ਪੜਚੋਲ ਕਰੋ

ਕੈਪਟਨ ਸਰਕਾਰ ਦੇਵੇਗੀ ਪੰਜਾਬੀਆਂ ਨੂੰ ਵੱਡਾ ਝਟਕਾ, ਕਿਸਾਨਾਂ ਸਿਰ ਪਏਗਾ ਹੋਰ ਬੋਝ

ਕੋਰੋਨਾ ਦੇ ਕਹਿਰ ਤੇ ਲੌਕਡਾਊ ਕਰਕੇ ਖਾਲੀ ਹੋਏ ਖਜ਼ਾਨੇ ਨੂੰ ਭਰਨ ਲਈ ਪੰਜਾਬ ਸਰਕਾਰ ਲੋਕਾਂ ਉਪਰ ਹੋਰ ਬੋਝ ਪਾਉਣ ਜਾ ਰਹੀ ਹੈ। ਚਰਚਾ ਹੈ ਕਿ ਅਗਲੇ ਦਿਨਾਂ ਵਿੱਚ ਜ਼ਮੀਨ ਤੇ ਵਾਹਨਾਂ ਦੀ ਰਜਿਸਟ੍ਰੇਸ਼ਨ ਦੀ ਫੀਸ ਵਧ ਸਕਦੀ ਹੈ। ਇਸ ਤੋਂ ਇਲਾਵਾ ਇੰਤਕਾਲ ਫ਼ੀਸ ਦੁੱਗਣੀ ਕੀਤੀ ਜਾ ਸਕਦੀ ਹੈ। ਇਸ ਨਾਲ ਲੋਕਾਂ ’ਤੇ ਕਰੋੜਾਂ ਰੁਪਏ ਦਾ ਬੋਝ ਪਵੇਗਾ। ਇਸ ਦਾ ਸਭ ਤੋਂ ਵੱਧ ਅਸਰ ਕਿਸਾਨਾਂ 'ਤੇ ਪਏਗਾ ਕਿਉਂਕਿ ਕਿਸਾਨ ਸਭ ਤੋਂ ਵੱਧ ਇੰਤਕਾਲ ਕਰਾਉਂਦੇ ਹਨ।

ਚੰਡੀਗੜ੍ਹ: ਕੋਰੋਨਾ ਦੇ ਕਹਿਰ ਤੇ ਲੌਕਡਾਊ ਕਰਕੇ ਖਾਲੀ ਹੋਏ ਖਜ਼ਾਨੇ ਨੂੰ ਭਰਨ ਲਈ ਪੰਜਾਬ ਸਰਕਾਰ ਲੋਕਾਂ ਉਪਰ ਹੋਰ ਬੋਝ ਪਾਉਣ ਜਾ ਰਹੀ ਹੈ। ਚਰਚਾ ਹੈ ਕਿ ਅਗਲੇ ਦਿਨਾਂ ਵਿੱਚ ਜ਼ਮੀਨ ਤੇ ਵਾਹਨਾਂ ਦੀ ਰਜਿਸਟ੍ਰੇਸ਼ਨ ਦੀ ਫੀਸ ਵਧ ਸਕਦੀ ਹੈ। ਇਸ ਤੋਂ ਇਲਾਵਾ ਇੰਤਕਾਲ ਫ਼ੀਸ ਦੁੱਗਣੀ ਕੀਤੀ ਜਾ ਸਕਦੀ ਹੈ। ਇਸ ਨਾਲ ਲੋਕਾਂ ’ਤੇ ਕਰੋੜਾਂ ਰੁਪਏ ਦਾ ਬੋਝ ਪਵੇਗਾ। ਇਸ ਦਾ ਸਭ ਤੋਂ ਵੱਧ ਅਸਰ ਕਿਸਾਨਾਂ 'ਤੇ ਪਏਗਾ ਕਿਉਂਕਿ ਕਿਸਾਨ ਸਭ ਤੋਂ ਵੱਧ ਇੰਤਕਾਲ ਕਰਾਉਂਦੇ ਹਨ। ਸੂਤਰਾਂ ਮੁਤਾਬਕ ਪੰਜਾਬ ਮੰਤਰੀ ਮੰਡਲ ਦੀ 8 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਵਿੱਚ ਕੁਝ ਸਖਤ ਫੈਸਲੇ ਲਏ ਜਾ ਸਕਦੇ ਹਨ ਹੈ। ਚਰਚਾ ਹੈ ਕਿ ਮਾਲ ਵਿਭਾਗ ਨੇ ਕੈਬਨਿਟ ਮੀਟਿੰਗ ਲਈ ਇੰਤਕਾਲ ਫ਼ੀਸ ’ਚ ਵਾਧੇ ਦਾ ਏਜੰਡਾ ਭੇਜ ਦਿੱਤਾ ਹੈ। ਇਸ ਲਈ ਇੰਤਕਾਲ ਫ਼ੀਸ ’ਚ ਵਾਧਾ ਹੋਣਾ ਲਗਪਗ ਤੈਅ ਹੈ। ਪੰਜਾਬ ਸਰਕਾਰ ਵੱਲੋਂ ਮੌਜੂਦਾ ਇੰਤਕਾਲ ਫ਼ੀਸ 300 ਰੁਪਏ ਨੂੰ ਵਧਾ ਕੇ 600 ਰੁਪਏ ਕੀਤਾ ਜਾ ਰਿਹਾ ਹੈ। ਮਹਿਕਮੇ ਨੇ ਪੰਜਾਬ ਸਰਕਾਰ ਨੂੰ ਵਾਧੇ ਬਾਰੇ ਲਿਖ ਦਿੱਤਾ ਹੈ। ਸਰਕਾਰ ਦੇ ਇਸ ਫੈਸਲੇ ਨਾਲ ਵੱਡੀ ਮਾਲੀ ਸੱਟ ਕਿਸਾਨਾਂ ਤੇ ਮਜ਼ਦੂਰਾਂ ਨੂੰ ਵੱਜੇਗੀ। ਇੰਤਕਾਲ ਫ਼ੀਸ ਦੁੱਗਣੀ ਹੁੰਦੀ ਹੈ ਤਾਂ ਪੰਜਾਬ ਦੇ ਲੋਕਾਂ ’ਤੇ ਸਾਲਾਨਾ 25 ਕਰੋੜ ਦਾ ਨਵਾਂ ਭਾਰ ਪਵੇਗਾ। ਇਕ ਅੰਦਾਜ਼ੇ ਅਨੁਸਾਰ ਪੰਜਾਬ ਵਿੱਚ ਸਾਲਾਨਾ ਕਰੀਬ 8.25 ਲੱਖ ਇੰਤਕਾਲ ਹੁੰਦੇ ਹਨ। ਪੰਜਾਬ ’ਚ ਹਰ ਮਹੀਨੇ 69 ਹਜ਼ਾਰ ਦੇ ਕਰੀਬ ਇੰਤਕਾਲ ਦਰਜ ਹੁੰਦੇ ਹਨ। ਸੂਤਰਾਂ ਅਨੁਸਾਰ ਬੇਅੰਤ ਸਰਕਾਰ ਸਮੇਂ ਪੰਜਾਬ ਵਿੱਚ ਇੰਤਕਾਲ ਫ਼ੀਸ ਵਿੱਚ ਵਾਧਾ ਹੋਇਆ ਸੀ। ਪਹਿਲਾਂ ਫ਼ੀਸ ਇੱਕ ਰੁਪਏ ਤੋਂ ਵਧਾ ਕੇ 50 ਰੁਪਏ ਕੀਤੀ ਗਈ ਤੇ ਦੂਸਰੀ ਵਾਰ 100 ਰੁਪਏ ਕੀਤੀ ਗਈ। ਮੁੱਖ ਮੰਤਰੀ ਵਜੋਂ ਰਜਿੰਦਰ ਕੌਰ ਭੱਠਲ ਦੇ ਕਾਰਜਕਾਲ ਦੌਰਾਨ ਇੰਤਕਾਲ ਫ਼ੀਸ ਵਧਾ ਕੇ 150 ਰੁਪਏ ਕਰ ਦਿੱਤੀ ਗਈ। ਮਗਰੋਂ ਆਈ ਅਕਾਲੀ-ਭਾਜਪਾ ਗੱਠਜੋੜ ਸਰਕਾਰ ਨੇ ਇੰਤਕਾਲ ਫ਼ੀਸ ਵਧਾ ਕੇ 300 ਰੁਪਏ ਕਰ ਦਿੱਤੀ ਸੀ।

ਟਾਪ ਹੈਡਲਾਈਨ

Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
ਪੰਜਾਬ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਤਿੰਨ ਜ਼ਿਲ੍ਹਿਆਂ ਨੂੰ ਮਿਲੇ ਨਵੇਂ ਇੰਚਾਰਜ, AAP ਨੇ ਇਨ੍ਹਾਂ ਆਗੂਆਂ ਸੌਂਪੀ ਅਹਿਮ ਜ਼ਿੰਮੇਵਾਰੀ... 
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਆਜ਼ਾਦੀ ਦਿਹਾੜੇ ਮੌਕੇ 2 ਵਿਅਕਤੀਆਂ ਦਾ ਗੋਲੀਆਂ ਮਾਰ ਕਤਲ, ਪਿੰਡ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...
Punjab Bandh: ਪੰਜਾਬ ਤੋਂ ਵੱਡੀ ਖਬਰ, 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ, ਪੜ੍ਹੋ ਪੂਰੀ ਖਬਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget