ਚੰਡੀਗੜ੍ਹ: ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀ ਸੰਗਤ ਨੂੰ ਪੰਜਾਬ ਸਰਕਾਰ ਨੇ ਇੱਕ ਹੋਰ ਸਹੂਲਤ ਦਿੱਤੀ ਹੈ। ਸੰਗਤ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਡੇਰਾ ਬਾਬਾ ਨਾਨਕ ਦੇ ਬੱਸ ਸਟੈਂਡ ਤੋਂ ਕਰਤਾਰਪੁਰ ਲਾਂਘੇ ਦੇ ਪ੍ਰਵੇਸ਼ ਸਥਾਨ ਤੱਕ ਬੱਸ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਨਾਲ ਕਰਤਾਰਪੁਰ ਲਾਂਘੇ ਤੱਕ ਆਉਣ-ਜਾਣ ਲਈ ਸ਼ਰਧਾਲੂਆਂ ਨੂੰ ਖੱਜਲ-ਖੁਆਰ ਨਹੀਂ ਹੋਣਾ ਪਏਗਾ।
ਇਸ ਬਾਰੇ ਪੰਜਾਬ ਦੀ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਸੰਗਤ ਦੀ ਸਹੂਲਤ ਲਈ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਸਤੇ ਇੱਕ ਬੱਸ 23 ਨਵੰਬਰ ਤੋਂ ਸ਼ੁਰੂ ਹੋਈ ਹੈ। ਇਹ ਬੱਸ ਡੇਰਾ ਬਾਬਾ ਨਾਨਕ ਦੇ ਬੱਸ ਸਟੈਂਡ ਤੋਂ ਸਵੇਰੇ 8:45 ਵਜੇ ਚੱਲੇਗੀ ਤੇ ਸਵੇਰੇ 9.00 ਵਜੇ ਕਰਤਾਰਪੁਰ ਸਾਹਿਬ ਲਾਂਘੇ ’ਤੇ ਪਹੁੰਚ ਜਾਵੇਗੀ। ਇਸੇ ਤਰ੍ਹਾਂ ਸ਼ਾਮ ਨੂੰ 5:15 ਵਜੇ ਇੱਕ ਬੱਸ ਲਾਂਘੇ ਤੋਂ ਬੱਸ ਸਟੈਂਡ ਡੇਰਾ ਬਾਬਾ ਨਾਨਕ ਤੱਕ ਸੰਗਤ ਲਿਜਾਣ ਲਈ ਚਲਾਈ ਜਾਵੇਗੀ।
ਸੁਲਤਾਨਾ ਨੇ ਕਿਹਾ ਕਿ ਯਾਤਰੀਆਂ ਦੀ ਗਿਣਤੀ ਦੇ ਆਧਾਰ ’ਤੇ ਬੱਸਾਂ ਦੀ ਗਿਣਤੀ ਵਧਾ ਦਿੱਤੀ ਜਾਵੇਗੀ। ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਪਹਿਲਾਂ ਹੀ ਪੰਜਾਬ ਰੋਡਵੇਜ਼ ਨੂੰ ਮੁਸਾਫਰ ਟਰਮੀਨਲ ਲਈ ਸ਼ਟਲ ਸੇਵਾ ਤੁਰੰਤ ਚਾਲੂ ਕਰਨ ਲਈ ਹਦਾਇਤ ਕੀਤੀ ਸੀ। ਇਸ ਤੋਂ ਬਾਅਦ ਬੱਸ ਸਰਵਿਸ ਸ਼ੁਰੂ ਹੋਈ ਹੈ। ਟਰਾਂਸਪੋਰਟ ਮੰਤਰੀ ਨੇ ਪੰਜਾਬ ਰੋਡਵੇਜ਼ ਨੂੰ ਸੂਬੇ ਦੇ ਹੋਰਨਾਂ ਪ੍ਰਮੁੱਖ ਸ਼ਹਿਰਾਂ ਤੋਂ ਡੇਰਾ ਬਾਬਾ ਨਾਨਕ ਤੱਕ ਚੱਲ ਰਹੀਆਂ ਕੁਝ ਮੌਜੂਦਾ ਸੇਵਾਵਾਂ ਨੂੰ ਭਾਰਤ-ਪਾਕਿਸਤਾਨ ਸਰਹੱਦ ’ਤੇ ਯਾਤਰੀ ਟਰਮੀਨਲ ਤਕ ਵਧਾਉਣ ਦੇ ਵੀ ਨਿਰਦੇਸ਼ ਦਿੱਤੇ ਹਨ।
ਕਰਤਾਰਪੁਰ ਸਾਹਿਬ ਜਾਣ ਵਾਲੀਆਂ ਸੰਗਤਾਂ ਲਈ ਪੰਜਾਬ ਸਰਕਾਰ ਦੀ ਸਹੂਲਤ
ਏਬੀਪੀ ਸਾਂਝਾ
Updated at:
24 Nov 2019 01:03 PM (IST)
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੀ ਸੰਗਤ ਨੂੰ ਪੰਜਾਬ ਸਰਕਾਰ ਨੇ ਇੱਕ ਹੋਰ ਸਹੂਲਤ ਦਿੱਤੀ ਹੈ। ਸੰਗਤ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਮੱਦੇਨਜ਼ਰ ਡੇਰਾ ਬਾਬਾ ਨਾਨਕ ਦੇ ਬੱਸ ਸਟੈਂਡ ਤੋਂ ਕਰਤਾਰਪੁਰ ਲਾਂਘੇ ਦੇ ਪ੍ਰਵੇਸ਼ ਸਥਾਨ ਤੱਕ ਬੱਸ ਸੇਵਾ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਨਾਲ ਕਰਤਾਰਪੁਰ ਲਾਂਘੇ ਤੱਕ ਆਉਣ-ਜਾਣ ਲਈ ਸ਼ਰਧਾਲੂਆਂ ਨੂੰ ਖੱਜਲ-ਖੁਆਰ ਨਹੀਂ ਹੋਣਾ ਪਏਗਾ।
- - - - - - - - - Advertisement - - - - - - - - -