(Source: ECI/ABP News)
Punjab News: ਪੰਜਾਬ 'ਚ ਗਹਿਣਿਆਂ ਦੀ ਦੁਕਾਨ 'ਤੇ ਵੱਡਾ ਕਾਂਡ, ਲੱਖਾਂ ਦੇ ਸੋਨੇ-ਚਾਂਦੀ ਦੇ ਗਹਿਣੇ...
Punjab News: ਪੰਜਾਬ ਦੇ ਸਰਹੱਦੀ ਸ਼ਹਿਰ ਗੁਰੂਹਰਸਹਾਏ ਵਿੱਚ ਚੋਰੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ ਅਤੇ ਹਰ ਰੋਜ਼ ਚੋਰ ਬਿਨਾਂ ਕਿਸੇ ਡਰ ਦੇ ਚੋਨੂੰਰੀਆਂ ਕਰ ਰਹੇ ਹਨ। ਉਨ੍ਹਾਂ ਨੂੰ ਪੁਲਿਸ ਪ੍ਰਸ਼ਾਸਨ ਦਾ ਕੋਈ ਡਰ ਨਹੀਂ ਹੈ

Punjab News: ਪੰਜਾਬ ਦੇ ਸਰਹੱਦੀ ਸ਼ਹਿਰ ਗੁਰੂਹਰਸਹਾਏ ਵਿੱਚ ਚੋਰੀਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ ਅਤੇ ਹਰ ਰੋਜ਼ ਚੋਰ ਬਿਨਾਂ ਕਿਸੇ ਡਰ ਦੇ ਚੋਨੂੰਰੀਆਂ ਕਰ ਰਹੇ ਹਨ। ਉਨ੍ਹਾਂ ਨੂੰ ਪੁਲਿਸ ਪ੍ਰਸ਼ਾਸਨ ਦਾ ਕੋਈ ਡਰ ਨਹੀਂ ਹੈ ਅਤੇ ਪੁਲਿਸ ਵਿਹਲੀ ਬੈਠੀ ਹੈ ਕਿਉਂਕਿ ਚੋਰਾਂ ਨੇ ਸ਼ਹਿਰ ਵਿੱਚ ਗਰੋਹ ਬਣਾ ਲਏ ਹਨ ਅਤੇ ਦਹਿਸ਼ਤ ਫੈਲਾ ਦਿੱਤੀ ਹੈ। ਜਿਸ ਕਾਰਨ ਸ਼ਹਿਰ ਵਾਸੀ ਡਰ ਦੇ ਮਾਹੌਲ ਵਿੱਚ ਜੀਅ ਰਹੇ ਹਨ। ਇਸ ਦੌਰਾਨ, ਬੀਤੀ ਰਾਤ ਚੋਰਾਂ ਨੇ ਮੁਕਤਸਰ ਸਾਹਿਬ ਰੋਡ 'ਤੇ ਸਥਿਤ ਜੇ.ਐਸ. ਦੇ ਘਰ ਵਿੱਚ ਦਾਖਲ ਹੋ ਕੇ ਇੱਕ ਨਵੀਂ ਵਾਰਦਾਤ ਨੂੰ ਅੰਜਾਮ ਦਿੱਤਾ। ਉਨ੍ਹਾਂ ਨੇ ਇੱਕ ਜਵੈਲਰਜ਼ ਦੀ ਦੁਕਾਨ ਦੇ ਸ਼ਟਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦੇ ਸੋਨੇ-ਚਾਂਦੀ ਦੇ ਗਹਿਣੇ ਚੋਰੀ ਕਰ ਲਏ ਅਤੇ ਫਿਰ ਫਰਾਰ ਹੋ ਗਏ।
ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਜਗਜੀਤ ਸਿੰਘ, ਪੁੱਤਰ ਹਰਬੰਸ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਜੇ.ਐੱਸ. ਜਿਊਲਰ ਦੀ ਦੁਕਾਨ ਸ਼ਹਿਰ ਦੇ ਮੁਕਤਸਰ ਰੋਡ 'ਤੇ ਸਥਿਤ ਹੈ ਅਤੇ ਉਸਦੀ ਦੁਕਾਨ ਦੇ ਇੱਕ ਪਾਸੇ ਬਾਜ਼ਾਰ ਅਤੇ ਇੱਕ ਪਾਸੇ ਗਲੀ ਹੈ ਅਤੇ ਦੋਵੇਂ ਪਾਸੇ ਸ਼ਟਰ ਹਨ। ਜਦੋਂ ਉਸਨੇ ਸਵੇਰੇ ਦੁਕਾਨ ਖੋਲ੍ਹੀ ਤਾਂ ਅੰਦਰ ਸਾਮਾਨ ਖਿੱਲਰਿਆ ਹੋਇਆ ਸੀ ਅਤੇ ਗਲੀ ਵਾਲੇ ਪਾਸੇ ਵਾਲਾ ਸ਼ਟਰ ਵੀ ਖੁੱਲ੍ਹਾ ਸੀ। ਬੀਤੀ ਰਾਤ ਚੋਰ ਗਲੀ ਵਾਲੇ ਪਾਸੇ ਤੋਂ ਸ਼ਟਰ ਤੋੜ ਕੇ ਦੁਕਾਨ ਵਿੱਚ ਦਾਖਲ ਹੋਏ ਅਤੇ ਦੁਕਾਨ ਦੇ ਦੋ ਦਰਵਾਜ਼ੇ ਵੀ ਤੋੜ ਦਿੱਤੇ ਅਤੇ ਦੁਕਾਨ ਵਿੱਚੋਂ ਕਈ ਕਿਲੋ ਚਾਂਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰ ਲਏ, ਜਿਨ੍ਹਾਂ ਦੀ ਕੀਮਤ ਲੱਖਾਂ ਰੁਪਏ ਬਣਦੀ ਹੈ।
ਦੁਕਾਨ ਮਾਲਕ ਜਗਜੀਤ ਸਿੰਘ ਨੇ ਦੱਸਿਆ ਕਿ ਚੋਰਾਂ ਨੇ ਤੇਜ਼ਧਾਰ ਹਥਿਆਰ ਨਾਲ ਵੱਡੀ ਤਿਜੋਰੀ ਨੂੰ ਤੋੜਨ ਦੀ ਕੋਸ਼ਿਸ਼ ਕੀਤੀ। ਪਰ ਉਹ ਅਸਫਲ ਰਹੇ ਅਤੇ ਇਸ ਲਈ ਹੋਰ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ ਅਤੇ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਤੇਜ਼ਧਾਰ ਹਥਿਆਰ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਦੁਕਾਨ ਮਾਲਕ ਜਗਜੀਤ ਸਿੰਘ ਨੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਚੋਰਾਂ ਨੂੰ ਜਲਦੀ ਤੋਂ ਜਲਦੀ ਫੜਿਆ ਜਾਵੇ, ਉਨ੍ਹਾਂ ਦਾ ਸਾਮਾਨ ਬਰਾਮਦ ਕਰਕੇ ਉਨ੍ਹਾਂ ਨੂੰ ਵਾਪਸ ਕੀਤਾ ਜਾਵੇ ਅਤੇ ਚੋਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
