ਪੜਚੋਲ ਕਰੋ
Goindwal Sahib Central Jail : ਗੋਇੰਦਵਾਲ ਜੇਲ੍ਹ ਵੀਡੀਓ ਮਾਮਲੇ 'ਚ ਵੱਡੀ ਕਾਰਵਾਈ , ਜੇਲ੍ਹ ਸੁਪਰਡੈਂਟ ਸਮੇਤ 7 ਜੇਲ੍ਹ ਅਧਿਕਾਰੀ ਮੁਅੱਤਲ ਅਤੇ 5 ਗ੍ਰਿਫਤਾਰ
ਗੋਇੰਦਵਾਲ ਜੇਲ੍ਹ ਵੀਡੀਓ ਮਾਮਲੇ 'ਚ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਹੋਇਆ 7 ਜੇਲ੍ਹ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ, ਜਦੋਂਕਿ 5 ਅਧਿਕਾਰੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਜਾਣਕਾਰੀ ਆਈਜੀ ਸੁਖਚੈਨ ਸਿੰਘ ਗਿੱਲ ਦੇ ਵਲੋਂ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਗਈ ਹੈ।

Goindwal Sahib Central Jail
Goindwal Sahib Central Jail : ਗੋਇੰਦਵਾਲ ਜੇਲ੍ਹ ਵੀਡੀਓ ਮਾਮਲੇ 'ਚ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਹੋਇਆ 7 ਜੇਲ੍ਹ ਅਧਿਕਾਰੀਆਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ, ਜਦੋਂਕਿ 5 ਅਧਿਕਾਰੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਹ ਜਾਣਕਾਰੀ ਆਈਜੀ ਸੁਖਚੈਨ ਸਿੰਘ ਗਿੱਲ ਦੇ ਵਲੋਂ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਜੇਲ੍ਹ ਦੇ ਸੁਪਰਡੈਂਟ ਇਕਬਾਲ ਬਰਾੜ, ਵਿਜੇ ਕੁਮਾਰ ਅਡਿਸ਼ਨਲ ਸੁਪਰਡੈਂਟ, ਜਸਪਾਲ ਸਿੰਘ ਖ਼ਹਿਰਾ ਅਡਿਸ਼ਨਲ ਸੁਪਰਡੈਂਟ ਜੇਲ੍ਹ, ਇਸ ਤੋਂ ਇਲਾਵਾ ਏਐਸਆਈ ਹਰਚੰਦ ਸਿੰਘ, ਏਐਸਆਈ ਜੋਗਿੰਦਰ ਸਿੰਘ, ਹੈੱਡ ਕਾਂਸਟੇਬਲ ਸਵਿੰਦਰ ਸਿੰਘ, ਹਰੀਸ਼ ਕੁਮਾਰ ਸਹਾਇਕ ਸੁਪਰਡੈਂਟ ਤੇ ਇੰਚਾਰਜ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।
ਆਈਜੀ ਸੁਖਚੈਨ ਸਿੰਘ ਗਿੱਲ ਨੇ ਇਹ ਵੀ ਦੱਸਿਆ ਕਿ ਇਕਬਾਲ ਬਰਾੜ ਸੁਪਰਡੈਂਟ, ਹਰੀਸ਼ ਕੁਮਾਰ ਸਹਾਇਕ ਸੁਪਰਡੈਂਟ, ਵਿਜੇ ਕੁਮਾਰ ਅਡਿਸ਼ਨਲ ਸੁਪਰਡੈਂਟ, ਏਐਸਆਈ ਹਰਚੰਦ ਸਿੰਘ, ਏਐਸਆਈ ਜੋਗਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦੋਂਕਿ ਜਸਪਾਲ ਸਿੰਘ ਖ਼ਹਿਰਾ ਅਡਿਸ਼ਨਲ ਸੁਪਰਡੈਂਟ ਜੇਲ੍ਹ ਅਤੇ ਸਵਿੰਦਰ ਸਿੰਘ ਹੈੱਡ ਕਾਂਸਟੇੇਬਲ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ, ਜਿਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਗੋਇੰਦਵਾਲ ਜੇਲ੍ਹ 'ਚੋਂ ਸਿੱਧੂ ਮੂਸੇਵਾਲਾ ਦੇ ਕਾਤਲਾਂ ਦੇ ਵਿਚਾਲੇ ਹੋਈ ਗੈਂਗਵਾਰ ਤੋਂ ਬਾਅਦ ਦੋ ਵੀਡੀਓ ਸਾਹਮਣੇ ਆਈਆਂ ਸਨ। ਸੋਸ਼ਲ ਮੀਡੀਆ ’ਤੇ ਇਹ ਵੀਡੀਓ ਕਾਫੀ ਵਾਇਰਲ ਹੋ ਰਹੀਆਂ ਹਨ। ਇਸ ਵੀਡੀਓ ਨੂੰ ਲਾਰੈਂਸ ਗੈਂਗ ਦੇ ਸਚਿਨ ਭਿਵਾਨੀ ਵੱਲੋਂ ਬਣਾਈ ਗਈ ਹੈ। ਜਿਸ 'ਚ ਅੰਕਿਤ ਸੇਰਸਾ ਤੋਂ ਇਲਾਵਾ ਕਈ ਹੋਰ ਗੈਂਗਸਟਰ ਵੀ ਨਜ਼ਰ ਆ ਰਹੇ ਹਨ। ਇਸ ਦੌਰਾਨ ਗੈਂਗਸਟਰ ਜਸ਼ਨ ਮਨਾਉਂਦੇ ਹੋਏ ਨਜ਼ਰ ਆ ਰਹੇ ਹਨ।
ਵਾਇਰਲ ਹੋ ਰਹੀ ਪਹਿਲੀਂ ਵੀਡੀਓ ’ਚ ਦੇਖਿਆ ਜਾ ਸਕਦਾ ਹੈ ਕਿ ਸਚਿਨ ਭਿਵਾਨੀ ਜੇਲ੍ਹ ਦੇ ਅੰਦਰ ਮਾਰ ਕੇ ਸੁੱਟੇ ਮਨਦੀਪ ਤੂਫਾਨ ਅਤੇ ਮਨਮੋਹਨ ਮੋਹਨਾ ਦੀਆਂ ਲਾਸ਼ਾਂ ਦਿਖਾ ਰਿਹਾ ਹੈ ਪਰ ਸਚਿਨ ਭਿਵਾਨੀ ਅਤੇ ਉਸ ਦੇ ਸਾਥੀ ਗੈਂਗਸਟਰ ਖੁੱਲ੍ਹੇਆਮ ਦੋਵਾਂ ਦੀਆਂ ਲਾਸ਼ਾਂ ਦਿਖਾ ਕੇ ਆਪਣੀ ਪਿੱਠ ਥਪਥਪਾਉਂਦੇ ਹਨ। ਜਦਿਕ ਦੂਜੀ ਵੀਡੀਓ ’ਚ ਲਾਰੈਂਸ ਦੇ ਬਾਕੀ ਸਾਥੀ ਸਚਿਨ ਭਿਵਾਨੀ ਦੇ ਨਾਲ ਇਕੱਠੇ ਹੋਏ ਹਨ। ਜਿਸ ਵਿੱਚ ਉਹ ਤੂਫਾਨ ਅਤੇ ਮੋਹਨਾ ਨੂੰ ਮਾਰਨ ਦਾ ਜਸ਼ਨ ਮਨਾ ਰਹੇ ਹੈ। ਉਹ ਧਮਕੀਆਂ ਵੀ ਦੇ ਰਹੇ ਹਨ ਕਿ ਜੇਕਰ ਅਸੀਂ ਮੂਸੇਵਾਲਾ ਨੂੰ ਮਾਰਿਆ ਤਾਂ ਅਸੀਂ ਕਿਸੇ ਨੂੰ ਵੀ ਨਹੀਂ ਬਖਸ਼ਾਂਗੇ।
Before You Go
Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
ਟ੍ਰੈਂਡਿੰਗ ਟੌਪਿਕ















