24 ਨਵੰਬਰ ਨੂੰ ਸ਼੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸ਼੍ਰੀ ਆਨੰਦਪੁਰ ਸਾਹਿਬ ਵਿੱਚ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ। ਉਨ੍ਹਾਂ ਨੇ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਗਲਿਆਰਾ, ਸ਼੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰ ਦਾ ਦਰਜਾ ਦੇਣ ਦੀ ਘੋਸ਼ਣਾ ਕੀਤੀ।
ਇਹ ਵਾਲੀਆਂ ਦੁਕਾਨਾਂ ਨਹੀਂ ਖੁੱਲ੍ਹ ਸਕਣਗੀਆਂ
ਉਨ੍ਹਾਂ ਨੇ ਦੱਸਿਆ ਕਿ ਹੁਣ ਇਨ੍ਹਾਂ ਥਾਵਾਂ ‘ਤੇ ਮੀਟ, ਸ਼ਰਾਬ, ਤੰਬਾਕੂ ਆਦਿ ਦੀ ਕੋਈ ਵੀ ਦੁਕਾਨ ਨਹੀਂ ਖੁੱਲ ਸਕੇਗੀ। ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਭਾਵੇਂ ਅੰਮ੍ਰਿਤਸਰ ਸਾਹਿਬ ਦਾ ਗਲਿਆਰਾ ਪਹਿਲਾਂ ਹੀ ਪਵਿੱਤਰ ਮੰਨਿਆ ਜਾਂਦਾ ਹੈ, ਪਰ ਅਜੇ ਤੱਕ ਕਿਸੇ ਵੀ ਸਰਕਾਰ ਨੇ ਇਸਨੂੰ ਵਿਧਾਨ ਸਭਾ ਵਿੱਚ ਅਧਿਕਾਰਿਕ ਤੌਰ ‘ਤੇ ਪਵਿੱਤਰ ਸ਼ਹਿਰ ਘੋਸ਼ਿਤ ਨਹੀਂ ਕੀਤਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।