Punjab E Rickshaws: ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਈ ਰਿਕਸ਼ਾ ਵਾਹਨ ਲਗਾਤਾਰ ਵੱਧ ਰਹੇ ਹਨ ਅਤੇ ਸਭ ਤੋਂ ਵੱਧ ਟ੍ਰੈਫਿਕ ਨੂੰ ਵੀ ਪ੍ਰਭਾਵਿਤ ਕਰ ਰਹੇ ਹਨ। ਇਸ ਵਿੱਚ ਲੁਧਿਆਣਾ, ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਅਜਿਹੇ ਸ਼ਹਿਰ ਹਨ ਜਿੱਥੇ ਸਭ ਤੋਂ ਈ-ਰਿਕਸ਼ਿਆਂ ਦੀ ਵਰਤੋਂ ਹੋ ਰਹੀ ਹੈ ਅਤੇ ਇਸ ਵਧਦੀ ਗਿਣਤੀ ਨੇ ਨਿਯਮਾਂ ਦੀ ਉਲੰਘਣਾ ਅਤੇ ਟ੍ਰੈਫਿਕ ਜਾਮ ਦੀਆਂ ਸਮੱਸਿਆਵਾਂ ਪੈਦਾ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ।
ਅਜਿਹੇ 'ਚ ਹੁਣ ਪੰਜਾਬ ਸਰਕਾਰ ਈ-ਰਿਕਸ਼ਾ ਦੇ ਨਿਯਮਾਂ ਨੂੰ ਲੈ ਕੇ ਸਖਤੀ ਕਰਨ ਜਾ ਰਹੀ ਹੈ। ਹੁਣ ਬਿਨਾਂ ਰਜਿਸਟ੍ਰੇਸ਼ਨ ਤੋਂ ਈ-ਰਿਕਸ਼ਾ ਨਹੀਂ ਚੱਲੇਗਾ। ਹਰ ਈ-ਰਿਕਸ਼ਾ 'ਤੇ ਨੰਬਰ ਪਲੇਟ ਹੋਵੇਗੀ। ਇਸ ਤੋਂ ਇਲਾਵਾ ਡਰਾਈਵਰਾਂ ਨੂੰ ਵੀ ਡਰੈੱਸ ਕੋਡ ਲਾਗੂ ਕਰ ਹੋ ਜਾਵੇਗਾ। ਡਰਾਈਵਰਾਂ ਨੂੰ ਗ੍ਰੇਅ ਰੰਗ ਦੀ ਡਰੈੱਸ ਪਹਿਨਣਾ ਜ਼ਰੂਰੀ ਹੋਵੇਗਾ। ਈ-ਰਿਕਸ਼ਾ ਵੇਚਣ ਵਾਲੇ ਡੀਲਰਾਂ ਨੂੰ ਵੀ ਟਰੇਡ ਸਰਟੀਫਿਕੇਟ ਲੈਣਾ ਜ਼ਰੂਰੀ ਹੋਵੇਗਾ। ਜੇਕਰ ਲੀਡਰ ਅਜਿਹਾ ਨਹੀਂ ਕਰਦਾ ਤਾਂ ਉਸ ਵਿਰੁੱਧ ਵੀ ਕਾਰਵਾਈ ਕੀਤੀ ਜਾ ਸਕਦੀ ਹੈ।
ਇਹ ਨਵੇਂ ਨਿਯਮ ਮਾਰਚ ਤੋਂ ਬਾਅਦ ਲਾਗੂ ਹੋ ਸਕਦੇ ਹਨ। ਸਟੇਟ ਟਰਾਂਸਪੋਰਟ ਕਮਿਸ਼ਨਰ ਮੁਨੀਸ਼ ਕੁਮਾਰ ਦਾ ਕਹਿਣਾ ਹੈ ਕਿ ਹਰ ਈ-ਰਿਕਸ਼ਾ ਦਾ ਰਜਿਸਟਰਡ ਹੋਣਾ ਜ਼ਰੂਰੀ ਹੈ। ਇਹ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। 2019 ਵਿੱਚ ਜ਼ਿਆਦਾਤਰ ਈ-ਰਿਕਸ਼ਾ ਬਿਨਾਂ ਰਜਿਸਟ੍ਰੇਸ਼ਨ ਦੇ ਆਏ ਸਨ। ਪਤਾ ਲੱਗਣ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਈ ਜਾ ਰਹੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial