ਪੜਚੋਲ ਕਰੋ

ਕੈਪਟਨ ਸਰਕਾਰ ਦਾ 'ਅੱਗਾ ਦੌੜ ਤੇ ਪਿੱਛਾ ਚੌੜ', ਅੱਧੇ ਸਾਲ ਤੋਂ ਤਨਖਾਹਾਂ ਉਡੀਕ ਰਹੇ ਮੁਲਾਜ਼ਮ

ਚੰਡੀਗੜ੍ਹ: ਕੈਪਟਨ ਸਰਕਾਰ ਦੀ 'ਅੱਗਾ ਦੌੜ ਤੇ ਪਿੱਛਾ ਚੌੜ' ਵਾਲੀ ਹਾਲਤ ਬਣੀ ਹੋਈ ਹੈ। ਇੱਕ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ 1.2 ਲੱਖ ਅਸਾਮੀਆਂ ਭਰਨ ਦਾ ਐਲਾਨ ਕਰ ਹਹੇ ਪਰ ਪਰ ਦੂਜੇ ਪਾਸੇ ਮੁਲਾਜ਼ਮਾਂ ਨੂੰ ਛੇ-ਸੱਤ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲ ਰਹੀਆਂ। ਠੇਕੇ 'ਤੇ ਭਰਤੀ ਮੁਲਾਜ਼ਮ ਵੀ ਠੱਗੇ ਹੋਏ ਮਹਿਸੂਸ ਕਰ ਰਹੇ ਹਨ। ਰਮਸਾ ਤੇ ਐਸਐਸਏ ਅਧਿਆਪਕਾਂ ਦਾ ਕਹਿਣਾ ਹੈ ਕਿ ਪਿਛਲੇ ਸੱਤ ਮਹੀਨਿਆਂ ਤੋਂ ਤਨਖ਼ਾਹ ਹੀ ਨਹੀਂ ਦਿੱਤੀ ਗਈ। ਇਸ ਨਾਲ ਉਨ੍ਹਾਂ ਦੇ ਘਰਾਂ ਦਾ ਗੁਜ਼ਾਰਾ ਵੀ ਮੁਸ਼ਕਲ ਨਾਲ ਚੱਲ਼ ਰਿਹਾ ਹੈ। ਅਧਿਆਪਕਾਂ ਦਾ ਇਹ ਵੀ ਗਿਲਾ ਹੈ ਕਿ ਪੰਜਾਬ ਸਰਕਾਰ ਨੇ 3 ਅਕਤੂਬਰ ਨੂੰ 75 ਫ਼ੀਸਦੀ ਤਨਖ਼ਾਹ ਘਟਾ ਦਿੱਤੀ ਹੈ। ਅਧਿਆਪਕਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਤਾਂ ਸੱਤ ਮਹੀਨਿਆਂ ਤੋਂ ਤਨਖ਼ਾਹ ਨਹੀਂ ਦਿੱਤੀ ਗਈ, ਜਦੋਂਕਿ ਵਿਧਾਇਕਾਂ ਦੀ ਤਨਖਾਹ ਇੱਕ ਦਿਨ ਵੀ ਲੇਟ ਨਹੀਂ ਹੁੰਦੀ, ਉਪਰੋਂ ਵਿਧਾਇਕਾਂ ਦੀਆਂ ਤਨਖਾਹਾਂ ਦੁੱਗਣੀਆਂ-ਤਿੱਗਣੀਆਂ ਕੀਤੀਆਂ ਜਾ ਰਹੀਆਂ ਹਨ। ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦਾ ਕਹਿਣਾ ਹੈ ਕਿ ਸਰਕਾਰ ਨਵੀਂ ਭਰਤੀ ਦੇ ਦਾਅਵਾ ਕਰ ਰਹੀ ਹੈ ਪਰ ਪਹਿਲਾਂ ਭਰਤੀ ਮੁਲਾਜ਼ਮ ਰੁਲ ਰਹੇ ਹਨ। ਪੰਜਾਬ ਸਰਕਾਰ ਵੱਡੇ ਇਸ਼ਤਿਹਾਰ ਦੇ ਕੇ ਆਪਣੇ ਕੰਮਾਂ ਤੇ ਇਸ ਵਰ੍ਹੇ ਦੇ ਟੀਚਿਆਂ ਦਾ ਜ਼ਿਕਰ ਕਰ ਰਹੀ ਹੈ ਪਰ ਇਸ ਵਿੱਚ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ, ਮੁਲਾਜ਼ਮਾਂ ਦੀਆਂ ਰੋਕੀਆਂ 4 ਡੀਏ ਦੀਆਂ ਕਿਸ਼ਤਾਂ ਜਾਰੀ ਕਰਨ ਜਾਂ ਛੇਵੇਂ ਪੰਜਾਬ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਛੇਤੀ ਲਾਗੂ ਕਰਨ ਆਦਿ ਮੰਗਾਂ ਬਾਰੇ ਜ਼ਿਕਰ ਤੱਕ ਵੀ ਨਹੀਂ ਕੀਤਾ ਗਿਆ। ਠੇਕਾ ਮੁਲਾਜ਼ਮਾਂ ਨੇ ਦੱਸਿਆ ਕਿ ਪਿਛਲੀ ਬਾਦਲ ਸਰਕਾਰ ਨੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ 2016 ਵਿੱਚ ਪੰਜਾਬ ਵਿਧਾਨ ਸਭਾ ਵਿੱਚ ਐਕਟ ਬਣਾਇਆ ਸੀ, ਜਦੋਂਕਿ ਮੌਜੂਦਾ ਸਰਕਾਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਰੈਗੂਲਰ ਨਹੀਂ ਕਰ ਸਕੀ। ਸਰਕਾਰ ਉਨ੍ਹਾਂ ਨੂੰ ਨਗੂਣੀਆਂ ਤਨਖਾਹਾਂ 'ਤੇ ਕੰਮ ਕਰਨ ਲਈ ਮਜਬੂਰ ਕਰ ਰਹੀ ਹੈ। ਚੋਣਾਂ ਵੇਲੇ ਕਾਂਗਰਸ ਨੇ ਵੱਡੇ ਵਾਅਦੇ ਕੀਤੇ ਸੀ ਪਰ ਹੁਣ ਸਰਕਾਰ ਗੱਲ਼ ਕਰਨ ਲਈ ਵੀ ਤਿਆਰ ਨਹੀਂ। ਉਨ੍ਹਾਂ ਦੱਸਿਆ ਕਿ ਠੇਕਾ ਮੁਲਾਜ਼ਮਾਂ ਨੇ ਸਾਲ ਪਹਿਲਾਂ ਪਹਿਲੀ ਜਨਵਰੀ 2018 ਨੂੰ ਵੀ ਇਸੇ ਤਰ੍ਹਾਂ ਰੋਸ ਪ੍ਰਦਰਸ਼ਨ ਕਰ ਕੇ ਕੈਪਟਨ ਸਰਕਾਰ ਦੇ ਵਾਅਦਿਆਂ ਦੇ ਦਸਤਾਵੇਜ਼ਾਂ ਨੂੰ ਸ਼ੀਸ਼ੇ ਵਿੱਚ ਜੜ ਕੇ ਮੰਤਰੀਆਂ ਤੇ ਵਿਧਾਇਕਾਂ ਨੂੰ ਦਿੱਤਾ ਸੀ, ਪਰ ਸਾਲ ਬੀਤਣ ਦੇ ਬਾਵਜੂਦ ਜਿੱਥੇ ਸਰਕਾਰ ਆਪਣੇ ਵਾਅਦੇ ਅਨੁਸਾਰ ਉਨ੍ਹਾਂ ਨੂੰ ਰੈਗੂਲਰ ਨਹੀਂ ਕਰ ਸਕੀ, ਉਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੇ ਦੁੱਖ ਸੁਣਨ ਲਈ 365 ਦਿਨਾਂ ਦੌਰਾਨ ਕੁਝ ਮਿੰਟ ਉਨ੍ਹਾਂ ਨਾਲ ਮੀਟਿੰਗ ਕਰਨ ਲਈ ਦੇਣੇ ਵੀ ਜ਼ਰੂਰੀ ਨਹੀਂ ਸਮਝੇ।

ਟਾਪ ਹੈਡਲਾਈਨ

ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਈ AAP ਆਗੂਆਂ ਨੇ ਫੜਿਆ BJP ਦਾ ਪੱਲਾ; ਮੱਚੀ ਹਲਚਲ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਈ AAP ਆਗੂਆਂ ਨੇ ਫੜਿਆ BJP ਦਾ ਪੱਲਾ; ਮੱਚੀ ਹਲਚਲ
Punjab News : ਜਲਾਲਾਬਾਦ ਸਿਟੀ ਥਾਣੇ 'ਤੇ ਹੈਂਡ ਗ੍ਰਨੇਡ ਹਮਲਾ, 24 ਘੰਟਿਆਂ 'ਚ 2 ਮੁਲਜ਼ਮ ਕਾਬੂ 
Punjab News : ਜਲਾਲਾਬਾਦ ਸਿਟੀ ਥਾਣੇ 'ਤੇ ਹੈਂਡ ਗ੍ਰਨੇਡ ਹਮਲਾ, 24 ਘੰਟਿਆਂ 'ਚ 2 ਮੁਲਜ਼ਮ ਕਾਬੂ 
Punjab News : ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ , ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਭਾਜਪਾ 'ਚ ਸ਼ਾਮਲ  
Punjab News : ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ , ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਭਾਜਪਾ 'ਚ ਸ਼ਾਮਲ  
