ਪੜਚੋਲ ਕਰੋ

Punjab News: ਪੰਜਾਬ ਸਰਕਾਰ ਵੱਲੋਂ ਮਾਈ ਭਾਗੋ AFPI ਵਿਖੇ NDA ਪ੍ਰੈਪਰੇਟਰੀ ਵਿੰਗ ਸ਼ੁਰੂ ਕਰਨ ਨੂੰ ਮਨਜ਼ੂਰੀ

ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ 4 ਜੂਨ, 2023 ਨੂੰ ਹੋਣ ਵਾਲੀ ਦਾਖ਼ਲਾ ਪ੍ਰੀਖਿਆ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ ਅਤੇ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 28 ਮਈ, 2023 ਹੈ।

Punjab News: ਰੱਖਿਆ ਸੇਵਾਵਾਂ ਵਿੱਚ ਜਾਣ ਦੀਆਂ ਚਾਹਵਾਨ ਪੰਜਾਬ ਦੀਆਂ ਲੜਕੀਆਂ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਵਿੱਦਿਅਕ ਸੈਸ਼ਨ ਤੋਂ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਲੜਕੀਆਂ), ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਪ੍ਰੈਪਰੇਟਰੀ ਵਿੰਗ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਫ਼ੈਸਲੇ ਨਾਲ ਰੱਖਿਆ ਸੇਵਾਵਾਂ ਵਿੱਚ ਲੜਕੀਆਂ ਨੂੰ ਮੌਕੇ ਪ੍ਰਦਾਨ ਕਰਨ ਦੇ ਮਾਮਲੇ ਵਿੱਚ ਪੰਜਾਬ ਮੋਹਰੀ ਸੂਬੇ ਵਜੋਂ ਬਰਕਰਾਰ ਹੈ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪਹਿਲਕਦਮੀ ਸੂਬੇ ਵਿੱਚ ਮਹਿਲਾਵਾਂ ਦੇ ਸਸ਼ਕਤੀਕਰਨ ਵਿੱਚ ਅਹਿਮ ਸਾਬਤ ਹੋਵੇਗੀ ਕਿਉਂਕਿ ਇਸ ਨਾਲ ਸੂਬੇ ਦੀਆਂ ਹਜ਼ਾਰਾਂ ਲੜਕੀਆਂ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸੇਵਾਵਾਂ ਨਿਭਾਉਣ ਦੇ ਆਪਣੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਮਦਦ ਮਿਲੇਗੀ।

ਉਨ੍ਹਾਂ ਦੱਸਿਆ ਕਿ 4 ਜੂਨ, 2023 ਨੂੰ ਹੋਣ ਵਾਲੀ ਦਾਖ਼ਲਾ ਪ੍ਰੀਖਿਆ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ ਹੋ ਚੁੱਕੀ ਹੈ ਅਤੇ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 28 ਮਈ, 2023 ਹੈ।

ਅਮਨ ਅਰੋੜਾ ਨੇ ਦੱਸਿਆ ਕਿ ਮੋਹਾਲੀ ਵਿੱਚ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਪਹਿਲਾਂ ਹੀ ਦੇਸ਼ ਦੀ ਸੇਵਾ ਲਈ ਐਨ.ਡੀ.ਏ. ਵਿੱਚ ਭਰਤੀ ਹੋਣ ਦੇ ਚਾਹਵਾਨ ਪੰਜਾਬ ਦੇ ਲੜਕਿਆਂ ਲਈ ਸਿਖਲਾਈ ਕੋਰਸ ਚਲਾਇਆ ਜਾ ਰਿਹਾ ਹੈ। ਮਾਈ ਭਾਗੋ ਏ.ਐਫ.ਪੀ.ਆਈ. ਨੇ ਰੱਖਿਆ ਸੇਵਾਵਾਂ ਵਿੱਚ ਜਾਣ ਦੀਆਂ ਚਾਹਵਾਨ ਲੜਕੀਆਂ ਲਈ ਵਿਸ਼ੇਸ਼ ਤੌਰ ‘ਤੇ ਐਨ.ਡੀ.ਏ. ਸਿਖਲਾਈ ਕੋਰਸ ਦੀ ਪੇਸ਼ਕਸ਼ ਕਰਕੇ ਆਪਣੀ ਕਿਸਮ ਦੀ ਇਹ ਪਲੇਠੀ ਪਹਿਲਕਦਮੀ ਕੀਤੀ ਹੈ।

