ਚੰਡੀਗੜ੍ਹ: ਕੇਂਦਰ ਸਰਕਾਰ ਨੇ ਪੈਟਰੋਲ ਤੇ ਡੀਜ਼ਲ 'ਤੇ ਐਕਸਾਈਜ਼ ਘਟਾ ਦਿੱਤੀ ਹੈ। ਇਸ ਨੂੰ ਦੇਖਦੇ ਹੋਏ ਹੁਣ ਵਿਰੋਧੀਆਂ ਨੇ ਪੰਜਾਬ ਦੀ 'ਆਪ' ਸਰਕਾਰ ਤੋਂ ਪੈਟਰੋਲ ਤੇ ਡੀਜ਼ਲ 'ਤੇ ਵੈਟ ਤੁਰੰਤ ਘਟਾਉਣ ਦੀ ਮੰਗ ਕੀਤੀ ਹੈ। ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਖ਼ੁਦ ਨੂੰ ਆਮ ਆਦਮੀ ਦੀ ਸਰਕਾਰ ਦੱਸਦੀ ਹੈ, ਇਸ ਲਈ ਇਸ ਬਾਰੇ ਤੁਰੰਤ ਫੈਸਲਾ ਲਿਆ ਜਾਵੇ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਜੇਕਰ ਮਾਨ ਸਰਕਾਰ ਨੇ ਵੈਟ ਨਾ ਘਟਾਇਆ ਤਾਂ ਇਹ ਪੰਜਾਬ ਦੇ ਬਹੁਗਿਣਤੀ ਲੋਕਾਂ ਨਾਲ ਖਿਲਵਾੜ ਹੋਵੇਗਾ।
ਪੰਜਾਬ ਸਰਕਾਰ 10-10 ਰੁਪਏ ਘਟਾ ਕੇ ਰਾਹਤ ਦੇਵੇ: ਬੀਜੇਪੀ
ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਨੇ ਕਿਹਾ ਕਿ ਕੇਂਦਰ ਨੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਇਸ ਤੋਂ ਇਲਾਵਾ ਘਰੇਲੂ ਗੈਸ ਸਿਲੰਡਰ 'ਤੇ 200 ਰੁਪਏ ਦੀ ਸਬਸਿਡੀ ਵੀ ਦਿੱਤੀ ਗਈ ਹੈ। ਕੇਂਦਰ ਨੇ ਲੋਕਾਂ ਦੇ ਇੱਕ ਲੱਖ ਕਰੋੜ ਰੁਪਏ ਦਾ ਬੋਝ ਆਪਣੇ ਸਿਰ ਲੈ ਲਿਆ ਹੈ। ਅਸੀਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੋਂ ਮੰਗ ਕਰਦੇ ਹਾਂ ਕਿ ਉਹ ਪੈਟਰੋਲ ਤੇ ਡੀਜ਼ਲ 'ਤੇ ਵੈਟ ਵੀ ਘਟਾਵੇ। ਪੈਟਰੋਲ ਅਤੇ ਡੀਜ਼ਲ 'ਤੇ ਵੈਟ 10-10 ਰੁਪਏ ਘਟਾ ਕੇ ਲੋਕਾਂ ਨੂੰ ਦਿੱਤੀ ਰਾਹਤ ਪੰਜਾਬ ਵਿੱਚ ਵੈਟ ਦੂਜੇ ਰਾਜਾਂ ਦੇ ਮੁਕਾਬਲੇ ਬਹੁਤ ਜ਼ਿਆਦਾ ਹੈ।
ਆਮ ਆਦਮੀ ਤੇ ਕਿਸਾਨ ਪ੍ਰੇਸ਼ਾਨ, ਸਰਕਾਰ ਦੇਵੇ ਰਾਹਤ: ਸੁਖਬੀਰ ਬਾਦਲ
ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਅਤੇ ਕਿਸਾਨ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ। ਪੰਜਾਬ ਦੀ 'ਆਪ' ਸਰਕਾਰ ਤੇ CM ਭਗਵੰਤ ਮਾਨ ਨੂੰ ਚਾਹੀਦਾ ਹੈ ਕਿ ਉਹ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਘਟਾ ਕੇ ਤੁਰੰਤ ਰਾਹਤ ਦੇਵੇ। ਉਨ੍ਹਾਂ ਕੇਂਦਰ ਸਰਕਾਰ ਦੀ ਤਰਜ਼ 'ਤੇ ਪੈਟਰੋਲ 'ਤੇ 9.50 ਰੁਪਏ ਪ੍ਰਤੀ ਲੀਟਰ ਤੇ ਪੈਟਰੋਲ 'ਤੇ 7 ਰੁਪਏ ਪ੍ਰਤੀ ਲੀਟਰ ਵੈਟ ਘਟਾਉਣ ਦੀ ਮੰਗ ਕੀਤੀ।
ਪੈਟਰੋਲ-ਡੀਜ਼ਲ 'ਤੇ ਵੈਟ ਘਟਾਏ ਪੰਜਾਬ ਸਰਕਾਰ: ਵਿਰੋਧੀ ਬੋਲੇ, ਖ਼ੁਦ ਨੂੰ ਆਮ ਆਦਮੀ ਦੀ ਸਰਕਾਰ ਕਹਿਣ ਵਾਲੇ ਭਗਵੰਤ ਮਾਨ ਤੁਰੰਤ ਰਾਹਤ ਦੇਣ
ਏਬੀਪੀ ਸਾਂਝਾ | Edited By: shankerd Updated at: 22 May 2022 10:39 AM (IST)
ਕੇਂਦਰ ਸਰਕਾਰ ਨੇ ਪੈਟਰੋਲ ਤੇ ਡੀਜ਼ਲ 'ਤੇ ਐਕਸਾਈਜ਼ ਘਟਾ ਦਿੱਤੀ ਹੈ। ਇਸ ਨੂੰ ਦੇਖਦੇ ਹੋਏ ਹੁਣ ਵਿਰੋਧੀਆਂ ਨੇ ਪੰਜਾਬ ਦੀ 'ਆਪ' ਸਰਕਾਰ ਤੋਂ ਪੈਟਰੋਲ ਤੇ ਡੀਜ਼ਲ 'ਤੇ ਵੈਟ ਤੁਰੰਤ ਘਟਾਉਣ ਦੀ ਮੰਗ ਕੀਤੀ ਹੈ।
Bhagwant Mann
NEXT PREV
Published at: 22 May 2022 10:39 AM (IST)