Farmers Protest: ਕਿਸਾਨਾਂ ਦੇ ਰੋਹ ਨੂੰ ਵੇਖਦਿਆਂ ਡਰੀ ਪੰਜਾਬ ਸਰਕਾਰ, ਖੇਤੀਬਾੜੀ ਮੰਤਰੀ ਨਾਲ ਮੀਟਿੰਗ, ਹੁਣ ਸੀਐਮ ਨਾਲ 19 ਦਸੰਬਰ ਨੂੰ ਮੁਲਾਕਾਤ
ਦੂਜੇ ਪਾਸੇ ਮੀਟਿੰਗ ਤੋਂ ਬਾਅਦ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕਿਸਾਨਾਂ ਨੂੰ ਧਰਨਾ ਖਤਮ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਦੇ ਧਰਨੇ ਦਾ ਸਮਾਂ ਅੱਜ ਖਤਮ ਹੋ ਗਿਆ ਹੈ।
Farmers Protest: ਕਿਸਾਨਾਂ ਦੇ ਰੋਹ ਨੂੰ ਵੇਖਦਿਆਂ ਪੰਜਾਬ ਸਰਕਾਰ ਹਰਕਤ ਵਿੱਚ ਆਈ ਹੈ। ਅੱਜ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਖੁੱਡੀਆਂ ਨੇ ਪੰਜਾਬ ਭਵਨ ਵਿੱਚ ਕਿਸਾਨਾਂ ਨਾਲ ਮੀਟਿੰਗ ਕੀਤੀ। ਮੀਟਿੰਗ ਮਗਰੋਂ ਕਿਸਾਨ ਆਗੂਆਂ ਨੇ ਕਿਹਾ ਕਿ ਹਾਲੇ ਕੁਝ ਵੀ ਤੈਅ ਨਹੀਂ ਹੋਇਆ। ਹੁਣ 19 ਦਸੰਬਰ ਨੂੰ ਸੀਐਮ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। ਇਸ ਵਿੱਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਬੁਲਾਇਆ ਜਾਵੇਗਾ। ਇਸ ਤੋਂ ਬਾਅਦ ਕਿਸੇ ਤਰ੍ਹਾਂ ਦਾ ਐਲਾਨ ਕੀਤਾ ਜਾ ਸਕਦਾ ਹੈ।
ਦੂਜੇ ਪਾਸੇ ਮੀਟਿੰਗ ਤੋਂ ਬਾਅਦ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਕਿਸਾਨਾਂ ਨੂੰ ਧਰਨਾ ਖਤਮ ਕਰਨ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਦੇ ਧਰਨੇ ਦਾ ਸਮਾਂ ਅੱਜ ਖਤਮ ਹੋ ਗਿਆ ਹੈ।
ਉਧਰ, ਖੇਤੀਬਾੜੀ ਮੀਟਿੰਗ ਨਾਲ ਮੀਟਿੰਗ ਮਗਰੋਂ ਕਿਸਾਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੀਟਿੰਗ ਕਰ ਰਹੇ ਹਨ। ਇਸ ਦੇ ਨਾਲ ਹੀ ਪੰਚਕੂਲਾ ਦੇ ਸੈਕਟਰ-5 ਦੇ ਧਰਨੇ ਵਾਲੇ ਮੈਦਾਨ ਤੋਂ ਕਿਸਾਨ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੂੰ ਮਿਲਣ ਲਈ ਰਾਜ ਭਵਨ ਪਹੁੰਚੇ ਹਨ। ਉਹ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਸੌਂਪਣਗੇ।
ਕਿਸਾਨਾਂ ਦੇ ਰੋਸ ਨੂੰ ਦੇਖਦੇ ਹੋਏ ਸਰਹੱਦ 'ਤੇ ਪੁਲਿਸ ਬਲ ਦੇ ਨਾਲ ਨੀਮ ਫ਼ੌਜੀ ਬਲਾਂ ਨੂੰ ਤਾਇਨਾਤ ਕੀਤੇ ਗਏ ਹਨ। ਪੁਲਿਸ ਨੇ ਆਮ ਲੋਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਲੋੜ ਪੈਣ ’ਤੇ ਹਾਊਸਿੰਗ ਬੋਰਡ ਚੌਕ ਤੋਂ ਟ੍ਰੈਫਿਕ ਨੂੰ ਮੋੜਿਆ ਜਾ ਸਕਦਾ ਹੈ। ਇਸੇ ਤਰ੍ਹਾਂ ਚੰਡੀਗੜ੍ਹ ਤੋਂ ਹਵਾਈ ਅੱਡੇ ਨੂੰ ਜਾਣ ਵਾਲੇ ਰੂਟ ’ਤੇ ਵੀ ਟ੍ਰੈਫਿਕ ਨੂੰ ਡਾਇਵਰਟ ਕਰ ਦਿੱਤਾ ਗਿਆ ਹੈ। ਪੁਲਿਸ ਨੇ ਫੈਦਾ ਪਿੰਡ ਕੋਲ ਨਾਕਾ ਲਾਇਆ ਹੋਇਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।