ਚੰਡੀਗੜ੍ਹ: ਸਿਆਸੀ ਪਾਰਟੀਆਂ ਦੇ ਵਿਰੋਧ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਕੋਵਿਡ-19 ਦੇ ਇਲਾਜ ਲਈ ਸੂਬਾ ਸਰਕਾਰ ਵੱਲੋਂ ਸਾਰੇ ਲੋੜਵੰਦਾਂ ਨੂੰ ਪਲਾਜ਼ਮਾ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਸਖ਼ਤ ਆਦੇਸ਼ ਦਿੱਤੇ ਕਿ ਕੋਵਿਡ ਦੇ ਮਰੀਜ਼ਾਂ ਤੋਂ ਪਲਾਜ਼ਮਾ ਥੈਰੇਪੀ ਦੀ ਕੋਈ ਕੀਮਤ ਨਾ ਵਸੂਲੀ ਜਾਵੇ ਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਕਿਸੇ ਨੂੰ ਵੀ ਪਲਾਜ਼ਮਾ ਖਰੀਦਣ ਜਾਂ ਵੇਚਣ ਦਾ ਅਖਤਿਆਰ ਨਹੀਂ ਹੈ।
ਦੱਸ ਦਈਏ ਕਿ ਸੂਬਾ ਸਰਕਾਰ ਨੇ ਪ੍ਰਾਈਵੇਟ ਹਸਪਤਾਲਾਂ ਵਿੱਚ ਕੋਰੋਨਾ ਦੇ ਇਲਾਜ ਲਈ ਰੇਟ ਤੈਅ ਕੀਤੇ ਸੀ। ਇਸ ਮਗਰੋਂ ਰਿਪੋਰਟਾਂ ਆਈਆਂ ਸੀ ਕਿ ਪ੍ਰਾਈਵੇਟ ਹਸਪਤਾਲ ਪਲਾਜ਼ਮਾ ਵੇਚ ਰਹੇ ਹਨ। ਆਮ ਆਦਮੀ ਪਾਰਟੀ ਨੇ ਇਸ ਦਾ ਵਿਰੋਧ ਕਰਦਿਆਂ ਕੈਪਟਨ ਦੀ ਰਿਹਾਇਸ਼ ਸਾਹਮਣੇ ਧਰਨਾ ਦੇਣ ਦਾ ਐਲਾਨ ਵੀ ਕੀਤਾ ਹੈ। ਇਸ ਬਾਰੇ ਕੈਪਟਨ ਨੇ ਕਿਹਾ ਹੈ ਕਿ ਮਰੀਜ਼ਾਂ ਦੇ ਇਲਾਜ ਲਈ ਪਲਾਜ਼ਮਾਂ ਮੁਫਤ ਮੁਹੱਈਆ ਕਰਵਾਇਆ ਜਾਏਗਾ।
ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਕਿਹਾ ਕਿ ਅੰਮ੍ਰਿਤਸਰ ਤੇ ਫਰੀਦਕੋਟ ਵਿੱਚ ਦੋ ਪਲਾਜ਼ਮਾ ਬੈਂਕ ਸਥਾਪਤ ਕਰਨ ਸਬੰਧੀ ਤੇਜ਼ੀ ਨਾਲ ਕਾਰਵਾਈ ਕੀਤੀ ਜਾਵੇ ਤਾਂ ਕਿ ਪਟਿਆਲਾ ਵਿੱਚ ਪਹਿਲਾਂ ਹੀ ਚੱਲ ਰਹੇ ਪਲਾਜ਼ਮਾ ਬੈਂਕ ਨੂੰ ਸਹਾਰਾ ਮਿਲ ਸਕੇ। ਕੈਪਟਨ ਨੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਕਿਹਾ ਕਿ ਸਮੂਹ ਜ਼ਿਲ੍ਹਾ ਹਸਪਤਾਲਾਂ ਵਿੱਚ ਲਾਗ ਦੇ ਮਾਮੂਲੀ ਕੇਸਾਂ ਵਾਲੇ ਮਰੀਜ਼ਾਂ ਦੀ ਦੇਖਭਾਲ ਤੇ ਇਲਾਜ ਲਈ 10 ਬੈੱਡ ਸਥਾਪਤ ਕਰਨ ਹਿੱਤ ਢੁਕਵੀਂ ਤਜਵੀਜ਼ ਤਿਆਰ ਕਰਕੇ ਭੇਜੀ ਜਾਵੇ।
'ਆਪ' ਦੀ ਧਮਕੀ ਮਗਰੋਂ ਕੈਪਟਨ ਦਾ ਵੱਡਾ ਐਲਾਨ
ਏਬੀਪੀ ਸਾਂਝਾ
Updated at:
31 Jul 2020 10:30 AM (IST)
ਸਿਆਸੀ ਪਾਰਟੀਆਂ ਦੇ ਵਿਰੋਧ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਕੋਵਿਡ-19 ਦੇ ਇਲਾਜ ਲਈ ਸੂਬਾ ਸਰਕਾਰ ਵੱਲੋਂ ਸਾਰੇ ਲੋੜਵੰਦਾਂ ਨੂੰ ਪਲਾਜ਼ਮਾ ਮੁਫ਼ਤ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਇਹ ਯਕੀਨੀ ਬਣਾਉਣ ਦੇ ਸਖ਼ਤ ਆਦੇਸ਼ ਦਿੱਤੇ ਕਿ ਕੋਵਿਡ ਦੇ ਮਰੀਜ਼ਾਂ ਤੋਂ ਪਲਾਜ਼ਮਾ ਥੈਰੇਪੀ ਦੀ ਕੋਈ ਕੀਮਤ ਨਾ ਵਸੂਲੀ ਜਾਵੇ ਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਕਿਸੇ ਨੂੰ ਵੀ ਪਲਾਜ਼ਮਾ ਖਰੀਦਣ ਜਾਂ ਵੇਚਣ ਦਾ ਅਖਤਿਆਰ ਨਹੀਂ ਹੈ।
ਪੁਰਾਣੀ ਤਸਵੀਰ
- - - - - - - - - Advertisement - - - - - - - - -