ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਆਨਲਾਈਨ ਅਪਲਾਈ ਕਰਨ ਦੀ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਲਈ ਅਰਜ਼ੀਆਂ ਲਈ ਤਾਰੀਕ 31 ਮਈ ਤੋਂ 2 ਜੂਨ ਤੱਕ ਵਧਾ ਦਿੱਤੀ ਗਈ ਹੈ।  ਪੰਜਾਬ ਸਰਕਾਰ ਨੇ ਅਧਿਆਪਕਾਂ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਬਦਲੀਆਂ ਲਈ ਤਾਰੀਕ 'ਚ ਵਾਧਾ ਕੀਤਾ ਹੈ ,ਕਿਉਂਕਿ ਕੁੱਝ ਅਧਿਆਪਕਾਂ ਵੱਲੋਂ  ਵਿਭਾਗ ਨੂੰ ਦੱਸਿਆ ਗਿਆ ਸੀ ਕਿ EPunjab Portal ਸਹੀ ਤਰ੍ਹਾਂ ਨਾਲ ਕੰਮ ਨਹੀਂ ਕਰ ਰਿਹਾ ਅਤੇ ਪ੍ਰੋਸੈਸ ਬਹੁਤ ਹੌਲੀ ਹੈ।



 

 

ਦਰਅਸਲ 'ਚ ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਅਧਿਆਪਕਾਂ ਦੀਆਂ ਬਦਲੀਆਂ ਲਈ ਅਰਜ਼ੀਆਂ ਮੰਗੀਆਂ ਗਈਆਂ ਹਨ। ਪੰਜਾਬ ਸਰਕਾਰ ਨੇ ਕਿਹਾ ਸੀ ਕਿ ਬਦਲੀ ਕਰਵਾਉਣ ਦੇ ਚਾਹਵਾਨ ਅਧਿਆਪਕ 31 ਮਈ 2022 ਤੱਕ ਅਰਜ਼ੀ ਦੇ ਸਕਦੇ ਹਨ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕਰ ਦਿੱਤਾ ਗਿਆ ਸੀ ਪਰ ਹੁਣ ਅਰਜ਼ੀ  ਅਪਲਾਈ ਕਰਨ ਦੀ ਤਾਰੀਕ  2 ਜੂਨ ਤੱਕ ਵਧਾ ਦਿੱਤੀ ਗਈ ਹੈ। 

 




 

 

ਇਸ ਤੋਂ ਇਲਾਵਾ Punjab ICT Education Society (PICTES) ਅਧੀਨ ਕੰਮ ਕਰ ਰਹੇ ਕੰਪਿਊਟਰ ਫੈਕਲਟੀ ਲਈ ਤਬਾਦਲਾ ਨੀਤੀ ਮੀਮੋ ਨੰ 5/3-ICT-2019/Trans/303800, ਮਿਤੀ 13.09.2019 ਅਤੇ ਨਾਨ ਟੀਚਿੰਗ ਸਟਾਫ ਲਈ ਤਬਾਦਲਾ ਨੀਤੀ ਮੀਮੋ ਨੰ। 2/14/2020-2edu3/2020487/1 ਮਿਤੀ 27.05.2020 ਰਾਹੀਂ ਤਬਾਦਲਾ ਨੀਤੀ ਜਾਰੀ ਕੀਤੀ ਗਈ ਸੀ।

 ਜੋ ਸ਼ੋਧਾਂ ਅਧਿਆਪਕਾਂ ਦੇ ਤਬਾਦਲਿਆਂ ਲਈ ਜਾਰੀ ਕੀਤੀਆਂ ਗਈਆਂ ਹਨ, ਉਹ ਕੰਪਿਊਟਰ ਫੈਕਲਟੀ ਅਤੇ ਨਾਨ ਟੀਚਿੰਗ ਸਟਾਫ ਤੇ ਬਦਲੀਆਂ ਲਈ ਲਾਗੂ ਹੋਣਗੀਆਂ। ਅਧਿਆਪਕਾਂ ਦੀ ਸਮੱਸਿਆ ਨੂੰ ਮੁੱਖ ਰੱਖਦੇ ਹੋਏ ਡਾਟਾ ਜਿਵੇਂ ਕਿ General Details, Results, Service Record ਭਰਨ ਦੀ ਅੰਤਿਮ ਮਿਤੀ 31.05.2022 ਤੋਂ ਮਿਤੀ02.06.2022 ਤੱਕ ਦਾ ਵਾਧਾ ਕੀਤਾ ਗਿਆ ਹੈ।

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।