VIP Treatment in Jail: ਸਿੱਧੂ ਦੇ ਜੇਲ੍ਹ ਜਾਣ 'ਤੇ ਪੰਜਾਬ ਸਰਕਾਰ ਦੀ ਪਹਿਲੀ ਪ੍ਰਤੀਕਿਰਿਆ, ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਕਿਹਾ- ਨਹੀਂ ਮਿਲੇਗਾ ਵੀਆਈਪੀ ਟ੍ਰੀਟਮੈਂਟ
Navjot Singh Sidhu: ਨਵਜੋਤ ਸਿੰਘ ਸਿੱਧੂ ਨੂੰ 34 ਸਾਲ ਪੁਰਾਣੇ ਰੋਡ ਰੇਜ ਕੇਸ ਵਿੱਚ ਸੁਪਰੀਮ ਕੋਰਟ ਨੇ ਇੱਕ ਸਾਲ ਦੀ ਸਜ਼ਾ ਸੁਣਾਈ ਹੈ। ਸਿੱਧੂ ਨੇ ਅੱਜ ਪਟਿਆਲਾ ਕੋਰਟ ਵਿੱਚ ਸਿਰੰਡਰ ਕਰ ਦਿੱਤਾ।
Jail Minister Harjot Bains Said That Sidhu Will Not Get VIP Treatment In Jail
ਮਨਵੀਰ ਕੌਰ ਰੰਧਾਵਾ ਦੀ ਰਿਪੋਰਟ
Jail Minster on Sidhu: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸ਼ੁੱਕਰਵਾਰ ਨੂੰ ਪਟਿਆਲਾ ਦੀ ਅਦਾਲਤ ਵਿੱਚ ਸਰੰਡਰ ਕਰ ਦਿੱਤਾ ਹੈ। ਹੁਣ ਉਸ ਨੂੰ ਇੱਕ ਸਾਲ ਜੇਲ੍ਹ ਵਿੱਚ ਕੱਟਣਾ ਪਵੇਗਾ। ਫਿਲਹਾਲ ਸਿੱਧੂ ਨੂੰ ਡਾਕਟਰੀ ਜਾਂਚ ਲਈ ਪਟਿਆਲਾ ਦੇ ਮਾਤਾ ਕੌਸ਼ੱਲਿਆ ਹਸਪਤਾਲ ਲੈ ਜਾਇਆ ਗਿਆ। ਜਿੱਥੇ ਨਵਜੋਤ ਸਿੱਧੂ ਦਾ ਮੈਡੀਕਲ ਕਰ ਕੇ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਦੱਸ ਦਈਏ ਕਿ ਕਰੋੜਾਂ ਰੁਪਏ ਕਮਾਉਣ ਵਾਲੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ ਜੇਲ੍ਹ 'ਚ 3 ਮਹੀਨੇ ਬਗੈਰ ਤਨਖਾਹ ਤੋਂ ਕੰਮ ਕਰਨਾ ਪਵੇਗਾ ਇਸ ਤੋਂ ਬਾਅਦ ਉਹ ਰੋਜ਼ਾਨਾ 30 ਤੋਂ 90 ਰੁਪਏ ਕਮਾ ਸਕਣਗੇ। ਇੰਨਾ ਹੀ ਨਹੀਂ ਹੁਣ ਸਿੱਧੂ ਨੂੰ ਕੈਦੀਆਂ ਵਾਲੇ ਕਪੜੇ ਵੀ ਪਾਉਣੇ ਪੈਣਗੇ। ਇਸ ਲਈ ਉਨ੍ਹਾਂ ਨੂੰ ਜੇਲ੍ਹ ਮੈਨੂਅਲ ਮੁਤਾਬਕ ਚਿੱਟੇ ਕੱਪੜੇ ਪਾਉਣੇ ਪੈਣਗੇ।
ਇਸ ਦੇ ਨਾਲ ਹੀ ਦੱਸ ਦਈਏ ਕਿ ਸਿੱਧੂ ਦੇ ਜੇਲ੍ਹ ਜਾਣ 'ਤੇ ਪੰਜਾਬ ਸਰਕਾਰ ਦੀ ਪ੍ਰਤੀਕਿਰਿਆ ਵੀ ਆਈ ਹੈ। ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਸਿੱਧੂ ਨੂੰ ਜੇਲ੍ਹ ਵਿੱਚ ਵੀਆਈਪੀ ਟ੍ਰੀਟਮੈਂਟ ਨਹੀਂ ਮਿਲੇਗਾ। ਉਨ੍ਹਾਂ ਕਿਹਾ ਕਿ ਸਿੱਧੂ ਵੀ ਹੁਣ ਕੈਦੀ ਹੈ। ਉਹ ਬਾਕੀ ਕੈਦੀਆਂ ਵਾਂਗ ਜੇਲ੍ਹ ਵਿੱਚ ਹੀ ਰਹੇਗਾ।
ਦੱਸ ਦਈਏ ਕਿ ਸਿੱਧੂ ਨੇ ਸਿਹਤ ਕਾਰਨਾਂ ਦਾ ਹਵਾਲਾ ਦੇ ਕੇ ਦੋ ਹਫਤਿਆਂ ਦੀ ਰਾਹਤ ਮੰਗੀ ਸੀ ਪਰ ਸੁਪਰੀਮ ਕੋਰਟ ਨੇ ਕਿਊਰੇਟਿਵ ਪਟੀਸ਼ਨ 'ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕਿਊਰੇਟਿਵ ਪਟੀਸ਼ਨ 'ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਸਿੱਧੂ ਦੇ ਵਕੀਲਾਂ ਨੂੰ ਉਮੀਦ ਸੀ ਕਿ ਦੁਪਹਿਰ ਬਾਅਦ ਮੁੜ ਸੁਪਰੀਮ ਕੋਰਟ ਅੱਗੇ ਤੁਰੰਤ ਸੁਣਵਾਈ ਦੀ ਮੰਗ ਕਰਾਂਗੇ। ਹਾਲਾਂਕਿ ਸੁਪਰੀਮ ਕੋਰਟ 'ਚ ਸੁਣਵਾਈ ਨਹੀਂ ਹੋਈ। ਇਸ ਮਗਰੋਂ ਨਵਜੋਤ ਸਿੱਧੂ ਨੇ ਪਟਿਆਲਾ ਦੀ ਅਦਾਲਤ ਵਿੱਚ ਸਿਰੰਡਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ: ਸਾਬਕਾ ਮੁੱਖ ਕੋਚ ਰਵੀ ਸ਼ਾਸਤਰੀ ਦਾ ਅਤਰੰਗੀ ਅੰਦਾਜ਼ ਵੇਖ ਘੁੰਮਿਆ ਫੈਨਸ ਦਾ ਸਿਰ, ਬੋਲੇ- ਤੁਹਾਡੇ ਅੰਦਰ ਹਾਰਦਿਕ ਤੇ ਰਣਵੀਰ ਦੋਵੇਂ