ਪੰਜਾਬ ਸਰਕਾਰ ਨੇ 3 ਆਈਪੀਐਸ ਅਧਿਕਾਰੀਆਂ ਨੂੰ ਬਣਾਇਆ ਡੀਜੀਪੀ
ਏਬੀਪੀ ਸਾਂਝਾ | 01 Jan 2021 04:24 PM (IST)
ਪੰਜਾਬ ਸਰਕਾਰ ਨੇ ਅੱਜ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਰੈਂਕ ਦੇ ਤਿੰਨ ਆਈਪੀਐਸ ਅਧਿਕਾਰੀਆਂ ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਵਜੋਂ ਪਦ ਉੱਨਤ ਕੀਤਾ ਹੈ।
ਸੰਕੇਤਕ ਤਸਵੀਰ
ਚੰਡੀਗੜ੍ਹ: ਪੰਜਾਬ ਸਰਕਾਰ ਨੇ ਅੱਜ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਰੈਂਕ ਦੇ ਤਿੰਨ ਆਈਪੀਐਸ ਅਧਿਕਾਰੀਆਂ ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਵਜੋਂ ਪਦ ਉੱਨਤ ਕੀਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਏਡੀਜੀਪੀ ਬੀਕੇ ਉੱਪਲ, ਸੰਜੀਵ ਕਾਲੜਾ ਤੇ ਪਰਾਗ ਜੈਨ ਨੂੰ 1 ਜਨਵਰੀ 2021 ਤੋਂ ਪੇਅ ਮੈਟ੍ਰਿਕਸ ਦੇ ਲੈਵਲ 16 ਵਿੱਚ ਡੀਜੀਪੀ ਦੇ ਅਹੁਦੇ ਲਈ ਤਰੱਕੀ ਦਿੱਤੀ ਹੈ। ਪਰਾਗ ਜੈਨ ਆਈਪੀਐਸ, ਜੋ ਇਸ ਸਮੇਂ ਕੈਬਨਿਟ ਸਕੱਤਰੇਤ, ਨਵੀਂ ਦਿੱਲੀ ਵਿਖੇ ਕੇਂਦਰੀ ਡੈਪੂਟੇਸ਼ਨ 'ਤੇ ਹਨ, ਸਿਰਫ ਅਨੁਮਾਨਿਤ ਲਾਭਾਂ ਦੇ ਹੱਕਦਾਰ ਹੋਣਗੇ ਤੇ ਅਸਲ ਲਾਭ ਉਸ ਸਮੇਂ ਮੰਨਣਯੋਗ ਹੋਣਗੇ ਜਦੋਂ ਉਹ ਸੂਬਾ ਸਰਕਾਰ ਵਿਚ ਆਪਣੀ ਡਿਊਟੀ 'ਤੇ ਤਾਇਨਾਤ ਹੋਣਗੇ। ਜ਼ਿਕਰਯੋਗ ਹੈ ਕਿ ਸੰਜੀਵ ਕਾਲੜਾ ਪਟਿਆਲਾ ਵਿਖੇ ਏਡੀਜੀਪੀ ਰੇਲਵੇਜ ਵਜੋਂ ਤਾਇਨਾਤ ਹਨ ਤੇ ਬੀਕੇ ਉੱਪਲ ਪੰਜਾਬ ਵਿਜੀਲੈਂਸ ਬਿਊਰੋ ਦੇ ਮੁਖੀ ਵਜੋਂ ਸੇਵਾਵਾਂ ਨਿਭਾ ਰਹੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904