ਚੰਡੀਗੜ੍ਹ : ਪੰਜਾਬ-ਹਰਿਆਣਾ ਹਾਈਕੋਰਟ ਨੇ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਗ੍ਰਿਫ਼ਤਾਰ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ ਦੇ ਭਤੀਜੇ ਦਲਜੀਤ ਸਿੰਘ ਨੂੰ ਵੱਡੀ ਰਾਹਤ ਦਿੰਦੇ ਹੋਏ ਉਨ੍ਹਾਂ ਦੀ ਨਿਯਮਤ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ ਹੈ। ਇਸ ਤੋਂ ਪਹਿਲਾਂ ਹਾਈਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ 23 ਅਗਸਤ ਨੂੰ ਉਨ੍ਹਾਂ ਦੀ ਰੈਗੂਲਰ ਜ਼ਮਾਨਤ ਦੀ ਮੰਗ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਧਰਮਸੋਤ ਦੀ ਪਟੀਸ਼ਨ 'ਤੇ
ਇਸ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ ਧਰਮਸੋਤ ਦੇ ਖ਼ਿਲਾਫ਼ 6 ਜੂਨ ਨੂੰ ਮੋਹਾਲੀ ਵਿੱਚ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਐਫਆਈਆਰ ਦਰਜ ਕੀਤੀ ਸੀ, ਜਿਸ ਤੋਂ ਬਾਅਦ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ। ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਦੱਸਿਆ ਸੀ ਕਿ ਧਰਮਸੋਤ ਨੇ ਰਿਸ਼ਵਤ ਲੈਣ ਲਈ ਵਿਚਕਾਰ ਕਿਸੇ ਖਾਸ ਵਿਅਕਤੀ ਨੂੰ ਮਾਧਿਅਮ ਬਣਾਇਆ ਸੀ। ਜਿਸ ਵਿਅਕਤੀ ਨਾਲ ਧਰਮਸੋਤ ਕੋਈ ਸਬੰਧ ਨਾ ਹੋਣ ਦੀ ਦਲੀਲ ਦੇ ਰਹੇ ਹਨ ,ਉਸਨੂੰ ਸੁਰੱਖਿਆ ਦੇਣ ਦੀ ਮੰਗ ਉਹ ਆਪਣਾ ਮੀਡੀਆ ਸਲਾਹਕਾਰ ਦੱਸਦੇ ਹੋਏ ਕਰ ਰਹੇ ਹਨ।
ਰਿਸ਼ਵਤ ਦਾ ਪੈਸਾ ਜਾਇਦਾਦ ਵਿੱਚ ਨਿਵੇਸ਼ ਕੀਤਾ ਗਿਆ ਅਤੇ ਧਰਮਸੋਤ ਨੇ ਮੰਤਰੀ ਹੁੰਦਿਆਂ ਕਈ ਜਾਇਦਾਦਾਂ ਖਰੀਦੀਆਂ। ਇਨ੍ਹਾਂ ਜਾਇਦਾਦਾਂ ਦੀ ਖਰੀਦ ਲਈ ਪੈਸਾ ਕਿੱਥੋਂ ਆਇਆ, ਇਸ ਦਾ ਜਵਾਬ ਉਹ ਨਹੀਂ ਦੇ ਸਕਿਆ। ਵਿਧਾਨ ਸਭਾ ਚੋਣਾਂ ਵਿੱਚ ਨਾਮਜ਼ਦਗੀ ਦਾਖ਼ਲ ਕਰਨ ਸਮੇਂ ਵੀ ਉਨ੍ਹਾਂ ਇਨ੍ਹਾਂ ਜਾਇਦਾਦਾਂ ਬਾਰੇ ਜਾਣਕਾਰੀ ਨਹੀਂ ਦਿੱਤੀ ਸੀ। ਪੰਜਾਬ-ਹਰਿਆਣਾ ਹਾਈ ਕੋਰਟ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ 23 ਅਗਸਤ ਨੂੰ ਧਰਮਸੋਤ ਦੀ ਰੈਗੂਲਰ ਜ਼ਮਾਨਤ ਦੀ ਮੰਗ 'ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।