School Holiday in October 2026 : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ 
School Holiday in October 2026 : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
ਕਾਂਗਰਸ ਹਾਈਕਮਾਨ ਨੇ ਸੱਦੀ ਬੈਠਕ, ਹੋ ਸਕਦਾ ਵੱਡਾ ਬਦਲਾਅ
ਅੱਜ ਕਿੰਨੇ 'ਚ ਹੋ ਜਾਵੇਗੀ ਪੂਰੀ ਟੈਂਕੀ ਫੁੱਲ? ਜਾਣੋ 15 ਸਤੰਬਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਅੱਜ ਕਿੰਨੇ 'ਚ ਹੋ ਜਾਵੇਗੀ ਪੂਰੀ ਟੈਂਕੀ ਫੁੱਲ? ਜਾਣੋ 15 ਸਤੰਬਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਈ AAP ਆਗੂਆਂ ਨੇ ਫੜਿਆ BJP ਦਾ ਪੱਲਾ; ਮੱਚੀ ਹਲਚਲ
ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਕਈ AAP ਆਗੂਆਂ ਨੇ ਫੜਿਆ BJP ਦਾ ਪੱਲਾ; ਮੱਚੀ ਹਲਚਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਸਤੰਬਰ 2026
School Holiday in October 2026 : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ 
School Holiday in October 2026 : ਅਕਤੂਬਰ ਮਹੀਨੇ ’ਚ ਕਦੋਂ-ਕਦੋਂ ਬੰਦ ਰਹਿਣਗੇ ਸਕੂਲ , ਚੈੱਕ ਕਰੋ ਛੁੱਟੀਆਂ ਦੀ ਲਿਸਟ 
Heart Health : ਕੀ ਹਰ ਰੋਜ਼ ਵੱਖ-ਵੱਖ ਸਮੇਂ 'ਤੇ ਸੌਣਾ ਦਿਲ ਲਈ ਨੁਕਸਾਨਦਾਇਕ ਹੈ? ਜਾਣੋ ਡਾਕਟਰ ਕੀ ਕਹਿੰਦੇ ਹਨ
Heart Health : ਕੀ ਹਰ ਰੋਜ਼ ਵੱਖ-ਵੱਖ ਸਮੇਂ 'ਤੇ ਸੌਣਾ ਦਿਲ ਲਈ ਨੁਕਸਾਨਦਾਇਕ ਹੈ? ਜਾਣੋ ਡਾਕਟਰ ਕੀ ਕਹਿੰਦੇ ਹਨ
Canada 'ਚ ਫਿਰੌਤੀ ਦੇ ਮਾਮਲੇ 'ਚ ਪਹਿਲੀ ਵਾਰ ਪੰਜਾਬੀ ਔਰਤ ਗ੍ਰਿਫ਼ਤਾਰ ,  ਵਟਸਐਪ ਮੈਸੇਜ ਕਰਕੇ ਪੈਸੇ ਮੰਗੇ
Canada 'ਚ ਫਿਰੌਤੀ ਦੇ ਮਾਮਲੇ 'ਚ ਪਹਿਲੀ ਵਾਰ ਪੰਜਾਬੀ ਔਰਤ ਗ੍ਰਿਫ਼ਤਾਰ ,  ਵਟਸਐਪ ਮੈਸੇਜ ਕਰਕੇ ਪੈਸੇ ਮੰਗੇ
Jalandhar News : ਪੇਸ਼ੀ 'ਤੇ ਆਏ 2 ਗੈਂਗਸਟਰਾਂ ਨੇ ਕੋਰਟ ਕੰਪਲੈਕਸ ਦੀ ਛੱਤ ਤੋਂ ਮਾਰੀ ਛਾਲ , ਮਚਿਆ ਹੜਕੰਪ 
Jalandhar News : ਪੇਸ਼ੀ 'ਤੇ ਆਏ 2 ਗੈਂਗਸਟਰਾਂ ਨੇ ਕੋਰਟ ਕੰਪਲੈਕਸ ਦੀ ਛੱਤ ਤੋਂ ਮਾਰੀ ਛਾਲ , ਮਚਿਆ ਹੜਕੰਪ 
Embed widget