ਪੰਜਾਬ ਸਰਕਾਰ ਵੱਲੋਂ ਨਵੀਂ ਸਕੀਮ ਦਾ ਐਲਾਨ, ਕੈਬਨਿਟ ਨੇ ਲਾਈ ਮੋਹਰ
ਪੰਜਾਬ ਸਰਕਾਰ ਨੇ ਅੱਜ ਨਵੀਂ ਸਕੀਮ 'ਮੇਰਾ ਘਰ ਮੇਰੇ ਨਾਂ' ਦਾ ਐਲਾਨ ਕੀਤਾ ਹੈ। ਇਸ ਸਕੀਮ ਤਹਿਤ ਲਾਲ ਲਕੀਰ ਅੰਦਰ ਰਹਿੰਦੇ ਗਰੀਬ ਲੋਕਾਂ ਨੂੰ ਘਰ ਦੇ ਮਾਲਕੀ ਹੱਕ ਦਿੱਤੇ ਜਾਣਗੇ। ਇਸ ਫੈਸਲੇ ਉੱਪਰ ਅੱਜ ਕੈਬਨਿਟ ਮੀਟਿੰਗ ਵਿੱਚ ਮੋਹਰ ਲਾਈ ਗਈ।
ਚੰਡੀਗੜ੍ਹ: ਪੰਜਾਬ ਸਰਕਾਰ ਨੇ ਅੱਜ ਨਵੀਂ ਸਕੀਮ 'ਮੇਰਾ ਘਰ ਮੇਰੇ ਨਾਂ' ਦਾ ਐਲਾਨ ਕੀਤਾ ਹੈ। ਇਸ ਸਕੀਮ ਤਹਿਤ ਲਾਲ ਲਕੀਰ ਅੰਦਰ ਰਹਿੰਦੇ ਗਰੀਬ ਲੋਕਾਂ ਨੂੰ ਘਰ ਦੇ ਮਾਲਕੀ ਹੱਕ ਦਿੱਤੇ ਜਾਣਗੇ। ਇਸ ਫੈਸਲੇ ਉੱਪਰ ਅੱਜ ਕੈਬਨਿਟ ਮੀਟਿੰਗ ਵਿੱਚ ਮੋਹਰ ਲਾਈ ਗਈ। ਇਹ ਸਕੀਮ ਦਾ ਲਾਹਾ ਪਿੰਡਾਂ ਤੇ ਸ਼ਹਿਰਾਂ ਅੰਦਰ ਰਹਿੰਦੇ ਲੋਕਾਂ ਨੂੰ ਮਿਲੇਗਾ।
ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਲਾਲ ਡੋਰੇ ਦੇ ਅੰਦਰ ਰਹਿਣ ਵਾਲੇ ਘਰਾਂ ਨੂੰ ਮਾਲਕਾਂ ਦੇ ਨਾਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਅੱਜ “ਮੇਰਾ ਘਰ ਮੇਰੇ ਨਾਮ” ਸਕੀਮ ਸ਼ੁਰੂ ਕੀਤੀ ਹੈ।ਰੈਵੀਨਿਊ ਵਿਭਾਗ ਨੂੰ ਇਹ ਕੰਮ ਸੌਂਪਿਆ ਗਿਆ ਹੈ।ਪਹਿਲਾਂ ਲਾਲ ਡੋਰੇ ਦੇ ਅੰਦਰ ਦੀ ਸੰਪਤੀ ਦੀ ਮਾਲਕੀ ਦਿੱਤੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਇਸ 'ਤੇ ਕੋਈ ਸਰਕਾਰੀ ਖਰਚਾ ਨਹੀਂ ਲਿਆ ਜਾਵੇਗਾ। ਡਰੋਨ ਮੈਪਿੰਗ ਨਾਲ ਹਰ ਪਿੰਡ ਅਤੇ ਸ਼ਹਿਰ ਦੇ ਨਕਸ਼ੇ ਤਿਆਰ ਕੀਤੇ ਗਏ ਹਨ।
ਪੰਜਾਬ ਸਰਕਾਰ ਜਲਦੀ ਹੀ ਪ੍ਰਵਾਸੀ ਭਾਰਤੀਆਂ ਦੀ ਸੰਪਤੀ ਲਈ ਇੱਕ ਐਕਟ ਲੈ ਕੇ ਆ ਰਹੀ ਹੈ। ਕੋਈ ਵੀ ਪਰਵਾਸੀ ਭਾਰਤੀਆਂ ਦੀ ਸੰਪਤੀ ਤੇ ਕਬਜ਼ਾ ਨਹੀਂ ਕਰ ਸਕੇਗਾ।ਇਹ ਮਾਲੀਆ ਰਿਕਾਰਡ ਵਿੱਚ ਸ਼ਾਮਲ ਕੀਤਾ ਜਾਵੇਗਾ ਕਿ ਇਹ ਸੰਪਤੀ ਐਨਆਰਆਈ ਦੀ ਹੈ।ਵਿਦੇਸ਼ਾਂ ਵਿੱਚ ਰਹਿੰਦੇ ਬਹੁਤ ਸਾਰੇ ਪੰਜਾਬੀਆਂ ਨੂੰ ਜਾਇਦਾਦ ਦੇ ਕਬਜ਼ੇ ਨੂੰ ਲੈ ਕੇ ਚਿੰਤਤ ਹਨ। ਜੇਕਰ ਸੰਪਤੀ ਦੀ ਮਾਲਕੀ ਨੂੰ ਲੈ ਕੇ ਕੋਈ ਵਿਵਾਦ ਹੁੰਦਾ ਹੈ ਤਾਂ ਇਤਰਾਜ਼ ਲਈ 15 ਦਿਨਾਂ ਦਾ ਸਮਾਂ ਦਿੱਤਾ ਜਾਵੇਗਾ।
ਪੰਜਾਬ ਵਿੱਚ ਬਿਜਲੀ ਸੰਕਟ 'ਤੇ ਬੋਲਦੇ ਹੋਏ ਮੁੱਖ ਮੰਤਰੀ ਨੇ ਕਿਹਾ,"ਕੋਲੇ ਦੀ ਘਾਟ ਕਾਰਨ ਨਾ ਸਿਰਫ ਪੰਜਾਬ ਬਲਕਿ ਕਈ ਰਾਜਾਂ 'ਚ ਬਿਜਲੀ ਸੰਕਟ ਹੋਰ ਡੂੰਘਾ ਹੋ ਗਿਆ ਹੈ।ਹੁਣ ਪੰਜਾਬ ਵਿੱਚ ਬਿਜਲੀ ਦਾ ਕੋਈ ਕੱਟ ਨਹੀਂ ਲੱਗੇਗਾ।ਅਸੀਂ ਕੋਲੇ ਦੇ ਪ੍ਰਬੰਧਾਂ ਨੂੰ ਲੈ ਕੇ ਕੇਂਦਰ ਸਰਕਾਰ ਦੇ ਸੰਪਰਕ ਵਿੱਚ ਹਾਂ।ਕੋਲਾ ਮੰਤਰੀ ਨੂੰ ਇੱਕ ਪੱਤਰ ਵੀ ਲਿਖਿਆ ਗਿਆ ਹੈ।"