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਦੋ ਸਾਲ ਪਹਿਲਾਂ ਨੈਸ਼ਨਲ ਡਿਫੈਂਸ ਅਕੈਡਮੀ (ਐੱਨ.ਡੀ.ਏ.) ਵਿੱਚ ਭਰਤੀ ਹੋਣ ਲਈ ਮਹਿਲਾਵਾਂ ਵਾਸਤੇ ਰਾਹ ਪੱਧਰਾ ਕਰ ਦਿੱਤਾ ਸੀ ਅਤੇ ਇਸ ਸਮੇਂ ਐੱਨ.ਡੀ.ਏ. ਵਿੱਚ ਸਿਖਲਾਈ ਅਧੀਨ 19 ਲੜਕੀਆਂ ਦੇ ਪਹਿਲੇ ਬੈਚ ਵਿੱਚ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੀ ਲੇਡੀ ਕੈਡਿਟ ਦਿਲਪ੍ਰੀਤ ਕੌਰ ਵੀ ਸ਼ਾਮਲ ਹੈ। ਦਿਲਪ੍ਰੀਤ ਨੇ ਦੇਸ਼ ਭਰ ‘ਚੋਂ ਲੜਕੇ ਅਤੇ ਲੜਕੀਆਂ ਦੀ ਸਾਂਝੀ ਮੈਰਿਟ ਵਿੱਚ 27ਵਾਂ ਰੈਂਕ ਹਾਸਲ ਕੀਤਾ ਸੀ। ਉਹ ਲੜਕੀਆਂ ਦੀ ਸਮੁੱਚੀ ਦਰਜਾਬੰਦੀ ਵਿੱਚ ਸਿਖਰਲੇ ਤਿੰਨਾਂ ਵਿੱਚ ਸ਼ੁਮਾਰ ਸੀ ਅਤੇ ਉਸ ਨੇ ਪੰਜਾਬ ਵਿੱਚੋਂ ਪਹਿਲਾ ਰੈਂਕ ਹਾਸਲ ਕੀਤਾ ਸੀ।

ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਲੜਕੀਆਂ) ਦੇ ਡਾਇਰੈਕਟਰ ਮੇਜਰ ਜਨਰਲ ਜੇ.ਐਸ. ਸੰਧੂ (ਸੇਵਾ-ਮੁਕਤ) ਨੇ ਦੱਸਿਆ ਕਿ ਇਸ ਸਾਲ ਪਹਿਲੇ ਬੈਚ ਲਈ 10 ਲੜਕੀਆਂ ਦੀ ਚੋਣ ਕੀਤੀ ਜਾਵੇਗੀ ਅਤੇ ਐਨ.ਡੀ.ਏ. ਦੇ ਸਿਖਲਾਈ ਕੋਰਸ ਲਈ ਅਪਲਾਈ ਕਰਨ ਵਾਸਤੇ ਇਨ੍ਹਾਂ ਲੜਕੀਆਂ ਨੇ ਸਾਲ 2023 ਵਿੱਚ 10ਵੀਂ ਜਮਾਤ ਦੀ ਪ੍ਰੀਖਿਆ ਪਾਸ ਕੀਤੀ ਹੋਵੇ ਅਤੇ ਉਨ੍ਹਾਂ ਕੋਲ ਪੰਜਾਬ ਦੀ ਨਿਵਾਸੀ ਹੋਣ ਦਾ ਸਬੂਤ ਹੋਵੇ। ਇੰਸਟੀਚਿਊਟ ਵਿੱਚ ਚੁਣੀਆਂ ਜਾਣ ਵਾਲੀਆਂ ਲੜਕੀਆਂ ਦੀ ਸਿਖਲਾਈ ਸਮੇਤ ਰਹਿਣ-ਸਹਿਣ ਸਾਰਾ ਖ਼ਰਚਾ ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ।

ਟਾਪ ਹੈਡਲਾਈਨ

ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ
ਗੁਰਦਾਸਪੁਰ 'ਚ DC ਦਫਤਰ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਮੱਚੀ ਸਨਸਨੀ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Punjab News: ਪੰਜਾਬ ਕਾਂਗਰਸ 'ਚ ਘਮਸਾਣ ਜਾਰੀ, ਰਾਹੁਲ ਗਾਂਧੀ ਨੂੰ ਮਿਲੇ ਪ੍ਰਤਾਪ ਬਾਜਵਾ, ਰਾਜਾ ਵੜਿੰਗ ਪ੍ਰਧਾਨ ਰਹਿਣਗੇ ਜਾਂ ਨਹੀਂ ਹੁਣ ਰਿਪੋਰਟ ਕਰੇਗੀ ਤੈਅ; 25 ਅਗਸਤ ਤੱਕ ਹੋਏਗਾ ਫੈਸਲਾ...
ਪੰਜਾਬ ਕਾਂਗਰਸ 'ਚ ਘਮਸਾਣ ਜਾਰੀ, ਰਾਹੁਲ ਗਾਂਧੀ ਨੂੰ ਮਿਲੇ ਪ੍ਰਤਾਪ ਬਾਜਵਾ, ਰਾਜਾ ਵੜਿੰਗ ਪ੍ਰਧਾਨ ਰਹਿਣਗੇ ਜਾਂ ਨਹੀਂ ਹੁਣ ਰਿਪੋਰਟ ਕਰੇਗੀ ਤੈਅ; 25 ਅਗਸਤ ਤੱਕ ਹੋਏਗਾ ਫੈਸਲਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਗਸਤ 2026
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Embed widget