ਚੰਡੀਗੜ੍ਹ: ਅਕਾਲੀ ਲੀਡਰ ਬਿਕਰਮ ਮਜੀਠੀਆ ਵੱਲੋਂ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਖਿਲਾਫ ਅਪਮਾਨਜਨਕ ਧਮਕੀ ਬਾਰੇ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਨੇ ਕੱਲ੍ਹ ਉਨ੍ਹਾਂ ਖਿਲਾਫ ਅਦਾਲਤ ਵਿੱਚ ਧਮਕਾਉਣ ਤੇ ਮਾਣਹਾਨੀ ਦਾ ਮਾਮਲਾ ਦਰਜ ਕਰਨ ਦੀ ਤਿਆਰੀ ਕਰ ਲਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਆਈਜੀ ਕੁੰਵਰ ਵਿਜੇ ਪ੍ਰਤਾਪ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਇਸ ਬਾਰੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਦੱਸਿਆ ਕਿ ਇਹ ਕੇਸ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ 'ਤੇ ਦਾਇਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸੂਬਾ ਸਰਕਾਰ ਦੀ ਕਾਨੂੰਨੀ ਟੀਮ ਨੂੰ ਨਿਆਂਪਾਲਿਕਾ ਨਾਲ ਮਾਮਲੇ ਦੀ ਪੈਰਵੀ ਕਰਨ ਦੀ ਹਦਾਇਤ ਕੀਤੀ ਸੀ।
ਮੁੱਖ ਮੰਤਰੀ ਨੇ ਇਹ ਸਪੱਸ਼ਟ ਕਰ ਦਿੱਤਾ ਕਿ ਉਹ ਅਕਾਲੀਆਂ ਜਾਂ ਕਿਸੇ ਹੋਰ ਵੱਲੋਂ ਆਪਣੇ ਅਫਸਰਾਂ ਨੂੰ ਦਿੱਤੀਆਂ ਧਮਕੀਆਂ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਅਕਾਲੀਆਂ ਨੂੰ ਉਨ੍ਹਾਂ ਦੇ ਵਿਰੁੱਧ ਜਾਣ ਦੀ ਹਿੰਮਤ ਕਰਨ ਵਾਲਿਆਂ ਨੂੰ ਧਮਕਾਉਣ ਦੀ ਆਦਤ ਹੈ। ਇੱਥੇ ਉਨ੍ਹਾਂ ਜਸਟਿਸ ਰਣਜੀਤ ਸਿੰਘ ਦਾ ਜ਼ਿਕਰ ਕੀਤਾ ਜਿਨ੍ਹਾਂ ਅਕਾਲੀਆਂ ਖਿਲਾਫ਼ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਸੀ। ਉਹ ਬੇਅਦਬੀ ਕਾਂਡ ਬਾਰੇ ਕਮਿਸ਼ਨ ਦੀ ਅਗਵਾਈ ਕਰ ਰਹੇ ਸਨ।
ਚੋਣਾਂ ਤੋਂ ਪਹਿਲਾਂ ਕੈਪਟਨ ਦੀ ਮਜੀਠੀਆ ਖ਼ਿਲਾਫ਼ ਵੱਡੀ ਕਾਰਵਾਈ
ਏਬੀਪੀ ਸਾਂਝਾ
Updated at:
13 May 2019 06:56 PM (IST)
ਅਕਾਲੀ ਲੀਡਰ ਬਿਕਰਮ ਮਜੀਠੀਆ ਵੱਲੋਂ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਖਿਲਾਫ ਅਪਮਾਨਜਨਕ ਧਮਕੀ ਬਾਰੇ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਨੇ ਕੱਲ੍ਹ ਉਨ੍ਹਾਂ ਖਿਲਾਫ ਅਦਾਲਤ ਵਿੱਚ ਧਮਕਾਉਣ ਤੇ ਮਾਣਹਾਨੀ ਦਾ ਮਾਮਲਾ ਦਰਜ ਕਰਨ ਦੀ ਤਿਆਰੀ ਕਰ ਲਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਆਈਜੀ ਕੁੰਵਰ ਵਿਜੇ ਪ੍ਰਤਾਪ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ।
- - - - - - - - - Advertisement - - - - - - - - -