰਧੀ ਕੇਂਦਰ ਵੱਲੋਂ ਜਾਰੀ ਹਦਾਇਤਾਂ 'ਤੇ ਕਾਰਵਾਈ ਸ਼ੁਰੂ ਕਰਦਿਆਂ, ਸੂਬਾ ਸਰਕਾਰ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਇੱਕ ਪੱਤਰ ਜਾਰੀ ਕੀਤਾ ਹੈ ਅਤੇ ਉਨ੍ਹਾਂ ਦੇ ਜ਼ਿਲ੍ਹਿਆਂ ਵਿੱਚ ਕੋਰੋਨਾ ਨਾਲ ਮਾਰੇ ਗਏ ਲੋਕਾਂ ਦੇ ਵੇਰਵੇ ਮੰਗੇ ਹਨ।


ਸਕੱਤਰ, ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਵਿਭਾਗ ਵੱਲੋਂ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਨੂੰ ਭੇਜੇ ਪੱਤਰ ਵਿੱਚ ਕਿਹਾ ਗਿਆ ਹੈ ਕਿ ਕੇਂਦਰ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕੋਰੋਨਾ ਕਾਰਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਸੂਬਾ ਸਰਕਾਰ 50 ਹਜ਼ਾਰ ਰੁਪਏ ਦੀ ਐਕਸ ਗ੍ਰੇਸ਼ੀਆ ਗ੍ਰਾਂਟ ਦੇਵੇਗੀ। ਇਸ ਫੈਸਲਾ ਦੇ ਚਲਦਿਆਂ ਸਾਰੇ ਜ਼ਿਲ੍ਹਿਆਂ ਤੋਂ ਕੋਰੋਨਾ ਮ੍ਰਿਤਕਾਂ ਦੀ ਸੂਚੀ ਮੰਗੀ ਗਈ ਹੈ। ਇਹ ਰਾਸ਼ੀ ਕੇਂਦਰ ਸਰਕਾਰ ਦੀਆਂ ਹਦਾਇਤਾਂ 'ਤੇ ਐਚਡੀ ਆਰਐਫਐਫ ਤੋਂ ਬਾਹਰ ਮ੍ਰਿਤਕ ਵਿਅਕਤੀ ਦੇ ਕਾਨੂੰਨੀ ਵਾਰਸ ਨੂੰ ਦਿੱਤੀ ਜਾਵੇਗੀ।


ਚਿੱਠੀ ਵਿੱਚ ਅੱਗੇ ਕਿਹਾ ਗਿਆ ਹੈ ਕਿ ਕੋਰੋਨਾ ਨਾਲ ਮਾਰੇ ਗਏ ਲੋਕਾਂ ਦੀ ਜ਼ਿਲ੍ਹਾਵਾਰ ਰਿਪੋਰਟਾਂ 15 ਅਕਤੂਬਰ, 2021 ਤੱਕ ਸਰਕਾਰ ਨੂੰ ਭੇਜੀਆਂ ਜਾਣ। ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਾਰੇ ਜ਼ਿਲ੍ਹਿਆਂ ਤੋਂ ਰਿਪੋਰਟਾਂ ਆਉਣ ਤੋਂ ਬਾਅਦ ਸਰਕਾਰ ਵਲੋਂ ਸਬੰਧਤ ਰਾਸ਼ੀ ਜ਼ਿਲ੍ਹਿਆਂ ਨੂੰ ਭੇਜੀ ਜਾਵੇਗੀ ਤਾਂ ਜੋ ਇਹ ਰਾਸ਼ੀ ਪ੍ਰਭਾਵਿਤ ਪਰਿਵਾਰਾਂ ਵਿੱਚ ਵੰਡੀ ਜਾ ਸਕੇ।


ਦੱਸ ਦਈਏ ਕਿ ਪਿਛਲੇ ਸਾਲ ਕੋਰੋਨਾ ਮਹਾਂਮਾਰੀ ਦੇ ਦੌਰਾਨ ਸੂਬਾ ਸਰਕਾਰ ਨੇ ਆਮ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਮੁਫਤ ਇਲਾਜ ਸਹੂਲਤਾਂ ਪ੍ਰਦਾਨ ਕੀਤੀਆਂ ਸੀ, ਪਰ ਇਸ ਮਹਾਮਾਰੀ ਨਾਲ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਕੋਈ ਵਿੱਤੀ ਮਦਦ ਪ੍ਰਦਾਨ ਕਰਨ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ ਸੀ। ਹਾਲਾਂਕਿ, ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਸੂਬਾ ਸਰਕਾਰ ਨੇ ਮੈਡੀਕਲ ਸਟਾਫ, ਡਾਕਟਰਾਂ, ਪੁਲਿਸ ਅਤੇ ਸਿਵਲ ਕਰਮਚਾਰੀਆਂ ਅਤੇ ਵਿਸ਼ੇਸ਼ ਡਿਊਟੀ 'ਤੇ ਤਾਇਨਾਤ ਅਧਿਕਾਰੀਆਂ ਨੂੰ ਫਰੰਟ ਲਾਈਨ ਯੋਧਿਆਂ ਦਾ ਦਰਜਾ ਦਿੰਦੇ ਹੋਏ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਸੀ।


ਇਹ ਵੀ ਪੜ੍ਹੋ: ਸਿੱਖਿਆ ਮੰਤਰੀ ਕਰਨਗੇ ਮੁਲਾਜ਼ਮਾਂ ਦੇ ਮਸਲੇ ਹੱਲ, ਇੱਕੋ ਹੀ ਦਿਨ 30 ਦੇ ਕਰੀਬਾ ਯੂਨੀਅਨਾਂ ਨਾਲ ਮੀਟਿੰਗਾਂ


ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/


https://apps.apple.com/in/app/811114904