ਪੜਚੋਲ ਕਰੋ

ਕੈਪਟਨ ਸਰਕਾਰ ਕੋਲ ਤਨਖਾਹਾਂ ਦੇਣ ਲਈ ਵੀ ਪੈਸੇ ਮੁੱਕੇ!

ਚੰਡੀਗੜ੍ਹ: ਪੰਜਾਬ ਭਰ ਵਿੱਚ ਵੱਖ-ਵੱਖ ਮਹਿਕਮਿਆਂ ਦੇ ਮੁਲਾਜ਼ਮਾਂ ਨੇ ਆਪਣੀਆਂ ਤਨਖਾਹਾਂ ਤੇ ਪੈਨਸ਼ਨਾਂ ਨਾ ਮਿਲਣ ਦੇ ਵਿਰੋਧ ਵਿੱਚ ਅੱਜ ਫੇਰ ਸਬ ਡਵੀਜ਼ਨਾਂ ਵਿੱਚ ਰੋਸ ਮੁਜ਼ਾਹਰੇ ਕੀਤੇ। ਕਈ ਜਥੇਬੰਦੀਆਂ ਦੇ ਸੱਦੇ 'ਤੇ ਮਾਲਵੇ ਦੇ ਸੰਗਰੂਰ, ਬਰਨਾਲਾ, ਬਠਿਡਾ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ ਆਦਿ ਕਈ ਜ਼ਿਲ੍ਹਿਆਂ 'ਚ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ ਹੈ। ਬੁਲਾਰੇ ਮਨਜੀਤ ਸਿੰਘ ਚਾਹਲ ਨੇ ਦੱਸਿਆ ਕਿ ਰੈਲੀਆਂ ਕਾਰਨ ਦਫਤਰਾਂ ਦਾ ਕੰਮਕਾਜ ਠੱਪ ਰਿਹਾ। ਸਬ ਡਵੀਜਨਾਂ ਵਿੱਚ ਕੈਸ਼ ਕਾਊਂਟਰ ਵੀ ਬੰਦ ਰਹੇ ਕਿਸੇ ਵੀ ਦਫਤਰ ਵਿੱਚ ਕਿਸੇ ਕਿਸਮ ਦਾ ਲੈਣ-ਦੇਣ ਨਹੀ ਹੋਇਆ। ਉਨ੍ਹਾਂ ਐਲਾਨ ਕੀਤਾ ਸੀ ਕਿ ਬਿਜਲੀ ਕਾਮੇ ਤਨਖਾਹ ਨਹੀਂ ਤਾਂ ਕੰਮ ਨਹੀਂ ਦੇ ਅਸੂਲ ਮੁਤਾਬਕ ਕੰਮ ਨਹੀਂ ਕਰਨਗੇ। ਜਥੇਬੰਦੀਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਪੈਸਾ ਹਰ ਮਹੀਨੇ ਜਾਰੀ ਕਰੇ ਤਾਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਪੈਨਸ਼ਨਾਂ ਅਸਾਨੀ ਨਾਲ ਦਿੱਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਦਸੰਬਰ ਮਹੀਨੇ ਵੀ ਮੁਲਾਜ਼ਮਾਂ ਨੂੰ ਤਨਖਾਹਾਂ ਲੇਟ ਦਿੱਤੀਆਂ ਗਈਆਂ ਸਨ। ਜਥੇਬੰਦੀਆਂ ਨੇ ਕਿਹਾ ਕਿ ਜੇਕਰ ਤਨਖਾਹਾਂ ਨਾ ਪਾਈਆਂ ਗਈਆਂ ਤਾਂ ਜਥੇਬੰਦਕ ਸੰਘਰਸ਼ ਤੇਜ਼ ਕੀਤਾ ਜਾਵੇਗਾ। ਹਾਲ ਇਹ ਹੈ ਕਿ ਪੰਜਾਬ ਦੇ ਆਈ.ਏ.ਐਸ. ਤੇ ਆਈ.ਪੀ.ਐਸ. ਅਫਸਰਾਂ ਨੂੰ ਵੀ ਤਨਖਾਹਾਂ ਨਹੀਂ ਮਿਲ ਰਹੀਆਂ। ਬਿਨਾਂ ਤਨਖਾਹ ਤੋਂ ਕੰਮ ਕਰ ਰਹੇ ਪੰਜਾਬ ਦੇ ਪਹਿਲਾ ਦਰਜਾ ਕਰਮਚਾਰੀਆਂ ਨੂੰ 15 ਫਰਵਰੀ ਤੱਕ ਵੀ ਪਿਛਲੇ ਮਹੀਨੇ ਦੀ ਬਕਾਇਆ ਤਨਖਾਹ ਵਿੱਚੋਂ ਅੱਧੀ ਹੀ ਦਿੱਤੀ ਜਾਵੇਗੀ। ਅਕਸਰ ਇਹ ਸੁਣਨ ਤੇ ਵੇਖਣ ਵਿੱਚ ਆਉਂਦਾ ਹੈ ਕਿ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਜਾਂ ਅਧਿਆਪਕਾਂ ਦੀਆਂ ਤਨਖਾਹਾਂ ਰੋਕੀਆਂ ਹਨ ਪਰ ਇਹ ਸ਼ਾਇਦ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੋ ਰਿਹਾ ਹੋਵੇ ਕਿ ਪੰਜਾਬ ਨੂੰ ਚਲਾਉਣ ਵਾਲੇ ਇਨ੍ਹਾਂ ਬਿਊਰੋਕ੍ਰੈਟਸ ਨੂੰ ਵੀ ਤਨਖਾਹਾਂ ਤੋਂ ਵਿਰਵੇ ਰੱਖਿਆ ਗਿਆ ਹੋਵੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ

ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨਲਦਾਖ ਵਾਤਾਵਰਨ ਪ੍ਰੇਮੀ Sonam Wangchuk ਦੀ ਭੁੱਖ ਹੜਤਾਲ ਚੋਥੇ ਦਿਨ ਵੀ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ

Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?

Embed widget