Punjab News: ਪੰਜਾਬ ਦੇ ਸਾਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਮਿਲੀ ਹੈ। ਹਾਈਕੋਰਟ ਨੇ ਮਾਨਸਾ ਅਦਾਲਤ ਦੀ ਕਾਰਵਾਈ 'ਤੇ ਅਗਲੇ ਹੁਕਮਾਂ ਤੱਕ ਰੋਕ ਲਾ ਦਿੱਤੀ ਹੈ। ਚਰਨਜੀਤ ਚੰਨੀ ਨੇ 12 ਜਨਵਰੀ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਹੋਣਾ ਸੀ।

ਯਾਦ ਰਹੇ ਮਾਨਸਾ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੰਮਨ ਜਾਰੀ ਕੀਤਾ ਸੀ। ਪੁਲਿਸ ਰਾਹੀਂ ਚੰਨੀ ਨੂੰ ਸੰਮਨ ਭੇਜ ਕੇ ਪੇਸ਼ ਹੋਣ ਲਈ ਕਿਹਾ ਸੀ। ਅਮਰੀਕਾ ਤੋਂ ਪਰਤਣ ਮਗਰੋਂ ਚੰਨੀ ਨੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਰਾਤ ਕੱਟੀ ਸੀ। ਇਸ ਦੌਰਾਨ ਹੀ ਪੁਲਿਸ ਨੇ ਉਨ੍ਹਾਂ ਨੂੰ ਸੰਮਨ ਸੌਂਪਿਆ ਸੀ। ਚੰਨੀ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਉੱਪਰ ਇਲਜ਼ਾਮ ਲਾਏ ਸੀ ਕਿ ਉਨ੍ਹਾਂ ਨੂੰ ਸਿਆਸੀ ਬਦਲਾਖੋਰੀ ਤਹਿਤ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਅੱਠ ਮਹੀਨੇ ਵਿਦੇਸ਼ ਰਹਿਣ ਤੋਂ ਬਾਅਦ ਪੰਜਾਬ ਪਰਤੇ ਹਨ। ਸੂਤਰਾਂ ਦਾ ਕਹਿਣਾ ਹੈ ਕਿ ਉਹ ਪੀਐਚਡੀ ਦੀ ਪੜ੍ਹਾਈ ਤੇ ਅੱਖਾਂ ਦੇ ਇਲਾਜ ਲਈ ਵਿਦੇਸ਼ ਗਏ ਸੀ। ਵਤਨ ਪਰਤਣ 'ਤੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਨਵੀਂ ਦਿੱਲੀ 'ਚ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਹਿਮਾਚਲ ਪ੍ਰਦੇਸ਼ 'ਚ ਪਾਰਟੀ ਦੀ ਜਿੱਤ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ। ਇਸ ਤੋਂ ਬਾਅਦ ਚੰਨੀ ਨੇ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਤੇ ਪਾਰਟੀ ਦੇ ਕਈ ਸੀਨੀਅਰ ਨੇਤਾਵਾਂ ਨਾਲ ਵੀ ਮੁਲਾਕਾਤ ਕੀਤੀ ਸੀ।

ਦੱਸ ਦਈਏ ਕਿ ਵਿਧਾਨ ਸਭਾ ਚੋਣਾਂ ਵਿੱਚ ਕਰਾਰੀ ਹਾਰ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਸਿਆਸਤ ਤੋਂ ਦੂਰੀ ਬਣਾ ਕੇ ਵਿਦੇਸ਼ ਚਲੇ ਗਏ ਸਨ। ਵਿਧਾਨ ਸਭਾ ਸੈਸ਼ਨ ਦੌਰਾਨ ਸੀਐਮ ਭਗਵੰਤ ਮਾਨ ਨੇ ਚੰਨੀ ਨੂੰ ਉਨ੍ਹਾਂ ਬਾਰੇ ਕੋਈ ਖ਼ਬਰ ਨਾ ਹੋਣ ਦਾ ਤਾਅਨਾ ਮਾਰਿਆ ਸੀ। ਉਨ੍ਹਾਂ ਕਿਹਾ ਸੀ ਕਿ ਅਜਿਹੀਆਂ ਕਈ ਗੱਲਾਂ ਹਨ ਜਿਨ੍ਹਾਂ ਬਾਰੇ ਚੰਨੀ ਤੋਂ ਪੁੱਛਗਿੱਛ ਦੀ ਲੋੜ ਹੈ।


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।