Green Tax in Punjab: ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਵਾਹਨਾਂ 'ਤੇ ਗ੍ਰੀਨ ਟੈਕਸ ਲਗਾਇਆ ਹੈ। ਲੋਕਾਂ ਨੂੰ ਇਹ ਟੈਕਸ ਵਾਹਨ ਰਜਿਸਟ੍ਰੇਸ਼ਨ ਦੇ ਨਵੀਨੀਕਰਨ ਸਮੇਂ ਅਦਾ ਕਰਨਾ ਹੋਵੇਗਾ। ਇਸ ਕਾਰਨ ਵਾਹਨਾਂ ਦਾ ਨਵੀਨੀਕਰਨ ਵੀ ਮਹਿੰਗਾ ਹੋ ਜਾਵੇਗਾ। ਸਰਕਾਰ ਨੇ ਨਿੱਜੀ ਵਾਹਨਾਂ 'ਤੇ ਮੋਟਰ ਵਹੀਕਲ ਟੈਕਸ 'ਚ 0.5 ਫ਼ੀਸਦੀ ਤੋਂ 2 ਫ਼ੀਸਦੀ ਤੱਕ ਦਾ ਵਾਧਾ ਕੀਤਾ ਹੈ। 


ਪਤਾ ਲੱਗਾ ਹੈ ਕਿ ਕੇਂਦਰੀ ਹਦਾਇਤਾਂ 'ਤੇ ਲਾਇਆ ਗਿਆ ਹੈ। ਟਰਾਂਸਪੋਰਟ ਵਿਭਾਗ ਨੇ ਇਸ ਬਾਰੇ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ ਅਤੇ 'ਗਰੀਨ ਟੈਕਸ' ਪਹਿਲੀ ਸਤੰਬਰ ਤੋਂ ਲਾਗੂ ਹੋਵੇਗਾ। ਪੰਜਾਬ ਕੈਬਨਿਟ ਦੀ 14 ਅਗਸਤ ਦੀ ਬੈਠਕ ਵਿਚ 'ਗਰੀਨ ਟੈਕਸ' ਅਤੇ ਮੋਟਰ ਵਹੀਕਲ ਟੈਕਸ ਵਿਚ ਵਾਧੇ ਨੂੰ ਹਰੀ ਝੰਡੀ ਦਿੱਤੀ ਗਈ ਸੀ।




 ਸੂਬਾ ਸਰਕਾਰ ਨੂੰ 'ਗਰੀਨ ਟੈਕਸ' ਤੋਂ ਸਾਲਾਨਾ ਕਰੀਬ 35 ਕਰੋੜ ਦੀ ਆਮਦਨ ਹੋਣ ਦਾ ਅਨੁਮਾਨ ਹੈ। ਟਰਾਂਸਪੋਰਟ ਵਿਭਾਗ ਵੱਲੋਂ 15 ਸਾਲ ਤੋਂ ਪੁਰਾਣੇ ਨਿੱਜੀ ਵਾਹਨਾਂ ਅਤੇ ਅੱਠ ਸਾਲ ਤੋਂ ਪੁਰਾਣੇ ਵਪਾਰਕ ਵਾਹਨਾਂ ਦੀ ਰਜਿਸਟ੍ਰੇਸ਼ਨ ਰੀਨਿਊ ਕਰਨ ਸਮੇਂ ਗਰੀਨ ਟੈਕਸ' ਵਸੂਲਿਆ ਜਾਵੇਗਾ। ਇਸ ਵੇਲੇ ਸੂਬੇ ਵਿੱਚ 15 ਸਾਲ ਪੁਰਾਣੇ ਕਰੀਬ 73 ਹਜ਼ਾਰ ਨਿੱਜੀ ਚਾਰ ਪਹੀਆ ਵਾਹਨ ਹਨ ਜਿਨ੍ਹਾਂ ਦੀ ਰਜਿਸਟ੍ਰੇਸ਼ਨ ਰੀਨਿਊ ਹੋਣ ਵਾਲੀ ਹੈ।





ਇਸ ਤੋਂ ਇਲਾਵਾ ਕਮਰਸ਼ੀਅਲ ਵਾਹਨਾਂ ਨੂੰ 8 ਸਾਲ ਤੱਕ ਗ੍ਰੀਨ ਟੈਕਸ ਨਹੀਂ ਦੇਣਾ ਪਵੇਗਾ। ਇਸ ਤੋਂ ਬਾਅਦ ਹਰ ਸਾਲ 250 ਤੋਂ 2500 ਰੁਪਏ ਦਾ ਗ੍ਰੀਨ ਟੈਕਸ ਦੇਣਾ ਹੋਵੇਗਾ। ਪੰਜਾਬ ਟਰਾਂਸਪੋਰਟ ਵਿਭਾਗ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ।


ਐਲਪੀਜੀ, ਸੀਐਨਜੀ, ਬੈਟਰੀ ਜਾਂ ਸੂਰਜੀ ਊਰਜਾ ਨਾਲ ਚੱਲਣ ਵਾਲੇ ਵਾਹਨਾਂ ਨੂੰ ਸਰਕਾਰ ਨੇ  ਇਸ ਸ਼੍ਰੇਣੀ ਤੋਂ ਬਾਹਰ ਰੱਖਿਆ ਹੈ। ਪ੍ਰਾਈਵੇਟ ਵਾਹਨਾਂ ਦੇ ਮਾਮਲੇ 'ਚ ਡੀਜ਼ਲ ਵਾਹਨਾਂ 'ਤੇ ਜ਼ਿਆਦਾ ਟੈਕਸ ਦੇਣਾ ਪਵੇਗਾ। ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਅਨੁਸਾਰ ਡੀਜ਼ਲ ਵਾਹਨਾਂ 'ਤੇ ਹਰੇ ਟੈਕਸ ਨੂੰ ਪੈਟਰੋਲ ਦੋਪਹੀਆ ਵਾਹਨਾਂ ਅਤੇ ਕਾਰਾਂ ਨਾਲੋਂ ਵੱਧ ਰੱਖਿਆ ਗਿਆ ਹੈ।




 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।