ਪੜਚੋਲ ਕਰੋ

ਹੋ ਜਾਓ ਤਿਆਰ, ਪੰਜਾਬ ਵਿੱਚ ਛੇਤੀ ਹੀ ਬਣਨ ਜਾ ਰਹੀ ਹੈ ਫ਼ਿਲਮ ਸਿਟੀ

ਫ਼ਿਲਮ ਸਿਟੀ ਦੀ ਸਥਾਪਨਾ ਲਈ ਬੁਨਿਆਦੀ ਢਾਂਚੇ, ਸੰਕਲਪ ਅਤੇ ਹੋਰ ਲੋੜਾਂ ਦਾ ਵਿਸਥਾਰ ਨਾਲ ਅਧਿਐਨ ਕਰਨ ਲਈ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਇੱਕ ਵਫ਼ਦ ਸਮੇਤ ਰਾਮੋਜੀ ਫਿਲਮ ਸਿਟੀ ਹੈਦਰਾਬਾਦ ਦਾ ਦੌਰਾ ਕੀਤਾ।

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੌਮੀ ਤੇ ਕੌਮਾਂਤਰੀ ਫ਼ਿਲਮ ਅਤੇ ਸੰਗੀਤ ਜਗਤ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਉੱਤਰੀ ਭਾਰਤ ਦੀ ਪਹਿਲੀ ਅਤੇ ਵਿਲੱਖਣ ਫ਼ਿਲਮ ਤੇ ਮਨੋਰੰਜਨ ਸਿਟੀ ਸਥਾਪਤ ਕਰਨ ਵੱਲ ਤਵੱਜੋ ਦੇ ਰਹੀ ਹੈ, ਜਿਸ ਨਾਲ ਪੰਜਾਬੀ ਫ਼ਿਲਮ ਅਤੇ ਸੰਗੀਤ ਜਗਤ ਨੂੰ ਦੇਸ਼-ਵਿਦੇਸ਼ ਵਿੱਚ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਲਈ ਮੰਚ ਮਿਲੇਗਾ।

ਸੂਬੇ ਵਿੱਚ ਫ਼ਿਲਮ ਸਿਟੀ ਦੀ ਸਥਾਪਨਾ ਲਈ ਬੁਨਿਆਦੀ ਢਾਂਚੇ, ਸੰਕਲਪ ਅਤੇ ਹੋਰ ਲੋੜਾਂ ਦਾ ਵਿਸਥਾਰ ਨਾਲ ਅਧਿਐਨ ਕਰਨ ਲਈ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਇੱਕ ਵਫ਼ਦ ਸਮੇਤ ਰਾਮੋਜੀ ਫਿਲਮ ਸਿਟੀ ਅਤੇ ਅੰਨਪੂਰਨਾ ਸਟੂਡੀਓਜ਼, ਹੈਦਰਾਬਾਦ ਦਾ ਦੌਰਾ ਕੀਤਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਮਨੋਰੰਜਨ ਉਦਯੋਗ ਲਈ ਢੁਕਵੇਂ ਸਥਾਨ 'ਤੇ ਅਤਿ-ਆਧੁਨਿਕ ਫਿਲਮ ਅਤੇ ਮਨੋਰੰਜਨ ਸਿਟੀ ਦੀ ਸਥਾਪਨਾ ਕਰਨ ਵੱਲ ਹੈ। 

ਕੈਬਨਿਟ ਮੰਤਰੀ ਨੇ ਕਿਹਾ ਕਿ ਆਪਣੇ ਨਿਆਰੇਪਣ ਕਾਰਨ ਪੰਜਾਬ ਹਮੇਸ਼ਾ ਹੀ ਫ਼ਿਲਮ ਸਨਅਤ ਲਈ ਖਿੱਚ ਦਾ ਕੇਂਦਰ ਰਿਹਾ ਹੈ ਪਰ ਇੱਥੇ ਲੋੜੀਂਦੇ ਬੁਨਿਆਦੀ ਢਾਂਚੇ ਅਤੇ ਸਾਜ਼ੋ-ਸਾਮਾਨ ਦੀ ਘਾਟ ਹਮੇਸ਼ਾ ਰੜਕਦੀ ਰਹੀ ਹੈ। ਉਨ੍ਹਾਂ ਕਿਹਾ ਕਿ ਆਪਣੀ ਕੁਦਰਤੀ ਸੁੰਦਰਤਾ, ਚਾਰ ਰੁੱਤਾਂ ਅਤੇ ਆਪਣੇ ਅਮੀਰ ਸੱਭਿਆਚਾਰ ਅਤੇ ਵਿਰਸੇ ਲਈ ਜਾਣੇ ਜਾਂਦੇ ਪੰਜਾਬ ਵਿੱਚ ਕੈਮਰੇ ਦੀਆਂ ਲੋੜਾਂ ਪੂਰਾ ਕਰਨ ਦੀ ਅਥਾਹ ਸਮਰੱਥਾ ਹੈ।

ਹੈਦਰਾਬਾਦ ਦੇ ਮਨੋਰੰਜਨ ਮਾਹਿਰਾਂ ਦੇ ਫੀਡਬੈਕ ਸਾਂਝੀ ਕਰਦਿਆਂ  ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਵਿਚਲੇ ਦੋ ਕੌਮਾਂਤਰੀ ਹਵਾਈ ਅੱਡਿਆਂ, ਸੂਬੇ ਦੇ ਹਰ ਪਿੰਡ ਤੱਕ ਪਹੁੰਚ ਰੱਖਣ ਵਾਲੇ ਭਾਰਤ ਦੇ ਸਭ ਤੋਂ ਵਧੀਆ ਸੜਕੀ ਸੰਪਰਕ, ਰੇਲ ਸੰਪਰਕ ਅਤੇ ਆਧੁਨਿਕ ਜੀਵਨ ਸ਼ੈਲੀ ਹਾਲੀਵੁੱਡ, ਬਾਲੀਵੁੱਡ, ਪਾਲੀਵੁੱਡ ਅਤੇ ਟਾਲੀਵੁੱਡ ਨੂੰ ਸੂਬੇ ਵੱਲ ਖਿੱਚਣ ਲਈ ਅਹਿਮ ਹਥਿਆਰ ਹਨ।

ਵਫ਼ਦ ਨੇ ਆਪਣੇ ਇੱਕ ਰੋਜ਼ਾ ਅਧਿਐਨ ਦੌਰੇ ਦੌਰਾਨ ਦੱਖਣ ਭਾਰਤ ਦੇ ਮਾਹਿਰਾਂ ਨਾਲ ਫ਼ਿਲਮ ਤੇ ਮਨੋਰੰਜਨ ਉਦਯੋਗ ਦੀਆਂ ਆਧੁਨਿਕ ਲੋੜਾਂ ਅਨੁਸਾਰ ਫਿਲਮ ਅਤੇ ਮਨੋਰੰਜਨ ਸਿਟੀ ਦੀ ਸਥਾਪਨਾ ਲਈ ਖਰੜਾ ਤਿਆਰ ਕਰਨ ਲਈ ਵਿਚਾਰ-ਵਟਾਂਦਰਾ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਦੇ ਸੂਬੇ ਨੂੰ ਦੇਸ਼ ਦੇ ਉੱਤਰੀ ਖੇਤਰ ਵਿੱਚ ਮਨੋਰੰਜਨ ਜਗਤ ਦਾ ਧੁਰਾ ਬਣਾਉਣ ਦੇ ਸੁਪਨੇ ਦੀ ਪੈਰਵੀ ਕਰਦਿਆਂ ਵਫ਼ਦ ਨੇ ਇਸ ਉਦਯੋਗ ਦੀਆਂ ਭਵਿੱਖੀ ਲੋੜਾਂ ਬਾਰੇ ਸੰਭਾਵਨਾਵਾਂ ਦੀ ਪੜਚੋਲ ਵੀ ਕੀਤੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

ABP Premium

ਵੀਡੀਓਜ਼

Akali Dal Working Comety ਦੀ ਚਲਦੀ ਮੀਟਿੰਗ 'ਚ ਲੱਗੇ ਨਾਅਰੇ, ਕੀ ਅਸਤੀਫਿਆਂ ਦੀ ਲੱਗੇਗੀ ਝੜੀ !Sukhbir Badal ਦਾ ਅਸਤੀਫ਼ਾ ਅਕਾਲੀ ਦਲ ਨਹੀਂ ਕਰ ਸਕਦੀ ਮਨਜ਼ੂਰ! ਕਈ ਵੱਡੇ ਅਕਾਲੀ ਲੀਡਰਾਂ ਨੇ ਵੀ ਦਿੱਤਾ ਅਸਤੀਫ਼ਾFarmer Protest | Sahmbhu Boarder 'ਤੋਂ ਕਿਸਾਨਾਂ ਦਾ ਵੱਡਾ ਐਲਾਨ! ਮਨੀਪੁਰ ਵਰਗਾ ਬਣੇਗਾ ਹਲਾਤ!Weather Updates | ਸਾਵਧਾਨ! Punjab 'ਚ ਧੁੰਦ ਦਾ ਕਹਿਰ ਮੋਸਮ ਵਿਭਾਗ ਵਲੋਂ ਵੱਡੀ ਚਿਤਾਵਨੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?

Punjab Election ਜ਼ਿਮਨੀ ਚੋਣਾਂ ਦੇ ਪ੍ਰਚਾਰ 'ਤੇ ਅੱਜ ਤੋਂ ਬ੍ਰੇਕ, 'ਆਪ' ਦੀ ਅਗਨੀ ਪ੍ਰੀਖਿਆ, ਰਾਜਾ ਵੜਿੰਗ, ਰੰਧਾਵਾ ਤੇ ਮੀਤ ਹੇਅਰ ਦੀ ਇੱਜ਼ਤ ਦਾ ਸਵਾਲ

Embed widget