ਪੰਜਾਬ ਸਰਕਾਰ ਦੀ ਭੱਠਲ 'ਤੇ ਸਖਤੀ, 5 ਮਈ ਤੱਕ ਸਰਕਾਰੀ ਕੋਠੀ ਖਾਲੀ ਕਰਨ ਦਾ ਹੁਕਮ
ਰਜਿੰਦਰ ਕੌਰ ਭੱਠਲ ਨੂੰ ਪੰਜਾਬ ਰਾਜ ਯੋਜਨਾ ਕਮਿਸ਼ਨ ਦੀ ਚੇਅਰਪਰਸਨ ਕਾਰਨ ਕੈਬਨਿਟ ਰੈਂਕ ਮਿਲਿਆ ਹੋਇਆ ਸੀ। ਪੰਜਾਬ ਸਰਕਾਰ ਨੇ ਪੰਜਾਬ ਰਾਜ ਯੋਜਨਾ ਕਮਿਸ਼ਨ ਭੰਗ ਕਰ ਦਿੱਤਾ ਹੈ। ਇਸ ਕਮਿਸ਼ਨ ਨੂੰ ਸਰਕਾਰ ਨੇ 20 ਅਪ੍ਰੈਲ ਨੂੰ ਭੰਗ ਕਰ ਦਿੱਤਾ ਸੀ।
ਚੰਡੀਗੜ੍ਹ: ਪੰਜਾਬ ਸਰਕਾਰ ਨੇ ਸਿਆਸਤਦਾਨਾਂ ਤੋਂ ਸਰਕਾਰੀ ਕੋਠੀਆਂ ਖਾਲੀ ਕਰਾਉਣ ਲਈ ਸਖਤੀ ਵਿਖਾਉਣੀ ਸ਼ੁਰੂ ਕਰ ਦਿੱਤੀ ਹੈ। ਇਸ ਤਹਿਤ ਪੰਜਾਬ ਦੀ ਪਹਿਲੀ ਮਹਿਲਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਨੂੰ ਸਰਕਾਰੀ ਕੋਠੀ ਖਾਲੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ 5 ਮਈ ਤੱਕ ਕੋਠੀ ਖਾਲੀ ਕਰ ਦਿੱਤੀ ਜਾਵੇ।
ਦੱਸ਼ ਦਈਏ ਕਿ ਰਜਿੰਦਰ ਕੌਰ ਭੱਠਲ ਨੂੰ ਪੰਜਾਬ ਰਾਜ ਯੋਜਨਾ ਕਮਿਸ਼ਨ ਦੀ ਚੇਅਰਪਰਸਨ ਕਾਰਨ ਕੈਬਨਿਟ ਰੈਂਕ ਮਿਲਿਆ ਹੋਇਆ ਸੀ। ਪੰਜਾਬ ਸਰਕਾਰ ਨੇ ਪੰਜਾਬ ਰਾਜ ਯੋਜਨਾ ਕਮਿਸ਼ਨ ਭੰਗ ਕਰ ਦਿੱਤਾ ਹੈ। ਇਸ ਕਮਿਸ਼ਨ ਨੂੰ ਸਰਕਾਰ ਨੇ 20 ਅਪ੍ਰੈਲ ਨੂੰ ਭੰਗ ਕਰ ਦਿੱਤਾ ਸੀ।
ਇਸ ਲਈ ਭੱਠਲ ਨੂੰ ਸਰਕਾਰੀ ਕੋਠੀ ਖਾਲੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਕੋਠੀ ਕਮਿਸ਼ਨ ਭੰਗ ਹੋਣ ਦੇ 15 ਦਿਨਾਂ ਦੇ ਅੰਦਰ ਖਾਲੀ ਕੀਤੀ ਜਾਣੀ ਸੀ ਪਰ ਭੱਠਲ ਨੇ ਅਜੇ ਵੀ ਕੋਠੀ ਖਾਲੀ ਨਹੀਂ ਕੀਤੀ।
ਦੱਸ ਦਈਏ ਕਿ ਪੰਜਾਬ ਵਿੱਚ ਸਰਕਾਰ ਬਦਲਣ ਮਗਰੋਂ ਵੀ ਪੁਰਾਣੇ ਆਗੂਆਂ ਦਾ ਫਲੈਟਾਂ ਤੇ ਗੱਡੀਆਂ ਦਾ ਮੋਹ ਛੁਟ ਨਹੀਂ ਰਿਹਾ। ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਕੈਬਨਿਟ ਬਿਕਰਮ ਮਜੀਠੀਆ ਨੂੰ ਫਲੈਟ ਖਾਲੀ ਕਰਨ ਲਈ ਕਿਹਾ ਗਿਆ ਸੀ। ਇਸ ਦੇ ਨਾਲ ਹੀ ਕਾਂਗਰਸ ਸਰਕਾਰ ਵਿੱਚ ਡਿਪਟੀ ਸੀਐਮ ਰਹੇ ਵਿਧਾਇਕ ਸੁਖਜਿੰਦਰ ਰੰਧਾਵਾ ਨੂੰ ਇਨੋਵਾ ਕਾਰ ਵਾਪਸ ਕਰਨ ਲਈ ਕਿਹਾ ਗਿਆ ਸੀ।
ਪੰਜ ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਅਕਾਲੀ ਦਲ ਦੇ ਹਮਾਇਤੀ ਪ੍ਰਕਾਸ਼ ਸਿੰਘ ਬਾਦਲ ਨੂੰ ਸੈਕਟਰ 4 ਵਿੱਚ ਫਲੈਟ ਨੰਬਰ 37 ਅਲਾਟ ਕੀਤਾ ਗਿਆ ਸੀ। ਇਸ ਵਾਰ ਪ੍ਰਕਾਸ਼ ਸਿੰਘ ਬਾਦਲ ਵਿਧਾਨ ਸਭਾ ਚੋਣਾਂ ਹਾਰ ਗਏ। ਇਸ ਲਈ ਉਨ੍ਹਾਂ ਨੂੰ ਫਲੈਟ ਖਾਲੀ ਕਰਨ ਲਈ ਕਿਹਾ ਗਿਆ ਸੀ। ਹੁਣ ਇਹ ਫਲੈਟ ਲੰਬੀ ਹਲਕੇ ਤੋਂ ‘ਆਪ’ ਵਿਧਾਇਕ ਗੁਰਮੀਤ ਖੁੱਡੀਆਂ ਨੂੰ ਦਿੱਤਾ ਗਿਆ ਹੈ।