(Source: ECI/ABP News)
Election: ਪੰਜਾਬ 'ਚ 15 ਨਵੰਬਰ ਤੋਂ ਪਹਿਲਾਂ ਹੋਣਗੀਆਂ ਚੋਣਾਂ, ਰਾਜਪਾਲ ਨੇ ਜਾਰੀ ਕੀਤੇ ਹੁਕਮ, ਚੋਣ ਕਮਿਸ਼ਨ ਨੂੰ ਮਾਨ ਸਰਕਾਰ ਨੇ ਭੇਜਿਆ ਲੈਟਰ
Local Body Department Letter - ਲੋਕਲ ਬਾਡੀ ਵੱਲੋਂ ਜਾਰੀ ਪੱਤਰ ਅਨੁਸਾਰ ਸਰਕਾਰ ਨੂੰ 15 ਨਵੰਬਰ ਤੋਂ ਪਹਿਲਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਵਿੱਚ ਚੋਣਾਂ ਕਰਵਾਉਣੀਆਂ ਪੈਣਗੀਆਂ। ਜਿਸ ਵਿੱਚ ਹੁਣ ਸਿਰਫ਼ ਇੱਕ ਮਹੀਨਾ
![Election: ਪੰਜਾਬ 'ਚ 15 ਨਵੰਬਰ ਤੋਂ ਪਹਿਲਾਂ ਹੋਣਗੀਆਂ ਚੋਣਾਂ, ਰਾਜਪਾਲ ਨੇ ਜਾਰੀ ਕੀਤੇ ਹੁਕਮ, ਚੋਣ ਕਮਿਸ਼ਨ ਨੂੰ ਮਾਨ ਸਰਕਾਰ ਨੇ ਭੇਜਿਆ ਲੈਟਰ Punjab Govt Letter to Election Commission regarding Municipal Corporation Election Election: ਪੰਜਾਬ 'ਚ 15 ਨਵੰਬਰ ਤੋਂ ਪਹਿਲਾਂ ਹੋਣਗੀਆਂ ਚੋਣਾਂ, ਰਾਜਪਾਲ ਨੇ ਜਾਰੀ ਕੀਤੇ ਹੁਕਮ, ਚੋਣ ਕਮਿਸ਼ਨ ਨੂੰ ਮਾਨ ਸਰਕਾਰ ਨੇ ਭੇਜਿਆ ਲੈਟਰ](https://feeds.abplive.com/onecms/images/uploaded-images/2023/10/12/2513e23b30e676cc748bd7fd9e5e94b11697088883300785_original.jpg?impolicy=abp_cdn&imwidth=1200&height=675)
ਪੰਜਾਬ ਸਰਕਾਰ ਵੱਲੋਂ ਨਗਰ ਨਿਗਮ ਦੀਆਂ ਚੋਣਾਂ ਕਰਵਾਉਣ ਲਈ ਚੋਣ ਕਮਿਸ਼ਨ ਨੂੰ ਲੈਟਰ ਲਿਖਿਆ ਗਿਆ ਹੈ। ਨਗਰ ਨਿਗਮ ਦੀਆਂ ਚੋਣਾਂ ਉਸ ਸਮੇਂ ਹੋ ਰਹੀਆਂ ਹਨ ਜਦੋਂ ਵਾਰਡਬੰਦੀ ਦਾ ਕੰਮ ਹਾਲੇ ਤੱਕ ਵੀ ਪੂਰਾ ਨਹੀਂ ਹੋਇਆ। ਵੈਸੇ ਨਗਰ ਨਿਗਮ ਦੇ ਇਲੈਕਸ਼ਨ ਮਾਰਚ 2023 ਤੋਂ ਪੈਂਡਿੰਗ ਚੱਲ ਰਹੇ ਹਨ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਹੁਕਮਾਂ ਤੋਂ ਬਾਅਦ ਪੰਜਾਬ ਸਰਕਾਰ ਦੇ ਲੋਕਲ ਬਾਡੀ ਵਿਭਾਗ ਵੱਲੋਂ ਚੋਣ ਕਮਿਸ਼ਨ ਨੂੰ 15 ਨਵੰਬਰ ਤੋਂ ਪਹਿਲਾਂ ਪਹਿਲਾਂ ਨਗਰ ਨਿਗਮ ਦੇ ਇਲੈਕਸ਼ਨ ਕਰਵਾਉਣ ਲਈ ਕਿਹਾ ਗਿਆ ਹੈ।
ਲੋਕਲ ਬਾਡੀ ਵੱਲੋਂ ਜਾਰੀ ਪੱਤਰ ਅਨੁਸਾਰ ਸਰਕਾਰ ਨੂੰ 15 ਨਵੰਬਰ ਤੋਂ ਪਹਿਲਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਵਿੱਚ ਚੋਣਾਂ ਕਰਵਾਉਣੀਆਂ ਪੈਣਗੀਆਂ। ਜਿਸ ਵਿੱਚ ਹੁਣ ਸਿਰਫ਼ ਇੱਕ ਮਹੀਨਾ ਬਚਿਆ ਹੈ। ਰਾਜਪਾਲ ਨੇ ਨਗਰ ਨਿਗਮ ਚੋਣਾਂ ਤੋਂ ਇਲਾਵਾ 27 ਨਗਰ ਕੌਂਸਲਾਂ ਦੀਆਂ ਚੋਣਾਂ ਕਰਵਾਉਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ। ਫਿਲਹਾਲ ਇਨ੍ਹਾਂ ਸਬੰਧੀ ਕੋਈ ਨੋਟੀਫਿਕੇਸ਼ਨ ਜਾਂ ਪੱਤਰ ਜਾਰੀ ਨਹੀਂ ਕੀਤਾ ਗਿਆ।
ਲੋਕਲ ਬਾਡੀ ਵੱਲੋਂ ਜਾਰੀ ਪੱਤਰ ਅਨੁਸਾਰ ਸਰਕਾਰ ਨੂੰ 15 ਨਵੰਬਰ ਤੋਂ ਪਹਿਲਾਂ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ ਅਤੇ ਫਗਵਾੜਾ ਵਿੱਚ ਚੋਣਾਂ ਕਰਵਾਉਣੀਆਂ ਪੈਣਗੀਆਂ। ਜਿਸ ਵਿੱਚ ਹੁਣ ਸਿਰਫ਼ ਇੱਕ ਮਹੀਨਾ ਬਚਿਆ ਹੈ। ਰਾਜਪਾਲ ਨੇ ਨਗਰ ਨਿਗਮ ਚੋਣਾਂ ਤੋਂ ਇਲਾਵਾ 27 ਨਗਰ ਕੌਂਸਲਾਂ ਦੀਆਂ ਚੋਣਾਂ ਕਰਵਾਉਣ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ। ਫਿਲਹਾਲ ਇਨ੍ਹਾਂ ਸਬੰਧੀ ਕੋਈ ਨੋਟੀਫਿਕੇਸ਼ਨ ਜਾਂ ਪੱਤਰ ਜਾਰੀ ਨਹੀਂ ਕੀਤਾ ਗਿਆ।
ਇਸ ਗੱਲ ਨੂੰ ਲੈ ਕੇ ਭੰਬਲਭੂਸਾ ਹਾਲੇ ਵੀ ਬਣਿਆ ਹੋਇਆ ਹੈ ਕਿ ਇਹ ਨਗਰ ਨਿਗਮ ਚੋਣਾਂ ਪੁਰਾਣੀਆਂ ਵਾਰਡਬੰਦੀਆਂ ਅਨੁਸਾਰ ਹੀ ਹੋਣਗੀਆਂ ਜਾਂ ਨਵੀਆਂ। ਦਰਅਸਲ, ਵਾਰਡਬੰਦੀ ਦਾ ਕੰਮ ਅਜੇ ਤੱਕ ਪੂਰਾ ਨਹੀਂ ਹੋਇਆ ਹੈ। ਨਵੀਂ ਵਾਰਡਬੰਦੀ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ। ਜੇਕਰ ਲੋਕਲ ਬਾਡੀ ਕੁਝ ਦਿਨਾਂ 'ਚ ਇਸ ਨੂੰ ਅੰਤਿਮ ਰੂਪ ਦੇ ਦਿੰਦੀ ਹੈ ਤਾਂ ਇਹ ਚੋਣਾਂ ਨਵੇਂ ਵਾਰਡਬੰਦੀ ਦੇ ਹਿਸਾਬ ਨਾਲ ਕਰਵਾਈਆਂ ਜਾਣਗੀਆਂ, ਨਹੀਂ ਤਾਂ ਪੁਰਾਣੀ ਵਾਰਡਬੰਦੀ ਦੇ ਨਾਲ-ਨਾਲ ਇਨ੍ਹਾਂ ਨੂੰ ਵੀ ਲਾਗੂ ਕਰਨਾ ਪਵੇਗਾ |
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)