Punjab News: ਸੱਤਾਧਾਰੀ ਪਾਰਟੀ ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਪੰਜਾਬ 'ਚੋਂ ਗੰਨਕਲਚਰ ਤੇ ਗੈਂਗਸਟਰਵਾਦ ਦਾ ਖਾਤਮਾ ਕੀਤਾ ਜਾਏਗਾ। ਪਾਰਟੀ ਨੇ ਕਿਹਾ ਹੈ ਕਿ ਤਿੰਨ ਮਹੀਨਿਆਂ 'ਚ ਪੰਜਾਬ ਭਰ ਦੇ ਅਸਲੇ ਦੇ ਲਾਈਸੈਂਸ ਰੀਵਿਊ ਕਰਵਾਏ ਜਾਣਗੇ। ਪਾਰਟੀ ਦੀ ਬੁਲਾਰੇ ਮਾਲਨਿੰਦਰ ਕੰਮ ਨੇ ਕਿਹਾ ਕਿ ਪੰਜਾਬ 'ਤੇ ਲੱਗੀਆਂ ਤੋਹਮਤਾਂ ਖ਼ਤਮ ਕਰਨ ਦਾ ਸਮਾਂ ਆ ਚੁੱਕਿਆ ਹੈ। ਪੰਜਾਬ ਨੂੰ ਦੁਬਾਰਾ ਅਮਨ ਸ਼ਾਂਤੀ ਪਸੰਦ ਸੂਬਿਆਂ ਦੀ ਕਤਾਰ 'ਚ ਲੈ ਕੇ ਆਵਾਂਗੇ।


'ਆਪ’ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਕੋਲੋਂ ਹਥਿਆਰ ਵਾਪਸ ਲਏ ਜਾਣਗੇ। ਪੰਜਾਬ ਸਰਕਾਰ ਵੱਲੋਂ ਹਥਿਆਰਾਂ ਦੇ ਲਾਇਸੈਂਸਾਂ ਦੀ ਸਮੀਖਿਆ ਕਰਨ ਤੇ ਗ਼ੈਰ-ਜ਼ਰੂਰੀ ਲਾਇਸੈਂਸਾਂ ਨੂੰ ਰੱਦ ਕਰਨ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਪੰਜਾਬ ਵਿੱਚੋਂ ਗੰਨ ਕਲਚਰ ਨੂੰ ਪੂਰੀ ਤਰ੍ਹਾਂ ਖਤਮ ਕਰੇਗੀ। 









ਪੰਜਾਬ ਵਿੱਚ ਗੰਨ ਕਲਚਰ ਨੂੰ ਹੁਲਾਰਾ ਦੇਣ ਲਈ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਪਾਰਟੀ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰੁਜ਼ਗਾਰ ਜਾਂ ਆਮਦਨ ਦੇ ਹੋਰ ਸਾਧਨ ਮੁਹੱਈਆ ਕਰਵਾਉਣ ਦੀ ਥਾਂ ਇਨ੍ਹਾਂ ਸਿਆਸੀ ਪਾਰਟੀਆਂ ਨੇ ਵੱਡੀ ਗਿਣਤੀ ਲੋਕਾਂ ਨੂੰ ਅਸਲੇ ਦੇ ਲਾਇਸੈਂਸ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਅਸਲੇ ਦਾ ਲਾਇਸੈਂਸ ਸਿਰਫ਼ ਲੋੜਵੰਦਾਂ ਨੂੰ ਮਿਲਣਾ ਚਾਹੀਦਾ ਹੈ। 


ਇਸ ਮੌਕੇ ‘ਆਪ’ ਪੰਜਾਬ ਦੇ ਸੀਨੀਅਰ ਆਗੂ ਨੀਲ ਗਰਗ ਨੇ ਕਿਹਾ ਕਿ ਅਸਲਾ ਲਾਇਸੈਂਸ ਜਾਰੀ ਕਰਨ ਅਤੇ ਹਥਿਆਰ ਰੱਖਣ ਦੇ ਮਾਮਲੇ ਵਿੱਚ ਪੰਜਾਬ ਦਾ ਨਾਮ ਦੇਸ਼ ਦੇ ਮੋਹਰੀ ਸੂਬਿਆਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਹੁਣ ਮਾਨ ਸਰਕਾਰ ਦੇ ਇਸ ਫ਼ੈਸਲੇ ਨਾਲ ਪੰਜਾਬ ਦਾ ਅਕਸ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਸੁਧਰੇਗਾ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।