ਪੰਜਾਬ ਵਿੱਚ ਕਰੀਬ ਸਾਢੇ ਤਿੰਨ ਲੱਖ ਪੈਨਸ਼ਨਰ ਹਨ। ਜਿਹਨਾਂ ਨੂੰ ਪੈਨਸ਼ਨ ਕਢਵਾਉਣ ਵੇਲੇ ਕੋਈ ਨਾ ਕੋਈ ਦਸਤਾਵੇਜ਼ ਦਿਖਾਉਣ ਲਈ ਜਾਂ ਬਣਾਉਣ ਲਈ ਖੱਜਲ ਖੁਆਰ ਹੋਣਾ ਪੈਂਦਾ ਹੈ। ਇਸ ਸਮੱਸਿਆ ਨੂੰ ਪੰਜਾਬ ਸਰਕਾਰ ਦੂਰ ਕਰਨ ਜਾ ਰਹੀ ਹੈ। ਪੰਜਾਬ ਸਰਕਾਰ ਅਜਿਹਾ ਸਿਸਟਮ ਬਣਾਉਣ ਜਾ ਰਹੀ ਹੈ ਕਿ ਇਹਨਾਂ ਪੈਨਸ਼ਨਰਜ਼ ਨੂੰ ਦਫ਼ਤਰਾਂ ਦੇ ਚੱਕਰ ਨਹੀਂ ਕੱਟਣਗੇ ਪੈਣਗੇ। ਹੁਣ ਘਰ ਬੈਠੇ ਹੀ ਵਟਸਐਪ, ਈਮੇਲ ਜਾਂ ਫੋਨ 'ਤੇ ਉਨ੍ਹਾਂ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਸੂਬਾ ਸਰਕਾਰ ਨੇ ਇਸ ਦਿਸ਼ਾ ਵਿੱਚ ਕਦਮ ਚੁੱਕੇ ਹਨ।



ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੰਟਰੋਲ ਰੂਮ ਸਥਾਪਤ ਕਰਨ ਦੇ ਨਾਲ-ਨਾਲ ਤਿੰਨ ਮਾਧਿਅਮਾਂ ਰਾਹੀਂ ਸ਼ਿਕਾਇਤਾਂ ਦਰਜ ਕਰਵਾਉਣ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ। ਜੇਕਰ ਇੱਥੇ ਸ਼ਿਕਾਇਤਾਂ ਆਉਂਦੀਆਂ ਹਨ ਤਾਂ ਉਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਜੇਕਰ ਕੋਈ ਇਸ ਤੋਂ ਸੰਤੁਸ਼ਟ ਨਹੀਂ ਹੈ, ਤਾਂ ਉਹ ਉਕਤ ਪ੍ਰਣਾਲੀ ਰਾਹੀਂ ਸਰਕਾਰ ਤੱਕ ਆਪਣੀ ਰਾਏ ਵੀ ਪਹੁੰਚਾ ਸਕੇਗਾ।



ਪੰਜਾਬ ਸਰਕਾਰ ਦੇ ਪੈਨਸ਼ਨ ਅਤੇ ਪੈਨਸ਼ਨਰਜ਼ ਭਲਾਈ ਵਿਭਾਗ ਨੇ ਇਹ ਪ੍ਰਣਾਲੀ ਤਿਆਰ ਕੀਤੀ ਹੈ। ਇਸ ਵਿੱਚ ਪਹਿਲਾਂ ਇੱਕ ਟੋਲ ਫਰੀ ਨੰਬਰ ਦਾ ਪ੍ਰਬੰਧ ਕੀਤਾ ਗਿਆ ਸੀ। ਪੈਨਸ਼ਨਰਾਂ ਨੂੰ 1800 180 2148 'ਤੇ ਕਾਲ ਕਰਨੀ ਪਵੇਗੀ। ਵਟਸਐਪ 'ਤੇ ਸ਼ਿਕਾਇਤ ਦਰਜ ਕਰਵਾਉਣ ਲਈ 7589002148 ਨੰਬਰ  'ਤੇ ਸੰਪਰਕ ਕਰਨਾ ਹੋਵੇਗਾ ਅਤੇ pension.helpdesk@punjab.gov.in 'ਤੇ ਈਮੇਲ ਕਰਨਾ ਹੋਵੇਗਾ। 


ਪੈਨਸ਼ਨਰ ਇਨ੍ਹਾਂ ਨੰਬਰਾਂ 'ਤੇ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਸੰਪਰਕ ਕਰ ਸਕਦੇ ਹਨ। ਪੈਨਸ਼ਨ ਵਿਭਾਗ ਦੇ ਡਾਇਰੈਕਟਰ ਨੇ ਆਪਣੇ ਹੁਕਮਾਂ ਵਿੱਚ ਕਿਹਾ ਕਿ ਪੈਨਸ਼ਨਰ ਪੰਜਾਬ ਸਰਕਾਰ ਦੇ ਕਿਸੇ ਵੀ ਵਿਭਾਗ ਵਿੱਚੋਂ ਰਿਟਾਇਰ ਹੋਏ ਹੋਣ ਉਹ ਇਹਨਾਂ 'ਤੇ ਸੰਪਰਕ ਕਰ ਸਕਦੇ ਹਨ। 


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial