(Source: ECI/ABP News)
Kotkapura Firing: ਕੋਟਕਪੂਰਾ ਗੋਲ਼ੀਕਾਂਡ 'ਚ ਸੁਖਬੀਰ ਬਾਦਲ ਸਮੇਤ 6 ਦੋਸ਼ੀਆਂ ਨੂੰ ਰਾਹਤ, ਹਾਈਕੋਰਟ ਨੇ ਦਿੱਤੀ ਅਗਾਊਂ ਜ਼ਮਾਨਤ
Kotkapura Firing Case: ਕੋਟਕਪੂਰਾ ਪੁਲਿਸ ਗੋਲ਼ੀਕਾਂਡ ਵਿੱਚ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਸਮੇਤ 6 ਦੋਸ਼ੀਆਂ ਨੂੰ ਵੱਡੀ ਰਾਹਤ ਮਿਲੀ ਹੈ। ਪੁਲਿਸ ਨੇ ਸਾਰੇ ਦੋਸ਼ੀਆਂ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ।
![Kotkapura Firing: ਕੋਟਕਪੂਰਾ ਗੋਲ਼ੀਕਾਂਡ 'ਚ ਸੁਖਬੀਰ ਬਾਦਲ ਸਮੇਤ 6 ਦੋਸ਼ੀਆਂ ਨੂੰ ਰਾਹਤ, ਹਾਈਕੋਰਟ ਨੇ ਦਿੱਤੀ ਅਗਾਊਂ ਜ਼ਮਾਨਤ punjab haryana high court approved anticipatory bail plea of 6 accused including sukhbir badal in kotkapura firing case Kotkapura Firing: ਕੋਟਕਪੂਰਾ ਗੋਲ਼ੀਕਾਂਡ 'ਚ ਸੁਖਬੀਰ ਬਾਦਲ ਸਮੇਤ 6 ਦੋਸ਼ੀਆਂ ਨੂੰ ਰਾਹਤ, ਹਾਈਕੋਰਟ ਨੇ ਦਿੱਤੀ ਅਗਾਊਂ ਜ਼ਮਾਨਤ](https://feeds.abplive.com/onecms/images/uploaded-images/2023/09/29/e518fb4af3251be2f728aa1af1dfb5e31695974809942674_original.jpg?impolicy=abp_cdn&imwidth=1200&height=675)
Punjab News: ਅਕਤੂਬਰ 2015 ਦੇ ਕੋਟਕਪੂਰਾ ਪੁਲਿਸ ਗੋਲੀ ਕਾਂਡ ਵਿੱਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ, ਸਾਬਕਾ ਡੀਜੀਪੀ ਸੁਮੇਧ ਸੈਣੀ, ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਸਮੇਤ ਛੇ ਦੋਸ਼ੀਆਂ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਹਾਈ ਕੋਰਟ ਨੇ ਆਪਣੇ ਹੁਕਮਾਂ ਵਿੱਚ ਸਪੱਸ਼ਟ ਕੀਤਾ ਕਿ ਪਟੀਸ਼ਨਰ ਜਾਂਚ ਵਿੱਚ ਸਹਿਯੋਗ ਕਰੇਗਾ ਅਤੇ ਕਿਸੇ ਗਵਾਹ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਹੀਂ ਕਰੇਗਾ।
SIT ਨੇ 8 ਦੋਸ਼ੀਆਂ ਖਿਲਾਫ ਚਾਰਜਸ਼ੀਟ ਕੀਤੀ ਸੀ ਦਾਖ਼ਲ
ਦੱਸ ਦਈਏ ਕਿ 14 ਅਕਤੂਬਰ 2015 ਨੂੰ ਕੋਟਕਪੂਰਾ 'ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਵਿਰੋਧ 'ਚ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ 'ਤੇ ਪੁਲਿਸ ਵੱਲੋਂ ਸ਼ਿਕੰਜਾ ਕੱਸਿਆ ਗਿਆ ਸੀ, ਜਿਸ 'ਚ 60 ਦੇ ਕਰੀਬ ਪ੍ਰਦਰਸ਼ਨਕਾਰੀ ਅਤੇ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ। ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਇਸ ਮਾਮਲੇ ਵਿੱਚ 8 ਲੋਕਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਮੁਲਜ਼ਮਾਂ ਵਿੱਚ ਸ਼ਾਮਲ ਸਨ, ਜਿਨ੍ਹਾਂ ਦਾ ਹੁਣ ਦਿਹਾਂਤ ਹੋ ਗਿਆ ਹੈ।
ਦੱਸ ਦਈਏ ਕਿ 2015 ‘ਚ ਵਾਪਰੇ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ SIT ਹੁਣ ਤੱਕ ਦੋਸ਼ੀਆਂ ਖਿਲਾਫ਼ ਚਾਰ ਚਲਾਨ ਪੇਸ਼ ਕਰ ਚੁੱਕੀ ਹੈ। ਇਸ ‘ਚ ਪਹਿਲਾ ਚਲਾਨ ਕਰੀਬ 7000 ਪੰਨਿਆਂ, ਦੂਜਾ ਚਲਾਨ 2400 ਪੰਨਿਆਂ ਦਾ, ਤੀਜਾ ਚਲਾਨ 2500 ਪੰਨਿਆਂ ਦਾ ਅਤੇ 15 ਸਤੰਬਰ ਨੂੰ ਚੌਥਾ ਚਲਾਨ 22 ਪੰਨਿਆਂ ਦਾ ਪੇਸ਼ ਕੀਤਾ ਗਿਆ ਸੀ।
ਜਿੱਥੇ ਜਾਂਚ ਕਮੇਟੀ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸੈਣੀ ਅਤੇ ਕਈ ਹੋਰ ਪੁਲਿਸ ਅਧਿਕਾਰੀ ਇਸ ਮਾਮਲੇ ‘ਚ ਆਰੋਪੀ ਬਣਾਏ ਗਏ ਸਨ।
ਉਥੇ ਹੁਣ ਇਸ ਮਾਮਲੇ ‘ਚ ਆਰੋਪੀ ਬਣਾਏ ਗਏ ਤਤਕਾਲੀ SHO ਗੁਰਦੀਪ ਸਿੰਘ ਪੰਧੇਰ ਵੱਲੋਂ ਅਤੇ ਕੁਝ ਹੋਰ ਪੁਲਿਸ ਮੁਲਾਜ਼ਮਾਂ ਵੱਲੋਂ ਹੁਣ ਅਦਾਲਤ ਚ ਅਰਜ਼ੀ ਲਗਾ ਕੇ ਪ੍ਰਦਰਸ਼ਨਕਾਰੀਆਂ ਖਿਲਾਫ਼ (ਜਿਨ੍ਹਾਂ ਵੱਲੋਂ ਇਸ ਮੌਕੇ ਪੁਲਿਸ ਮੁਲਾਜ਼ਮਾਂ ਤੇ ਹਮਲਾ ਕੀਤਾ ਗਿਆ ਸੀ) ਉਸ ਸਬੰਧੀ ਕਿਸੇ ਕਿਸਮ ਦੇ ਤੱਥ ਆਪਣੀ ਜਾਂਚ ‘ਚ SIT ਵੱਲੋਂ ਪੇਸ਼ ਨਹੀਂ ਕੀਤੇ ਗਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)