ਵਿਆਹ ਸਮਾਰੋਹ ਵਿੱਚ ਆਈ ਬਾਰਾਤੀ ਨੇ ਕਿਸਾਨ ਜਥੇਬੰਦੀਆਂ ਦੇ ਝੰਡੇ ਗੱਡ ਕੇ ਵੀ ਖੂਬ ਭੰਗੜਾ ਪਾਇਆ। ਇਹ ਤਸਵੀਰ ਬਠਿੰਡਾ ਦੀ ਹੈ ਜਿੱਥੇ ਲਾੜਾ ਕਿਸਾਨ ਜਥੇਬੰਦੀਆਂ ਦੇ ਝੰਡੇ ਨਾਲ ਨਜ਼ਰ ਆਇਆ। ਦੱਸ ਦਈਏ ਕਿ ਇਹ ਕੋਈ ਪਹਿਲਾ ਮੌਕਾ ਨਹੀਂ ਸੀ, ਇਸ ਤੋਂ ਪਹਿਲਾਂ ਵੀ ਕਈ ਵਿਆਹਾਂ 'ਚ ਅਜਿਹਾ ਨਜ਼ਾਰਾ ਸਾਫ਼ ਵੇਖਣ ਨੂੰ ਮਿਲਿਆ ਹੈ।
ਇਹ ਵੀ ਪੜ੍ਹੋ: ਟਰੈਕਟਰ ਪਰੇਡ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਟਲੀ
ਦੱਸ ਦੇਈਏ ਕਿ ਦਿੱਲੀ ਦੀ ਸਰਹੱਦ 'ਤੇ ਕਿਸਾਨ ਨਵੇਂ ਖੇਤੀਬਾੜੀ ਕਾਨੂੰਨ ਦਾ ਵਿਰੋਧ ਕਰਨ ਵਿਚ ਲੱਗੇ ਹੋਏ ਹਨ। ਇਨ੍ਹਾਂ ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਇਸ ਕਾਨੂੰਨ ਨੂੰ ਰੱਦ ਕਰੇ। ਜਦੋਂ ਤੱਕ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ, ਉਦੋਂ ਤੱਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ।
ਉਧਰ, ਕਿਸਾਨਾਂ ਦਾ ਕਹਿਣਾ ਹੈ ਕਿ 26 ਜਨਵਰੀ ਨੂੰ ਟਰੈਕਟਰ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਲਈ ਮਾਰਚ ਕੱਢਣਗੇ। ਕਿਸਾਨ ਆਗੂ ਸ਼ਿਵ ਕੁਮਾਰ ਕੱਕਾ, ਯੋਗੇਂਦਰ ਯਾਦਵ ਤੇ ਹੋਰ ਬਹੁਤ ਸਾਰੇ ਕਿਸਾਨ ਨੇਤਾਵਾਂ ਨੇ ਸਰਬਸੰਮਤੀ ਨਾਲ ਕਿਹਾ ਕਿ ਕਿਸਾਨ ਪਰੇਡ ਪੂਰੀ ਤਰ੍ਹਾਂ ਸ਼ਾਂਤਮਈ ਰਹੇਗੀ ਤੇ ਇਹ ਸਾਡਾ ਅਧਿਕਾਰ ਹੈ।
ਇਸ ਦੇ ਨਾਲ ਹੀ ਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ ਕਿ 26 ਜਨਵਰੀ ਨੂੰ ਟਰੈਕਟਰ ਮਾਰਚ ‘ਤੇ ਪਾਬੰਦੀ ਲਗਾਈ ਜਾਵੇ। ਦਿੱਲੀ ਪੁਲਿਸ ਨੇ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਇਰ ਕਰਦਿਆਂ ਕਿਹਾ ਹੈ ਕਿ ਗਣਤੰਤਰ ਦਿਵਸ ਪਰੇਡ ਇੱਕ ਪ੍ਰੋਗਰਾਮ ਹੈ ਜੋ ਰਾਸ਼ਟਰੀ ਸਵੈਮਾਣ ਨਾਲ ਜੁੜਿਆ ਹੋਇਆ ਹੈ। ਅੰਦੋਲਨ ਦੇ ਨਾਂ 'ਤੇ ਦੇਸ਼ ਨੂੰ ਕੌਮਾਂਤਰੀ ਨਮੋਸ਼ੀ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।
ਇਹ ਵੀ ਪੜ੍ਹੋ: ਜੋਅ ਬਾਇਡਨ ਅਮਰੀਕਾ ਦੀ ਕਮਾਨ ਸੰਭਾਲਦੇ ਹੀ ਪਹਿਲੇ 10 ਦਿਨਾਂ 'ਚ ਇਨ੍ਹਾਂ 4 ਮੁਸ਼ਕਲਾਂ ਦਾ ਕਰਨਗੇ ਹੱਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904