Punjab Govt Issues New Orders: ਪੰਜਾਬ ਸਰਕਾਰ ਨੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਨਵੇਂ ਹੁਕਮ ਜਾਰੀ ਕੀਤੇ ਹਨ। ਦਰਅਸਲ, ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਆਮ ਤਬਾਦਲਿਆਂ ਅਤੇ ਨਿਯੁਕਤੀਆਂ ਨਾਲ ਸੰਬੰਧਤ ਨਵੇਂ ਹੁਕਮ ਜਾਰੀ ਹੋਏ ਹਨ। ਇਹਨਾਂ ਹੁਕਮਾਂ ਅਨੁਸਾਰ, ਆਮ ਤਬਾਦਲਿਆਂ ਅਤੇ ਨਿਯੁਕਤੀਆਂ ਦੀ ਮਿਆਦ 23 ਜੂਨ 2025 ਤੋਂ 1 ਅਗਸਤ 2025 ਤੱਕ ਨਿਰਧਾਰਤ ਕੀਤੀ ਗਈ ਹੈ।
ਇਸ ਦਿਨ ਤੱਕ ਲੱਗੀ ਆਮ ਤਬਾਦਲਿਆਂ 'ਤੇ ਪਾਬੰਦੀ
ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ 1 ਅਗਸਤ 2025 ਤੋਂ ਬਾਅਦ ਆਮ ਤਬਾਦਲਿਆਂ 'ਤੇ ਪੂਰਾ ਪਾਬੰਦੀ ਲਾਗੂ ਰਹੇਗੀ। ਇਸ ਤੋਂ ਇਲਾਵਾ, ਤਬਾਦਲੇ ਅਤੇ ਨਿਯੁਕਤੀਆਂ ਕੇਵਲ ਪਰਸੋਨਲ ਵਿਭਾਗ ਵੱਲੋਂ 23-04-2018 ਨੂੰ ਜਾਰੀ ਕੀਤੀ ਤਬਾਦਲਾ ਨੀਤੀ ਦੇ ਪ੍ਰਾਵਧਾਨਾਂ ਦੇ ਅਧੀਨ ਹੀ ਕੀਤੀਆਂ ਜਾ ਸਕਣਗੀਆਂ। ਇਸ ਨੂੰ ਲੈ ਕੇ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।