Amritpal Singh: ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀ ਇੱਕ ਸਾਲ ਹੋਰ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਰਹਿਣਗੇ। ਕਿਉਂਕਿ ਪੰਜਾਬ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਸਮੇਤ ਉਸ ਦੇ ਸਾਰੇ ਸਾਥੀਆਂ 'ਤੇ ਨਵੇਂ ਸਿਰੇ ਤੋਂ ਐੱਨਐੱਸਏ ਲਗਾ ਦਿੱਤਾ ਹੈ। 


ਅਜਨਾਲਾ ਹਿੰਸਾ ਮਾਮਲੇ ਵਿੱਚ ਪਿਛਲੇ ਸਾਲ 18 ਮਾਰਚ ਨੂੰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਖਿਲਾਫ਼ ਕਾਰਵਾਈ ਕੀਤੀ ਗਈ ਸੀ। ਦੋ ਦਿਨ ਪਹਿਲਾਂ ਹੀ NSA ਦੀ ਮਿਆਦ ਖ਼ਤਮ ਹੋ ਗਈ ਸੀ। ਜਿਸ ਨੂੰ ਇੱਕ ਸਾਲ ਲਈ ਹੋਰ ਵਧਾ ਦਿੱਤਾ ਗਿਆ। ਇਹ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਹਾਈ ਕੋਰਟ ਵਿਚ ਦਿੱਤੀ ਗਈ।
 


ਸੁਣਵਾਈ ਦੌਰਾਨ ਜਦੋਂ ਅੰਮ੍ਰਿਤਪਾਲ ਸਿੰਘ ਸਮੇਤ ਉਸ ਦੇ ਸਾਰੇ ਦਸ ਸਾਥੀਆਂ ਵੱਲੋਂ ਕੋਰਟ ਨੂੰ ਦੱਸਿਆ ਗਿਆ ਕਿ ਪਿਛਲੇ ਸਾਲ 18 ਮਾਰਚ ਨੂੰ ਇਨ੍ਹਾਂ ਸਾਰਿਆਂ ਖਿਲਾਫ਼ ਐੱਨਐੱਸਏ ਲਗਾ ਕੇ ਉਨ੍ਹਾਂ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ ਸੀ, ਐੱਨਐੱਸਏ ਦੇ ਆਦੇਸ਼ ਇਕ ਸਾਲ ਤੱਕ ਹੀ ਲਾਗੂ ਹੋ ਸਕਦੇ ਹਨ। 



ਹੁਣ ਇਹ ਆਦੇਸ਼ ਖਤਮ ਹੋ ਚੁੱਕੇ ਹਨ, ਇਸ 'ਤੇ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਐਡੀਸ਼ਨਲ ਐਡਵੋਕੇਟ ਜਨਰਲ ਨੇ ਹਾਈ ਕੋਰਟ ਨੂੰ ਦੱਸਿਆ ਕਿ ਇਨ੍ਹਾਂ ਸਾਰਿਆਂ ਖ਼ਿਲਾਫ਼ ਨਵੇਂ ਸਿਰਿਓ ਐੱਨਐੱਸਏ ਲਗਾਇਆ ਗਿਆ ਹੈ। ਹਾਈ ਕੋਰਟ ਨੇ ਜਦੋਂ ਇਸ ਦੀ ਜਾਣਕਾਰੀ ਮੰਗੀ ਤਾਂ ਸਰਕਾਰ ਨੇ ਅਗਲੀ ਸੁਣਵਾਈ 'ਤੇ ਇਨ੍ਹਾਂ ਆਦੇਸ਼ਾਂ ਦੀ ਪੂਰੀ ਜਾਣਕਾਰੀ ਦੇਣ ਲਈ ਸਮੇਂ ਦੀ ਮੰਗ ਕੀਤੀ। 


ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ, ਭਗਵੰਤ ਸਿੰਘ ਉਰਫ ਪ੍ਰਧਾਨਮੰਤਰੀ ਬਾਜੇਕੇ, ਗੁਰਮੀਤ ਸਿੰਘ ਬੁੱਕਣਵਾਲਾ, ਕੁਲਵੰਤ ਸਿੰਘ ਰਾਓਕੇ, ਸਰਬਜੀਤ ਕਲਸੀ, ਗੁਰਿੰਦਰ ਔਜਲਾ ਅਤੇ ਬਸੰਤ ਸਿੰਘ ਨੇ ਆਪਣੇ ਖ਼ਿਲਾਫ਼ ਲਗਾਏ ਐੱਨਐੱਸਏ ਨੂੰ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਹੋਈ ਹੈ।


 


 


 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।