ਪੜਚੋਲ ਕਰੋ
Advertisement
ਕੋਰੋਨਾ ਨੇ ਪਾਇਆ ਪਰਵਾਸੀ ਭਾਰਤੀਆਂ ਨੂੰ ਪੰਗਾ, ਕੈਪਟਨ ਸਰਕਾਰ ਦਾ ਨਵਾਂ ਐਕਸ਼ਨ
ਪੰਜਾਬ ਨੂੰ ਸੁਰੱਖਿਅਤ ਰੱਖਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਉਨ੍ਹਾਂ ਐਨਆਰਆਈ ਤੇ ਵਿਦੇਸ਼ੀ ਯਾਤਰੂਆਂ ਲਈ ਸਵੈ-ਘੋਸ਼ਣਾ ਫਾਰਮ ਜਾਰੀ ਕੀਤਾ ਹੈ ਜੋ 30 ਜਨਵਰੀ, 2020 ਤੋਂ ਬਾਅਦ ਪੰਜਾਬ ਵਿੱਚ ਦਾਖਲ ਹੋਏ ਹਨ ਪਰ ਉਨ੍ਹਾਂ ਅਜੇ ਤੱਕ ਹਾਲੇ ਤੱਕ ਵੀ ਡਿਪਟੀ ਕਮਿਸ਼ਨਰ, ਸਿਵਲ ਸਰਜਨ, ਸਿਹਤ ਵਿਭਾਗ ਜਾਂ ਪੁਲਿਸ ਦੇ ਦਫਤਰਾਂ ਨਾਲ ਵੇਰਵੇ ਭੇਜਣ ਬਾਰੇ ਸੰਪਰਕ ਨਹੀਂ ਕੀਤਾ।
ਚੰਡੀਗੜ੍ਹ: ਪੰਜਾਬ ਨੂੰ ਸੁਰੱਖਿਅਤ ਰੱਖਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਉਨ੍ਹਾਂ ਐਨਆਰਆਈ ਤੇ ਵਿਦੇਸ਼ੀ ਯਾਤਰੂਆਂ ਲਈ ਸਵੈ-ਘੋਸ਼ਣਾ ਫਾਰਮ ਜਾਰੀ ਕੀਤਾ ਹੈ ਜੋ 30 ਜਨਵਰੀ, 2020 ਤੋਂ ਬਾਅਦ ਪੰਜਾਬ ਵਿੱਚ ਦਾਖਲ ਹੋਏ ਹਨ ਪਰ ਉਨ੍ਹਾਂ ਅਜੇ ਤੱਕ ਹਾਲੇ ਤੱਕ ਵੀ ਡਿਪਟੀ ਕਮਿਸ਼ਨਰ, ਸਿਵਲ ਸਰਜਨ, ਸਿਹਤ ਵਿਭਾਗ ਜਾਂ ਪੁਲਿਸ ਦੇ ਦਫਤਰਾਂ ਨਾਲ ਵੇਰਵੇ ਭੇਜਣ ਬਾਰੇ ਸੰਪਰਕ ਨਹੀਂ ਕੀਤਾ।
ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ 30 ਜਨਵਰੀ, 2020 ਤੋਂ ਬਾਅਦ ਪੰਜਾਬ ਵਿੱਚ ਦਾਖਲ ਹੋਏ ਬਹੁਤੇ ਪ੍ਰਵਾਸੀ ਭਾਰਤੀਆਂ ਨੇ ਆਪਣੇ ਜ਼ਿਲ੍ਹੇ ਵਿੱਚ ਸਬੰਧਤ ਅਥਾਰਟੀ ਨੂੰ ਜਾਣੂ ਕਰਵਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪ੍ਰਵਾਸੀ ਭਾਰਤੀਆਂ/ਵਿਦੇਸ਼ੀ ਯਾਤਰੀਆਂ ਦੀ ਹਾਲੇ ਤੱਕ ਵੀ ਡਿਪਟੀ ਕਮਿਸ਼ਨਰ, ਸਿਵਲ ਸਰਜਨ, ਸਿਹਤ ਵਿਭਾਗ ਜਾਂ ਪੁਲਿਸ ਦੇ ਦਫਤਰਾਂ ਵੱਲੋਂ ਤਸਦੀਕ ਨਹੀਂ ਹੋਈ, ਉਨ੍ਹਾਂ ਲਈ ਇਹ ਸਵੈ-ਘੋਸ਼ਣਾ ਫਾਰਮ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰਵਾਸੀ ਭਾਰਤੀ ਤੇ ਵਿਦੇਸ਼ੀ ਯਾਤਰੂ ਇਹ ਸਵੈ-ਘੋਸ਼ਣਾ ਫਾਰਮ ‘ਡਾਇਲ -112’ ਨੈਸ਼ਨਲ ਐਮਰਜੈਂਸੀ ਰਿਸਪਾਂਸ ਸਿਸਟਮ (ਈਆਰਐਸਐਸ) ਵਿਖੇ ਤੁਰੰਤ ਜਮ੍ਹਾਂ ਕਰਵਾ ਦੇਣ।
