ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਠੋਕਿਆ 50,000 ਰੁਪਏ ਜੁਰਮਾਨਾ
ਹਾਈਕੋਰਟ ਨੇ ਨਿਯਮਾਂ ਦੇ ਉਲਟ ਹੁਸ਼ਿਆਰਪੁਰ ਮਾਈਨਿੰਗ ਸਾਈਟ ਦਾ ਠੇਕਾ ਰੱਦ ਕਰਨ 'ਤੇ ਪੰਜਾਬ ਸਰਕਾਰ ਨੂੰ 50,000 ਰੁਪਏ ਦਾ ਜੁਰਮਾਨਾ ਠੋਕਿਆ ਹੈ। ਇਸ ਦੇ ਨਾਲ ਹੀ ਇਹ ਰਕਮ ਪਟੀਸ਼ਨਰ ਕੰਪਨੀ ਨੂੰ 1 ਹਫ਼ਤੇ ਦੇ ਅੰਦਰ ਦੇਣ ਦੇ ਹੁਕਮ ਵੀ ਦਿੱਤੇ ਗਏ ਹਨ।
ਹੁਸ਼ਿਆਰਪੁਰ: ਹਾਈਕੋਰਟ ਨੇ ਨਿਯਮਾਂ ਦੇ ਉਲਟ ਹੁਸ਼ਿਆਰਪੁਰ ਮਾਈਨਿੰਗ ਸਾਈਟ ਦਾ ਠੇਕਾ ਰੱਦ ਕਰਨ 'ਤੇ ਪੰਜਾਬ ਸਰਕਾਰ ਨੂੰ 50,000 ਰੁਪਏ ਦਾ ਜੁਰਮਾਨਾ ਠੋਕਿਆ ਹੈ। ਇਸ ਦੇ ਨਾਲ ਹੀ ਇਹ ਰਕਮ ਪਟੀਸ਼ਨਰ ਕੰਪਨੀ ਨੂੰ 1 ਹਫ਼ਤੇ ਦੇ ਅੰਦਰ ਦੇਣ ਦੇ ਹੁਕਮ ਵੀ ਦਿੱਤੇ ਗਏ ਹਨ। ਜਸਟਿਸ ਏ.ਜੀ. ਮਸੀਹ ਅਤੇ ਜਸਟਿਸ ਆਲੋਕ ਜੈਨ ਦੀ ਬੈਂਚ ਨੇ ਪ੍ਰਾਈਮ ਵਿਜ਼ਨ ਇੰਡਸਟਰੀਜ਼ ਪ੍ਰਾਈਵੇਟ ਲਿਮਟਿਡ ਵੱਲੋਂ ਦਾਇਰ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਇਹ ਹੁਕਮ ਦਿੱਤਾ।
ਹਾਈਕੋਰਟ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਅਜਿਹਾ ਮਾਮਲਾ ਸੁਣਵਾਈ ਲਈ ਆਇਆ ਸੀ। ਉਸ ਦੌਰਾਨ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਸੀ ਕਿ ਭਵਿੱਖ ਵਿੱਚ ਅਜਿਹਾ ਕਰਨ ਤੋਂ ਪਹਿਲਾਂ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਪਰ ਪੰਜਾਬ ਸਰਕਾਰ ਨੇ ਮੁੜ ਅਜਿਹਾ ਕਰਨ 'ਤੇ ਹਾਈਕੋਰਟ ਨੇ ਸਖ਼ਤੀ ਦਿਖਾਈ ਹੈ। ਹਾਲਾਂਕਿ ਪੰਜਾਬ ਸਰਕਾਰ ਨੇ ਇਹ ਹੁਕਮ ਗਲਤੀ ਨਾਲ ਜਾਰੀ ਹੋਣ ਦੀ ਗੱਲ ਮੰਨ ਕੇ ਵਾਪਸ ਲੈ ਲਿਆ ਹੈ। ਹਾਈਕੋਰਟ ਨੇ ਦੇਖਿਆ ਕਿ ਪਹਿਲਾਂ ਵੀ ਇੱਕ ਮਾਮਲੇ ਵਿੱਚ ਨਿਯਮਾਂ ਦੀ ਉਲੰਘਣਾ ਕੀਤੀ ਗਈ ਸੀ।
ਉਸ ਦੌਰਾਨ ਹਾਈਕੋਰਟ ਨੇ ਚਿਤਾਵਨੀ ਦਿੱਤੀ ਸੀ ਕਿ ਅਜਿਹਾ ਦੁਬਾਰਾ ਕਰਨਾ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਜਿਸ ਕਾਰਨ ਹਾਈਕੋਰਟ ਨੇ ਸਰਕਾਰ ਨੂੰ 50,000 ਰੁਪਏ ਦਾ ਜੁਰਮਾਨਾ ਲਗਾ ਕੇ ਰਕਮ ਅਦਾ ਕਰਨ ਦੇ ਹੁਕਮ ਦਿੱਤੇ ਹਨ। ਕੰਪਨੀ ਵੱਲੋਂ ਹਾਈ ਕੋਰਟ ਵਿੱਚ ਪਾਈ ਪਟੀਸ਼ਨ ਵਿੱਚ ਦੱਸਿਆ ਗਿਆ ਸੀ ਕਿ ਪੰਜਾਬ ਸਰਕਾਰ ਨੇ 23 ਸਤੰਬਰ ਨੂੰ ਹੁਕਮ ਜਾਰੀ ਕਰਕੇ ਇਹ ਠੇਕਾ ਕੀਤਾ ਸੀ। ਪਰ ਜਦੋਂ ਮਾਮਲਾ ਹਾਈਕੋਰਟ ਪਹੁੰਚਿਆ ਤਾਂ ਸਰਕਾਰ ਨੇ 26 ਅਕਤੂਬਰ ਨੂੰ ਹੁਕਮ ਵਾਪਸ ਲੈ ਲਿਆ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :