ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ
ਨਵੇਂ ਸਾਲ ਮੌਕੇ ਪੰਜਾਬ ਸਰਕਾਰ ਵੱਲੋਂ ਅਧਿਕਾਰੀਆਂ ਨੂੰ ਵੱਡੀ ਖੁਸ਼ਖਬਰੀ ਦਿੱਤੀ ਹੈ। ਜੀ ਹਾਂ ਸੂਬਾ ਸਰਕਾਰ ਵੱਲੋਂ 12 ਆਈਪੀਐਸ ਅਧਿਕਾਰੀਆਂ ਨੂੰ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਦੇ ਅਹੁਦੇ 'ਤੇ ਤਰੱਕੀ ਦੇਣ ਦੇ ਹੁਕਮ ਜਾਰੀ ਕੀਤੇ...

ਪੰਜਾਬ ਸਰਕਾਰ ਨੇ 12 ਆਈਪੀਐਸ ਅਧਿਕਾਰੀਆਂ ਨੂੰ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਦੇ ਅਹੁਦੇ 'ਤੇ ਤਰੱਕੀ ਦੇਣ ਦੇ ਹੁਕਮ ਜਾਰੀ ਕੀਤੇ ਹਨ। ਇਹ ਤਰੱਕੀਆਂ ਵੇਤਨ ਮੈਟ੍ਰਿਕਸ ਦੇ ਲੈਵਲ-13A ਅਧੀਨ ਦਿੱਤੀਆਂ ਗਈਆਂ ਹਨ, ਜੋ 1 ਜਨਵਰੀ 2026 ਤੋਂ ਲਾਗੂ ਹੋਣਗੀਆਂ।
ਪੰਜਾਬ ਦੇ ਰਾਜਪਾਲ ਵੱਲੋਂ ਜਾਰੀ ਕੀਤੇ ਗਏ ਹੁਕਮ
ਇਹ ਹੁਕਮ ਪੰਜਾਬ ਦੇ ਰਾਜਪਾਲ ਵੱਲੋਂ ਜਾਰੀ ਕੀਤੇ ਗਏ ਹਨ। ਤਰੱਕੀ ਪ੍ਰਾਪਤ ਕਰਨ ਵਾਲੇ ਅਧਿਕਾਰੀਆਂ ਵਿੱਚ ਆਈਪੀਐਸ ਸਨੇਦੀਪ ਸ਼ਰਮਾ, ਸੰਦੀਪ ਗੋਇਲ, ਜਸਦੇਵ ਸਿੰਘ ਸਿੱਧੂ, ਧਰੁਵ ਦਹੀਆ ਸਮੇਤ ਹੋਰ ਅਧਿਕਾਰੀ ਸ਼ਾਮਲ ਹਨ। ਤਰੱਕੀ ਪ੍ਰਾਪਤ ਕਰਨ ਵਾਲੇ ਅਧਿਕਾਰੀਆਂ ਦੇ ਨਾਮਾਂ ਦੀ ਪੂਰੀ ਸੂਚੀ ਹੇਠਾਂ ਦਿੱਤੀ ਗਈ ਹੈ।

ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਵਿਭਾਗ (ਹੋਮ ਬ੍ਰਾਂਚ) ਵੱਲੋਂ ਜਾਰੀ ਹੁਕਮਾਂ ਅਨੁਸਾਰ ਕਈ IPS ਅਧਿਕਾਰੀਆਂ ਨੂੰ ਤਰੱਕੀ ਦੇ ਕੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (DIG) ਦੇ ਅਹੁਦੇ ‘ਤੇ ਨਿਯੁਕਤ ਕੀਤਾ ਗਿਆ ਹੈ। ਇਹ ਤਰੱਕੀਆਂ ਪੇ ਮੈਟ੍ਰਿਕਸ ਲੈਵਲ 13-A ਅਧੀਨ 1 ਜਨਵਰੀ 2026 ਤੋਂ ਲਾਗੂ ਹੋਣਗੀਆਂ। ਹੁਕਮਾਂ ਮੁਤਾਬਕ ਸਨੇਹਦੀਪ ਸ਼ਰਮਾ, ਸੰਦੀਪ ਗੋਇਲ, ਜਸਦੇਵ ਸਿੰਘ ਸਿੱਧੂ, ਧਰੁਵ ਦਹੀਆ, ਸੰਦੀਪ ਕੁਮਾਰ ਗਰਗ, ਗੁਲਨੀਤ ਸਿੰਘ ਖੁਰਾਨਾ, ਅਖੀਲ ਚੌਧਰੀ, ਅਮਨਦੀਪ ਕੌਂਡਲ, ਗੁਰਪ੍ਰੀਤ ਸਿੰਘ, ਰੁਪਿੰਦਰ ਸਿੰਘ, ਸਰਬਜੀਤ ਸਿੰਘ ਅਤੇ ਹਰਪ੍ਰੀਤ ਸਿੰਘ ਜੱਗੀ ਨੂੰ DIG ਦੇ ਅਹੁਦੇ ਲਈ ਤਰੱਕੀ ਦਿੱਤੀ ਗਈ ਹੈ। ਇਹ ਤਰੱਕੀਆਂ ਸਕ੍ਰੀਨਿੰਗ ਕਮੇਟੀ ਦੀ ਸਿਫ਼ਾਰਸ਼ ਦੇ ਆਧਾਰ ‘ਤੇ ਕੀਤੀਆਂ ਗਈਆਂ ਹਨ ਅਤੇ ਸਰਕਾਰੀ ਨਿਯਮਾਂ ਅਨੁਸਾਰ ਸ਼ਰਤਾਂ ਨਾਲ ਜੁੜੀਆਂ ਹੋਣਗੀਆਂ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















