Haryana-Punjab Cold Wave : ਹਰਿਆਣਾ ਅਤੇ ਪੰਜਾਬ ਵਿਚ ਜਾਰੀ ਸੀਤ ਲਹਿਰ ਕਾਰਨ ਬੁੱਧਵਾਰ ਨੂੰ ਲੋਕਾਂ ਨੂੰ ਕੋਈ ਰਾਹਤ ਨਹੀਂ ਮਿਲੀ। ਜ਼ਿਆਦਾਤਰ ਥਾਵਾਂ 'ਤੇ ਘੱਟੋ-ਘੱਟ ਤਾਪਮਾਨ ਆਮ ਨਾਲੋਂ ਘੱਟ ਦਰਜ ਕੀਤਾ ਗਿਆ। ਦੋਹਾਂ ਸੂਬਿਆਂ 'ਚ ਸਵੇਰੇ ਕਈ ਥਾਵਾਂ 'ਤੇ ਧੁੰਦ ਛਾਈ ਰਹੀ। ਮੌਸਮ ਵਿਭਾਗ ਮੁਤਾਬਕ ਹਰਿਆਣਾ ਦੇ ਨਾਰਨੌਲ 'ਚ ਕੜਾਕੇ ਦੀ ਠੰਡ ਪੈ ਰਹੀ ਹੈ, ਜਿੱਥੇ ਘੱਟੋ-ਘੱਟ ਤਾਪਮਾਨ 4.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸਿਰਸਾ ਵਿੱਚ ਵੀ ਕੜਾਕੇ ਦੀ ਠੰਢ ਜਾਰੀ ਹੈ, ਜਿੱਥੇ ਘੱਟੋ-ਘੱਟ ਤਾਪਮਾਨ 6.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਭਿਵਾਨੀ 'ਚ ਘੱਟੋ-ਘੱਟ ਤਾਪਮਾਨ 4.7 ਡਿਗਰੀ ਸੈਲਸੀਅਸ, ਰੋਹਤਕ 'ਚ 7.8 ਡਿਗਰੀ ਸੈਲਸੀਅਸ ਜਦਕਿ ਅੰਬਾਲਾ 'ਚ ਘੱਟੋ-ਘੱਟ ਤਾਪਮਾਨ 8.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਦੇ ਬਠਿੰਡਾ ਵਿੱਚ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਮੋਗਾ ਅਤੇ ਮੁਕਤਸਰ ਵਿੱਚ ਘੱਟੋ-ਘੱਟ ਤਾਪਮਾਨ ਕ੍ਰਮਵਾਰ 5.7 ਅਤੇ 6.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।ਅੰਮ੍ਰਿਤਸਰ ਵਿੱਚ ਘੱਟੋ-ਘੱਟ ਤਾਪਮਾਨ 8.6 ਡਿਗਰੀ ਸੈਲਸੀਅਸ, ਪਠਾਨਕੋਟ ਦਾ ਘੱਟੋ-ਘੱਟ ਤਾਪਮਾਨ 8.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦੋਂ ਕਿ 4.7 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।


ਇਹ ਵੀ ਪੜ੍ਹੋ : ਸੀਐਮ ਦੀ ਘੁਰਕੀ ਤੋਂ ਡਰੇ ਹੜਤਾਲੀ ਅਫਸਰ , ਹੁਣ ਕੰਮ 'ਤੇ ਪਰਤਣਗੇ PCS ਅਫ਼ਸਰ

ਘੱਟੋ-ਘੱਟ ਤਾਪਮਾਨ ਆਮ ਨਾਲੋਂ ਘੱਟ  

ਦੋਵਾਂ ਰਾਜਾਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 9.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ 'ਚ ਕਈ ਥਾਵਾਂ 'ਤੇ ਘੱਟੋ-ਘੱਟ ਤਾਪਮਾਨ ਪਿਛਲੇ ਲਗਭਗ ਤਿੰਨ ਹਫਤਿਆਂ ਤੋਂ ਆਮ ਸੀਮਾ ਤੋਂ ਹੇਠਾਂ ਚੱਲ ਰਿਹਾ ਹੈ। ਇਸ ਦੇ ਨਾਲ ਹੀ ਪਿਛਲੇ ਦੋ ਹਫ਼ਤਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਤੇਜ਼ੀ ਨਾਲ ਗਿਰਾਵਟ ਦਰਜ ਕੀਤੀ ਗਈ ਹੈ। ਚੰਡੀਗੜ੍ਹ ਸਮੇਤ ਹਰਿਆਣਾ ਅਤੇ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 11 ਡਿਗਰੀ ਸੈਲਸੀਅਸ ਤੋਂ 16 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ ਹੈ।


ਇਹ ਵੀ ਪੜ੍ਹੋ : ਆਸਟ੍ਰੇਲੀਅਨ ਪਿਜ਼ਾ ਕੰਪਨੀ ਨੂੰ ਭਾਰਤੀ ਮਹਿਲਾ ਨਾਲ ਪੰਗਾ ਪਿਆ ਮਹਿੰਗਾ, 53000 ਡਾਲਰ ਠੋਕਿਆ ਹਰਜਾਨਾ

ਸਕੂਲ 'ਚ ਹਨ ਛੁੱਟੀਆਂ

ਪੂਰੇ ਉੱਤਰ ਭਾਰਤ ਵਿੱਚ ਇਨ੍ਹੀਂ ਦਿਨੀਂ ਸਖ਼ਤ ਸਰਦੀ ਪੈ ਰਹੀ ਹੈ। ਕਈ ਰਾਜਾਂ ਵਿੱਚ ਸਵੇਰ ਅਤੇ ਰਾਤ ਨੂੰ ਸੰਘਣੀ ਧੁੰਦ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਸਰਦੀਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਕੂਲਾਂ ਦੀਆਂ ਛੁੱਟੀਆਂ 14 ਜਨਵਰੀ 2023 ਤੱਕ ਵਧਾ ਦਿੱਤੀਆਂ ਸਨ। ਇੱਥੇ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੀਆਂ ਸਾਰੀਆਂ ਜਮਾਤਾਂ ਦੀਆਂ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਪਹਿਲਾਂ 25 ਦਸੰਬਰ ਤੋਂ 05 ਜਨਵਰੀ ਤੱਕ ਹੀ ਛੁੱਟੀਆਂ ਹੁੰਦੀਆਂ ਸਨ। ਇਸ ਦੇ ਨਾਲ ਹੀ ਹਰਿਆਣਾ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 15 ਜਨਵਰੀ 2023 ਤੱਕ ਬੰਦ ਕਰ ਦਿੱਤੇ ਗਏ ਹਨ। 


Education Loan Information:

Calculate Education Loan EMI