ਪੜਚੋਲ ਕਰੋ

Punjab News: ਪੰਜਾਬੀਆਂ ਦੀ ਜੇਬ ਨੂੰ ਝਟਕਾ! ਪੈਟਰੋਲ-ਡੀਜ਼ਲ ਮਗਰੋਂ ਸਫਰ ਵੀ ਹੋਇਆ ਮਹਿੰਗਾ, ਜਾਣੋ ਕਿੰਨਾ ਵਧੇਗਾ ਖਰਚਾ

Bus Fares Increased in Punjab: ਪੈਟਰੋਲ ਤੇ ਡੀਜ਼ਲ ਮਹਿੰਗੇ ਕਰਨ ਮਗਰੋਂ ਪੰਜਾਬ ਸਰਕਾਰ ਨੇ ਜਨਤਾ ਨੂੰ ਇੱਕ ਹੋਰ ਝਟਕਾ ਦਿੱਤਾ ਹੈ। ਸੂਬੇ ਵਿੱਚ ਹੁਣ ਸਫ਼ਰ ਮਹਿੰਗਾ ਹੋ ਗਿਆ ਹੈ ਕਿਉਂਕਿ ਬੱਸਾਂ ਦੇ ਕਿਰਾਏ ਵਧਾ ਦਿੱਤੇ ਗਏ ਹਨ।

Bus Fares Increased in Punjab: ਪੈਟਰੋਲ ਤੇ ਡੀਜ਼ਲ ਮਹਿੰਗੇ ਕਰਨ ਮਗਰੋਂ ਪੰਜਾਬ ਸਰਕਾਰ ਨੇ ਜਨਤਾ ਨੂੰ ਇੱਕ ਹੋਰ ਝਟਕਾ ਦਿੱਤਾ ਹੈ। ਸੂਬੇ ਵਿੱਚ ਹੁਣ ਸਫ਼ਰ ਮਹਿੰਗਾ ਹੋ ਗਿਆ ਹੈ ਕਿਉਂਕਿ ਬੱਸਾਂ ਦੇ ਕਿਰਾਏ ਵਧਾ ਦਿੱਤੇ ਗਏ ਹਨ। ਸ਼ਨੀਵਾਰ ਨੂੰ ਪੰਜਾਬ ਟਰਾਂਸਪੋਰਟ ਵਿਭਾਗ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ। 

ਹਾਸਲ ਜਾਣਕਾਰੀ ਮੁਤਾਬਕ ਆਮ ਬੱਸਾਂ ਦੇ ਕਿਰਾਏ ਵਿੱਚ 23 ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਕੀਤਾ ਗਿਆ ਹੈ, ਜਦੋਂਕਿ ਕੋਚ ਤੇ ਸੁਪਰ ਕੋਚ ਬੱਸਾਂ ਦਾ ਕਿਰਾਇਆ 41 ਤੋਂ 46 ਪੈਸੇ ਪ੍ਰਤੀ ਕਿਲੋਮੀਟਰ ਤੱਕ ਵਧਾਇਆ ਗਿਆ ਹੈ। ਇਸ ਤਰ੍ਹਾਂ ਜੇਕਰ ਕੋਈ ਯਾਤਰੀ ਸੁਪਰ ਕੋਚ ਬੱਸ ਵਿੱਚ 100 ਕਿਲੋਮੀਟਰ ਸਫਰ ਕਰਦਾ ਹੈ ਤਾਂ ਉਸ ਨੂੰ 46 ਵੱਧ ਦੇਣੇ ਪੈਣਗੇ। 

ਦੱਸ ਦਈਏ ਕਿ ਪੰਜਾਬ ਕੈਬਨਿਟ ਦੀ ਮੀਟਿੰਗ 'ਚ ਪੈਟਰੋਲ ਤੇ ਡੀਜ਼ਲ 'ਤੇ ਵੈਟ ਦੇ ਨਾਲ-ਨਾਲ ਬੱਸਾਂ ਦੇ ਕਿਰਾਏ 'ਚ ਵੀ ਵਾਧਾ ਕੀਤਾ ਗਿਆ ਸੀ ਪਰ ਬੱਸਾਂ ਦੇ ਕਿਰਾਏ 'ਚ ਵਾਧੇ ਦਾ ਨੋਟੀਫਿਕੇਸ਼ਨ ਦੋ ਦਿਨ ਬਾਅਦ ਜਾਰੀ ਕੀਤਾ ਗਿਆ। ਸੂਤਰਾਂ ਮੁਤਾਬਕ ਸਰਕਾਰ ਨੂੰ ਬੱਸ ਕਿਰਾਏ ਵਧਾ ਕੇ 150 ਕਰੋੜ ਰੁਪਏ ਦੀ ਵਾਧੂ ਆਮਦਨ ਹੋਣ ਦੀ ਉਮੀਦ ਹੈ। 

ਟਰਾਂਸਪੋਰਟ ਸਕੱਤਰ ਦਿਲਰਾਜ ਸਿੰਘ ਨੇ ਦੱਸਿਆ ਕਿ ਹੀਟ, ਵੈਂਟੀਲੇਸ਼ਨ ਤੇ ਏਅਰ ਕੰਡੀਸ਼ਨ (ਐਚਵੀਏਸੀ) ਆਮ ਬੱਸਾਂ ਦੇ ਕਿਰਾਏ ਵਿੱਚ 23 ਪੈਸੇ ਪ੍ਰਤੀ ਕਿਲੋਮੀਟਰ ਦਾ ਵਾਧਾ ਕੀਤਾ ਗਿਆ ਹੈ। ਜਦਕਿ ਕੋਚ ਬੱਸਾਂ ਦਾ ਕਿਰਾਇਆ 28 ਪੈਸੇ ਪ੍ਰਤੀ ਕਿਲੋਮੀਟਰ ਤੇ ਸੁਪਰ ਕੋਚ ਬੱਸਾਂ ਦਾ ਕਿਰਾਇਆ 46 ਪੈਸੇ ਪ੍ਰਤੀ ਕਿਲੋਮੀਟਰ ਵਧਾਇਆ ਗਿਆ ਹੈ। ਇਹ ਫੈਸਲਾ ਸਰਕਾਰ ਨੇ ਕੈਬਨਿਟ ਮੀਟਿੰਗ ਤੋਂ ਦੋ ਦਿਨ ਬਾਅਦ ਹੀ ਜਾਰੀ ਕੀਤਾ ਹੈ।

ਦੱਸ ਦਈਏ ਕਿ ਕੈਬਨਿਟ ਨੇ ਪੈਟਰੋਲ 'ਤੇ 61 ਪੈਸੇ ਤੇ ਡੀਜ਼ਲ 'ਤੇ 92 ਪੈਸੇ ਪ੍ਰਤੀ ਲੀਟਰ ਵੈਟ ਵਧਾਇਆ ਹੈ। ਇਸ ਦੇ ਨਾਲ ਹੀ 7 ਕਿਲੋਵਾਟ ਤੱਕ ਦੇ ਕੁਨੈਕਸ਼ਨਾਂ 'ਤੇ ਹੁਣ ਤੱਕ ਦਿੱਤੀ ਜਾਂਦੀ 3 ਰੁਪਏ ਦੀ ਸਬਸਿਡੀ ਵੀ ਵਾਪਸ ਲੈ ਲਈ ਗਈ ਹੈ। ਸਰਕਾਰ ਨੂੰ ਇਨ੍ਹਾਂ ਤੋਂ ਕੁੱਲ 2500 ਕਰੋੜ ਰੁਪਏ ਦੀ ਵਾਧੂ ਆਮਦਨ ਦੀ ਉਮੀਦ ਹੈ।

ਦਰਅਸਲ ਪੰਜਾਬ ਵਿੱਚ ਔਰਤਾਂ ਨੂੰ ਸਰਕਾਰੀ ਬੱਸਾਂ ਵਿੱਚ ਸਫਰ ਕਰਨ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਹ ਮੁਫਤ ਬੱਸ ਸੇਵਾ ਸਬਸਿਡੀ ਦੇ ਰੂਪ 'ਚ ਸਰਕਾਰ 'ਤੇ ਭਾਰੀ ਬੋਝ ਪਾ ਰਹੀ ਹੈ। ਇਹੀ ਕਾਰਨ ਹੈ ਕਿ ਹੁਣ ਸਰਕਾਰ ਨੇ ਬੱਸਾਂ ਦੇ ਕਿਰਾਏ ਵਧਾ ਕੇ ਨਾ ਸਿਰਫ ਆਪਣਾ ਮਾਲੀਆ ਵਧਾਉਣ ਦੀ ਕੋਸ਼ਿਸ਼ ਕੀਤੀ ਹੈ, ਸਗੋਂ ਔਰਤਾਂ ਲਈ ਮੁਫਤ ਬੱਸ ਸਫਰ 'ਤੇ ਸਬਸਿਡੀ ਦੇ ਰੂਪ ਵਿੱਚ ਖਰਚੇ ਦਾ ਬਦਲ ਲੱਭਣ ਦੀ ਕੋਸ਼ਿਸ਼ ਵੀ ਕੀਤੀ ਹੈ। 

ਸੂਤਰਾਂ ਮੁਤਾਬਕ ਜਦੋਂ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੀ ਕਾਂਗਰਸ ਸਰਕਾਰ ਦੌਰਾਨ ਇਹ ਸਕੀਮ ਸ਼ੁਰੂ ਕੀਤੀ ਸੀ ਤਾਂ ਇਸ 'ਤੇ ਸਾਲਾਨਾ 600 ਕਰੋੜ ਰੁਪਏ ਖਰਚਾ ਆਉਂਦਾ ਸੀ, ਜੋ ਵਧ ਕੇ ਕਰੀਬ 750 ਕਰੋੜ ਰੁਪਏ ਹੋ ਗਿਆ ਹੈ। ਔਰਤਾਂ ਲਈ ਮੁਫ਼ਤ ਬੱਸ ਸੇਵਾ ਲਈ ਸਰਕਾਰ ਨੂੰ ਪੰਜਾਬ ਰੋਡਵੇਜ਼ ਤੇ ਪੰਜਾਬ ਰੋਡਵੇਜ਼ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਨੂੰ ਹਰ ਮਹੀਨੇ 25-25 ਕਰੋੜ ਰੁਪਏ ਦੇਣੇ ਪੈਂਦੇ ਹਨ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget