Punjab News: ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ, ਪੰਜਾਬ ਸਰਕਾਰ ਨੇ 16 ਅਕਤੂਬਰ ਦੀ ਐਲਾਨੀ ਛੁੱਟੀ
ਇਸ ਵਾਰ ਸਾਰੇ ਤਿਉਹਾਰ ਅਕਤੂਬਰ ਮਹੀਨੇ ਦੇ ਵਿੱਚ ਆ ਗਏ ਹਨ, ਜਿਸ ਕਰਕੇ ਇਹ ਮਹੀਨਾ ਤਿਉਹਾਰਾਂ ਨਾਲ ਭਰਿਆ ਹੋਇਆ ਹੈ। ਫੈਸਟੀਵਲ ਸੀਜ਼ਨ ਦਾ ਹਰ ਇਕ ਨੂੰ ਇੰਤਜ਼ਾਰ ਰਹਿੰਦਾ ਹੈ ਅਤੇ ਇਹ ਸੀਜ਼ਨ ਆਪਣੇ ਨਾਲ ਛੁੱਟੀਆਂ ਵੀ ਲੈ ਕੇ ਆਉਂਦਾ...

ਇਸ ਵਾਰ ਸਾਰੇ ਤਿਉਹਾਰ ਅਕਤੂਬਰ ਮਹੀਨੇ ਦੇ ਵਿੱਚ ਆ ਗਏ ਹਨ, ਜਿਸ ਕਰਕੇ ਇਹ ਮਹੀਨਾ ਤਿਉਹਾਰਾਂ ਨਾਲ ਭਰਿਆ ਹੋਇਆ ਹੈ। ਫੈਸਟੀਵਲ ਸੀਜ਼ਨ ਦਾ ਹਰ ਇਕ ਨੂੰ ਇੰਤਜ਼ਾਰ ਰਹਿੰਦਾ ਹੈ ਅਤੇ ਇਹ ਸੀਜ਼ਨ ਆਪਣੇ ਨਾਲ ਛੁੱਟੀਆਂ ਵੀ ਲੈ ਕੇ ਆਉਂਦਾ ਹੈ। ਦੀਵਾਲੀ ਅਤੇ ਵਿਸ਼ਕਰਮਾ ਡੇਅ ਮੌਕੇ ਜਨਤਕ ਛੁੱਟੀਆਂ ਰਹਿਣ ਹੀ ਵਾਲੀਆਂ ਹਨ, ਪਰ ਇਸ ਹਫਤੇ ਇਕ ਹੋਰ ਸਰਕਾਰੀ ਛੁੱਟੀ ਹੈ।
ਇਸ ਵਜ੍ਹਾ ਕਰਕੇ ਰਹੇਗੀ ਛੁੱਟੀ
ਪੰਜਾਬ ਸਰਕਾਰ ਨੇ ਰਾਜ ਦੇ ਕਰਮਚਾਰੀਆਂ ਲਈ ਇੱਕ ਹੋਰ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਦਰਅਸਲ, ਰਾਜ ਸਰਕਾਰ ਦੇ 2025 ਦੇ ਛੁੱਟੀਆਂ ਦੇ ਕੈਲੰਡਰ ਮੁਤਾਬਕ, 16 ਅਕਤੂਬਰ ਯਾਨੀਕਿ ਅੱਜ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਵਸ ਦੇ ਮੌਕੇ ‘ਤੇ ਸਰਕਾਰੀ ਕਰਮਚਾਰੀਆਂ ਲਈ ਰਾਖਵੀਂ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਦਿਨ ਸਰਕਾਰੀ ਦਫ਼ਤਰਾਂ ‘ਚ ਕੰਮਕਾਜ ਬੰਦ ਰਹੇਗਾ, ਹਾਲਾਂਕਿ ਇਹ ਛੁੱਟੀ ਸਿਰਫ਼ ਕਰਮਚਾਰੀਆਂ ਲਈ ਹੀ ਹੋਵੇਗੀ।

ਇਹ ਵਾਲੇ ਦਿਨ ਵੀ ਰਹਿਣਗੀਆਂ ਛੁੱਟੀਆਂ
ਅਕਤੂਬਰ ਦੇ ਬਾਕੀ ਦਿਨਾਂ ‘ਚ ਵੀ ਤਿਉਹਾਰਾਂ ਦੀ ਰੌਣਕ ਜਾਰੀ ਰਹੇਗੀ। 20 ਅਕਤੂਬਰ ਨੂੰ ਦੀਵਾਲੀ, 22 ਅਕਤੂਬਰ ਨੂੰ ਵਿਸ਼ਵਕਰਮਾ ਦਿਵਸ ਤੇ ਗੋਵਰਧਨ ਪੂਜਾ ਹੋਵੇਗੀ, ਜਦਕਿ 23 ਅਕਤੂਬਰ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ ਦੇ ਮੌਕੇ ‘ਤੇ ਵੀ ਕਰਮਚਾਰੀਆਂ ਨੂੰ ਸਰਕਾਰੀ ਛੁੱਟੀ ਮਿਲੇਗੀ। ਤਿਉਹਾਰਾਂ ਨਾਲ ਸਜੇ ਇਸ ਮਹੀਨੇ ‘ਚ ਪੰਜਾਬ ਦੇ ਕਰਮਚਾਰੀਆਂ ਦੀਆਂ ਤਾਂ ਮੌਜਾਂ ਹੀ ਮੌਜਾਂ ਰਹਿਣਗੀਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।




