ਉਨ੍ਹਾਂ ਅੱਗੇ ਕਿਹਾ ਕਿ ਅਜਿਹੇ ਪ੍ਰਵਾਸੀ ਭਾਰਤੀ/ਵਿਦੇਸ਼ੀ ਯਾਤਰੀ ਆਪਣੇ ਵੇਰਵੇ ‘ਡਾਇਲ -112 ਐਪ’ ‘ਤੇ (ਜੋ ਗੂਗਲ ਪਲੇਅ ਸਟੋਰ ’ਤੇ ਉਪਲਬਧ ਹੈ) ਉਤੇ ਜਾਂ dial-112@punjabpolice.gov.in ਈਮੇਲ ਜਾਂ http://ners.in/ ਡਾਇਲ-112 ਵੈੱਬਸਾਈਟ ਉਪਰ ਵੀ ਭੇਜ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਜੇ ਕੋਈ ਵੀ ਦਿੱਤੇ ਹੋਏ ਇਸ ਈਮੇਲ ਜਾਂ ਪੋਰਟਲ ‘ਤੇ ਲੋੜੀਂਦੇ ਵੇਰਵੇ ਭੇਜਣ ਵਿੱਚ ਅਸਮਰੱਥ ਰਹਿੰਦਾ ਹੈ, ਤਾਂ ਇਸ ਤਰ੍ਹਾਂ ਦੇ ਵੇਰਵੇ ਵਟਸਐਪ ਨੰਬਰ 97799-20404 ‘ਤੇ ਵੀ ਭੇਜੇ ਜਾ ਸਕਦੇ ਹਨ। ਹਾਲਾਂਕਿ, ਸਪੱਸ਼ਟ ਕੀਤਾ ਕਿ 112 ਨੰਬਰ ਉਦੋਂ ਹੀ ਡਾਇਲ ਕੀਤਾ ਜਾਵੇ ਜਦੋਂ ਕੋਈ ਉੱਪਰ ਦੱਸੇ ਪਲੇਟਫਾਰਮਾਂ ’ਤੇ ਜਾਣਕਾਰੀ ਭੇਜਣ ਤੋਂ ਅਸਮਰੱਥ ਰਹਿੰਦਾ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਵਾਸੀ ਭਾਰਤੀਆਂ/ਵਿਦੇਸ਼ੀ ਯਾਤਰੂਆਂ ਨੂੰ ਆਪਣੇ ਵੇਰਵਿਆਂ ਵਿੱਚ ਉਨਾਂ ਦੇ ਪੰਜਾਬ ਵਿੱਚ ਆਉਣ ਦੀ ਤਾਰੀਕ ਤੇ ਹਵਾਈ ਅੱਡੇ ਦਾ ਨਾਂ ਜਿਥੇ ਉਹ ਉੱਤਰੇ ਸੀ, ਤੇ ਹਵਾਈ ਅੱਡੇ ਉਪਰ ਉਤਰਨ ਦੀ ਤਾਰੀਕ ਆਦਿ ਲਿਖਣੀ ਪਵੇਗੀ। ਇਸ ਤੋਂ ਇਲਾਵਾ ਉਹ ਪੰਜਾਬ ਵਿੱਚ ਜਿਨ੍ਹਾਂ-ਜਿਨ੍ਹਾਂ ਸਥਾਨਾਂ ਉਪਰ ਗਏ ਤੇ ਉਨ੍ਹਾਂ ਦੇ ਪਾਸਪੋਰਟ ਨੰਬਰ ਸਮੇਤ ਉਨਾਂ ਨਾਮ ਤੇ ਸੰਪਰਕ ਵੇਰਵਿਆਂ ਜਿਵੇਂ ਮੋਬਾਈਲ ਨੰਬਰ, ਲੈਂਡਲਾਈਨ ਨੰਬਰ ਤੇ ਈਮੇਲ-ਆਈਡੀ ਨਾਲ ਸਬੰਧਤ ਜਾਣਕਾਰੀ ਵੀ ਫਾਰਮ ਵਿੱਚ ਲਿਖਣੀ ਪਵੇਗੀ। ਉਨ੍ਹਾਂ ਨੂੰ ਆਪਣੇ ਪਾਸਪੋਰਟ ਵਿਚ ਦੱਸੇ ਅਨੁਸਾਰ ਆਪਣਾ ਸਥਾਈ ਪਤਾ ਵੀ ਲਿਖਣਾ ਚਾਹੀਦਾ ਹੈ ਤੇ ਇਸ ਫੇਰੀ ਦੌਰਾਨ ਜੇਕਰ ਉਹ ਕਿਸੇ ਹੋਟਲ ਵਿਚ ਰਹੋ ਤੇ ਹੁਣ ਕਿਸ ਮੌਜੂਦਾ ਪਤੇ ਉਪਰ ਉਹ ਰਹਿੰਦੇ ਹਨ, ਉਸ ਸਬੰਧੀ ਵੀ ਜਾਣਕਾਰੀ ਇਸ ਫ਼ਾਰਮ ਵਿੱਚ ਭਰਨੀ ਹੋਵੇਗੀ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪਾਲੀਵੁੱਡ
ਲੁਧਿਆਣਾ
ਤਕਨਾਲੌਜੀ
ਮਨੋਰੰਜਨ
Advertisement