ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ-ਹਰਿਆਣਾ `ਚ ਗੈਂਗਸਟਰਾਂ ਦੇ ਹੌਸਲੇ ਬੁਲੰਦ, ਫ਼ਿਰੌਤੀ ਮੰਗਣ ਤੇ ਜਾਨੋਂ ਮਾਰਨ ਦੀਆਂ ਧਮਕੀਆਂ `ਚ ਵਾਧਾ
ਸੋਨੀਪਤ ਤੋਂ ਕਾਂਗਰਸੀ ਵਿਧਾਇਕ ਸੁਰਿੰਦਰ ਪਵਾਰ, ਸਾਢੋਰਾ ਤੋਂ ਕਾਂਗਰਸੀ ਵਿਧਾਇਕ ਰੇਨੂ ਤੇ ਗੁਰੂਗ੍ਰਾਮ ਦੇ ਸੋਹਾਣਾ ਤੋਂ ਵਿਧਾਇਕ ਸੰਜੇ ਸਿੰਘ ਨੂੰ ਦੁਬਈ ਦੇ ਨੰਬਰ ਤੋਂ ਕਾਲ ਆਈ ਅਤੇ ਇਨ੍ਹਾਂ ਤਿੰਨਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿਤੀ ਗਈ
ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ-ਹਰਿਆਣਾ `ਚ ਗੈਂਗਸਟਰਾਂ ਦੇ ਹੌਸਲੇ ਬੁਲੰਦ ਹੁੰਦੇ ਨਜ਼ਰ ਆ ਰਹੇ ਹਨ। ਮੂਸੇਵਾਲਾ ਦੇ ਕਤਲ ਤੋਂ ਬਾਅਦ ਦੋਵੇਂ ਸੂਬਿਆਂ `ਚ ਵਿਧਾਇਕਾਂ ਤੇ ਹੋਰਨਾਂ ਸ਼ਖ਼ਸੀਅਤਾਂ ਤੋਂ ਫ਼ਿਰੌਤੀ ਮੰਗਣ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਸਿਲਸਿਲਾ ਹੋਰ ਜ਼ਿਆਦਾ ਵਧ ਗਿਆ ਹੈ। ਇੰਜ ਲਗਦਾ ਹੈ ਜਿਵੇਂ ਸਮਾਜ ਵਿਰੋਧੀ ਅਨਸਰਾਂ ਨੂੰ ਗੁਨਾਹ ਕਰਨ ਦੀ ਸ਼ਹਿ ਮਿਲ ਗਈ ਹੋਵੇ।
ਤਾਜ਼ਾ ਮਾਮਲਾ ਹਰਿਆਣਾ ਤੋਂ ਸਾਹਮਣੇ ਆ ਰਿਹਾ ਹੈ, ਇਸੇ ਕੜੀ `ਚ ਸੋਨੀਪਤ ਤੋਂ ਕਾਂਗਰਸੀ ਵਿਧਾਇਕ ਸੁਰਿੰਦਰ ਪਵਾਰ, ਸਾਢੋਰਾ ਤੋਂ ਕਾਂਗਰਸੀ ਵਿਧਾਇਕ ਰੇਨੂ ਤੇ ਗੁਰੂਗ੍ਰਾਮ ਦੇ ਸੋਹਾਣਾ ਤੋਂ ਵਿਧਾਇਕ ਸੰਜੇ ਸਿੰਘ ਨੂੰ ਦੁਬਈ ਦੇ ਨੰਬਰ ਤੋਂ ਕਾਲ ਆਈ ਅਤੇ ਇਨ੍ਹਾਂ ਤਿੰਨਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿਤੀ ਗਈ, ਜਿਸ ਤੋਂ ਬਾਅਦ ਸੋਨੀਪਤ ਵਿਧਾਇਕ ਨੇ ਪੂਰੇ ਮਾਮਲੇ ਦੀ ਸ਼ਿਕਾਇਤ ਸੋਨੀਪਤ ਐਸਪੀ ਤੇ ਹਰਿਆਣਾ ਦੇ ਡੀਜੀਪੀ ਨੂੰ ਭੇਜੀ। ਹਾਲਾਂਕਿ ਸੋਨੀਪਤ ਦੀ ਪੁਲਿਸ ਇਸ ਪੂਰੇ ਮਾਮਲੇ `ਚ ਮੀਡੀਅਤ ਦੇ ਸਾਹਮਣੇ ਕੁੱਝ ਵੀ ਬੋਲਣ ਤੋਂ ਇਨਕਾਰ ਕਰ ਰਹੀ ਹੈ।
ਵਿਧਾਇਕ ਸੁਰਿੰਦਰ ਪੰਵਾਰ, ਸਢੌਰਾ ਤੋਂ ਕਾਂਗਰਸੀ ਵਿਧਾਇਕ ਰੇਣੂ ਬਾਲਾ ਅਤੇ ਗੁਰੂਗ੍ਰਾਮ ਦੇ ਐੱਸ. ਸੋਹਾਣਾ ਦੇ ਵਿਧਾਇਕ ਸੰਜੇ ਸਿੰਘ ਨੂੰ ਦੁਬਈ ਦੇ ਨੰਬਰ ਤੋਂ ਫੋਨ ਆਇਆ ਅਤੇ ਤਿੰਨਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ, ਜਿਸ ਤੋਂ ਬਾਅਦ ਸੋਨੀਪਤ ਦੇ ਵਿਧਾਇਕ ਨੇ ਪੂਰੇ ਮਾਮਲੇ ਦੀ ਸ਼ਿਕਾਇਤ ਸੋਨੀਪਤ ਦੇ ਐਸਪੀ ਅਤੇ ਹਰਿਆਣਾ ਦੇ ਡੀਜੀਪੀ ਨੂੰ ਭੇਜੀ, ਹਾਲਾਂਕਿ ਸੋਨੀਪਤ ਪੁਲਿਸ ਫਿਲਹਾਲ ਇਸ ਤੋਂ ਇਨਕਾਰ ਕਰ ਰਹੀ ਹੈ। ਇਸ ਪੂਰੇ ਮਾਮਲੇ ਵਿੱਚ ਮੀਡੀਆ ਦੇ ਸਾਹਮਣੇ ਕੁਝ ਵੀ ਬੋਲੋ।
ਧਮਕੀ ਭਰਿਆ ਫ਼ੋਨ ਆਉਣ ਤੋਂ ਬਾਅਦ ਸੋਨੀਪਤ ਤੋਂ ਕਾਂਗਰਸੀ ਵਿਧਇਕ ਸੁਰਿੰਦਰ ਪਵਾਰ ਨਾਲ ਗੱਲਬਾਤ ਕੀਤੀ। ਉਨ੍ਹਾਂ ਦਸਿਆ ਕਿ ਉਨ੍ਹਾਂ ਨੂੰ ਇੱਕ ਕਾਲ ਆਈ ਸੀ, ਜਿਸ ਵਿਚ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿਤੀ ਗਈ ਹੈ। ਇਸ ਪੂਰੇ ਮਾਮਲੇ ਦੀ ਸ਼ਿਕਾਇਤ ਸੋਨੀਪਤ ਐਸਪੀ ਤੇ ਹਰਿਆਣਾ ਦੇ ਡੀਜੀਪੀ ਨੂੰ ਦਿਤੀ ਗਈ ਹੈ। ਅਜਿਹੀ ਹੀ ਧਮਕੀ ਵਿਧਾਇਕਾ ਰੇਨੂ ਬਾਲਾ ਤੇ ਗੁਰੂਗ੍ਰਾਮ ਤੋਂ ਵਿਧਾਇਕ ਸੰਜੇ ਸਿੰਘ ਨੂੰ ਵੀ ਮਿਲੀ ਹੈ। ਕਾਬਿਲੇਗ਼ੌਰ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਦਿੱਗਜ ਆਗੂਆਂ ਤੇ ਕਈ ਕਾਰੋਬਾਰੀਆਂ ਨੂੰ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ।