ਪੜਚੋਲ ਕਰੋ

ਪੰਜਾਬ 'ਚ ਵਧ ਰਹੇ ਲੰਪੀ ਸਕਿੱਨ 'ਤੇ ਹਾਈਕੋਰਟ ਸਖ਼ਤ, ਦਿੱਤਾ ਇਹ ਹੁਕਮ

ਪੰਜਾਬ ਦੇ ਪਸ਼ੂਆਂ 'ਤੇ ਲੰਪੀ ਸਕਿੱਨ ਬਿਮਾਰੀ ਦਾ ਕਹਿਰ ਵਧਦਾ ਜਾ ਰਿਹਾ ਹੈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਵੀ ਇਸ ਬਿਮਾਰੀ ਨੂੰ ਲੈ ਕੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ।

ਚੰਡੀਗੜ੍ਹ: ਪੰਜਾਬ ਦੇ ਪਸ਼ੂਆਂ 'ਤੇ ਲੰਪੀ ਸਕਿੱਨ ਬਿਮਾਰੀ ਦਾ ਕਹਿਰ ਵਧਦਾ ਜਾ ਰਿਹਾ ਹੈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਵੀ ਇਸ ਬਿਮਾਰੀ ਨੂੰ ਲੈ ਕੇ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਦਰਅਸਲ, ਹਾਈਕੋਰਟ ਨੇ ਚਮੜੀ ਰੋਗ ਨੂੰ ਲੈ ਕੇ ਦਾਇਰ ਪਟੀਸ਼ਨ 'ਤੇ ਸਖ਼ਤ ਹੁਕਮ ਦਿੱਤੇ ਹਨ।

ਹਾਈਕੋਰਟ ਵੱਲੋਂ ਕਿਹਾ ਗਿਆ ਹੈ ਕਿ ਸਾਰੇ ਪਸ਼ੂਆਂ ਦਾ ਜਲਦੀ ਟੀਕਾਕਰਨ ਕੀਤਾ ਜਾਵੇ। ਇਸ ਦੇ ਨਾਲ ਹੀ ਮਰਨ ਵਾਲੇ ਪਸ਼ੂਆਂ ਦਾ ਨਿਪਟਾਰਾ ਸਹੀ ਢੰਗ ਨਾਲ ਕੀਤਾ ਜਾਵੇ ਤਾਂ ਜੋ ਇਹ ਬਿਮਾਰੀ ਮਹਾਮਾਰੀ ਦਾ ਰੂਪ ਨਾ ਲੈ ਸਕੇ। ਇਸ ਦੇ ਨਾਲ ਹੀ ਸਰਕਾਰ ਦੇ ਭਰੋਸਾ ਦੇਣ ਤੋਂ ਬਾਅਦ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਗਿਆ ਹੈ।

ਉੱਧਰ ਪਸ਼ੂ ਪਾਲਣ ਮੰਤਰੀ ਲਾਲਜੀਤ ਭੁੱਲਰ ਨੇ ਮੰਗਲਵਾਰ ਨੂੰ ਪੰਜਾਬ ਭਵਨ ਵਿਖੇ ਵਿਭਾਗ ਦੀ ਮੀਟਿੰਗ ਦੌਰਾਨ ਦੱਸਿਆ ਕਿ ਸੋਮਵਾਰ ਸ਼ਾਮ ਤੱਕ ਸੂਬਾ ਸਰਕਾਰ ਵੱਲੋਂ ਸਿਹਤਮੰਦ ਪਸ਼ੂਆਂ ਨੂੰ ਗਾਊਟ ਪੌਕਸ ਦਵਾਈ ਦੀਆਂ 2.05 ਲੱਖ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ। ਭਾਰਤ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਸ਼ੂਆਂ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਲੋੜੀਂਦੀਆਂ ਦਵਾਈਆਂ ਅਤੇ ਹੋਰ ਸਾਵਧਾਨੀਆਂ ਵੀ ਵਰਤੀਆਂ ਜਾ ਰਹੀਆਂ ਹਨ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਦੁੱਧ ਉਤਪਾਦਕਾਂ ਦੀਆਂ ਸਮੱਸਿਆਵਾਂ ਸੁਣੀਆਂ ਹਨ। ਇਹ ਬਿਮਾਰੀ ਜਿਆਦਾਤਰ ਗਾਵਾਂ ਵਿੱਚ ਫੈਲ ਰਹੀ ਹੈ। ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਫਿਰੋਜ਼ਪੁਰ, ਬਠਿੰਡਾ, ਤਰਨਤਾਰਨ, ਜਲੰਧਰ ਅਤੇ ਅੰਮ੍ਰਿਤਸਰ ਜ਼ਿਲ੍ਹੇ ਇਸ ਬਿਮਾਰੀ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ। ਮੀਟਿੰਗ ਵਿੱਚ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਪੰਜਾਬ ਵਿੱਚ 25.31 ਲੱਖ ਗਾਵਾਂ ਅਤੇ 40.15 ਲੱਖ ਮੱਝਾਂ ਹਨ। ਹੁਣ ਤੱਕ 75000 ਦੇ ਕਰੀਬ ਪਸ਼ੂਆਂ ਦੇ ਇਸ ਬਿਮਾਰੀ ਨਾਲ ਪ੍ਰਭਾਵਿਤ ਹੋਣ ਦਾ ਖਦਸ਼ਾ ਹੈ ਅਤੇ 40000 ਦੇ ਕਰੀਬ ਪਸ਼ੂ ਠੀਕ ਹੋ ਚੁੱਕੇ ਹਨ, ਜਦਕਿ ਹੁਣ ਤੱਕ ਇਸ ਬਿਮਾਰੀ ਕਾਰਨ 3500 ਦੇ ਕਰੀਬ ਮੌਤਾਂ ਹੋ ਚੁੱਕੀਆਂ ਹਨ, ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ ਕਿ ਇਹ ਮੌਤਾਂ ਲੰਪੀ ਸਕਿੱਨ ਦੀ ਲਾਗ ਕਾਰਨ ਹੋਈਆਂ ਹਨ।

ਦੁੱਧ ਵਿੱਚ ਪੰਜਾਬ ਦਾ ਯੋਗਦਾਨ 6.70 ਫੀਸਦੀ 
ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਪੰਜਾਬ ਰਾਸ਼ਟਰੀ ਪਸ਼ੂਆਂ ਦੀ ਆਬਾਦੀ ਵਿੱਚ 1.31 ਫੀਸਦੀ ਯੋਗਦਾਨ ਪਾਉਂਦਾ ਹੈ ਜਦੋਂ ਕਿ ਸੂਬੇ ਵਿੱਚ ਦੁੱਧ ਦਾ ਉਤਪਾਦਨ ਰਾਸ਼ਟਰੀ ਉਤਪਾਦਨ ਦਾ 6.70 ਫੀਸਦੀ ਹੈ। ਇਸ ਲਈ ਲੋੜ ਹੈ ਕਿ ਖੇਤੀਬਾੜੀ ਦੇ ਇਸ ਸਹਾਇਕ ਧੰਦੇ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ।

ਕੇਂਦਰ ਨੇ ਮਦਦ ਦਾ ਭਰੋਸਾ ਦਿੱਤਾ
ਕੇਂਦਰੀ ਮੰਤਰੀ ਪੁਰਸ਼ੋਤਮ ਰੁਪਾਲਾ ਨੇ ਭਰੋਸਾ ਦਿੱਤਾ ਹੈ ਕਿ ਦਵਾਈਆਂ ਦੀਆਂ ਕੀਮਤਾਂ ਤਰਕਸੰਗਤ ਕੀਤੀਆਂ ਜਾਣਗੀਆਂ। ਸੂਬੇ ਨੂੰ ਲੋੜੀਂਦੀ ਮਾਤਰਾ ਵਿੱਚ ਦਵਾਈਆਂ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ। ਰੁਪਾਲਾ ਨੇ ਹਦਾਇਤ ਕੀਤੀ ਕਿ ਸੂਬੇ ਵਿੱਚ ਪ੍ਰਭਾਵਿਤ ਪਸ਼ੂਆਂ ਲਈ ਆਈਸੋਲੇਸ਼ਨ ਵਾਰਡ ਬਣਾਏ ਜਾਣ ਤਾਂ ਜੋ ਇਸ ਬਿਮਾਰੀ ਨੂੰ ਅੱਗੇ ਵਧਣ ਤੋਂ ਰੋਕਿਆ ਜਾ ਸਕੇ।

50 ਹਜ਼ਾਰ ਮੁਆਵਜ਼ਾ
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਮੰਗਲਵਾਰ ਨੂੰ ਕਿਹਾ ਕਿ ਪੰਜਾਬ ਸਰਕਾਰ ਡੇਅਰੀ ਫਾਰਮਰਜ਼ ਨੂੰ ਇਨਫੈਕਸ਼ਨ ਨਾਲ ਮਰਨ ਵਾਲੇ ਹਰੇਕ ਜਾਨਵਰ ਲਈ ਘੱਟੋ-ਘੱਟ 50,000 ਰੁਪਏ ਮੁਆਵਜ਼ਾ ਦੇਵੇ। ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੰਸਦ ਮੈਂਬਰ ਨੇ ਕੇਂਦਰੀ ਪਸ਼ੂ ਪਾਲਣ ਮੰਤਰੀ ਪੁਰਸ਼ੋਤਮ ਰੁਪਾਲਾ ਨੂੰ ਵੀ ਅਪੀਲ ਕੀਤੀ ਕਿ ਉਹ ਪਸ਼ੂਆਂ ਦੀ ਪ੍ਰਭਾਵਸ਼ਾਲੀ ਨਿਗਰਾਨੀ ਅਤੇ ਟੀਕਾਕਰਨ ਲਈ ਕੇਂਦਰੀ ਟੀਮਾਂ ਪੰਜਾਬ ਭੇਜਣ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
Advertisement
ABP Premium

ਵੀਡੀਓਜ਼

ਮਜੀਠੀਆ ਦੀ ਭਗਵੰਤ ਮਾਨ ਦੀ ਚਿਤਾਵਨੀ!ਸਰਕਾਰ ਘਰ  ਢਾਹੁਣ ਤਕ ਆ ਗਈ!ਪੰਜਾਬ ਦੇ ਅੰਨਦਾਤਾ ਦਾ ਘੋਟਿਆ ਗਲ੍ਹਾਂਲੋਕਤੰਤਰ ਦਾ ਘਾਣ ਕਰਨਾ ਮੁੱਖ ਮੰਤਰੀ ਤੋਂ ਸਿੱਖੋ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ ਦੀ ਇੱਕ ਲੇਨ ਦੀ ਆਵਾਜਾਈ ਖੋਲ੍ਹੀ, ਵੇਖੋ ਤਸਵੀਰਾਂ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਭਿਆਨਕ ਹਾਦਸੇ ਨੇ ਘਰ 'ਚ ਵਿਛਾਏ ਸੱਥਰ, ਮਾਸੂਮ ਦੇ ਸਿਰ ਤੋਂ ਉੱਠਿਆ ਪਿਓ ਦਾ ਸਾਇਆ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
ਵੱਡੀ ਖ਼ਬਰ! 13 ਮਹੀਨਿਆਂ ਬਾਅਦ ਸ਼ੰਭੂ ਬਾਰਡਰ 'ਤੇ ਆਵਾਜਾਈ ਸ਼ੁਰੂ, ਲੰਘਣ ਲਗੀਆਂ ਗੱਡੀਆਂ-ਕਾਰਾਂ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
IPL 2025 New Rule: IPL ਦੇ ਬਦਲ ਗਏ ਨਿਯਮ, ਜਾਣੋ ਕਿਹੜੇ ਗੇਂਦਬਾਜ਼ਾਂ ਨੂੰ ਹੋਵੇਗਾ ਸਭ ਤੋਂ ਜ਼ਿਆਦਾ ਫਾਇਦਾ
Farmers Protest: ਅੰਦੋਲਨ ਗ੍ਰਿਫ਼ਤਾਰੀਆਂ ਤੇ ਤੰਬੂ ਉਖਾੜਨ ਨਾਲ ਖਤਮ ਨਹੀਂ ਹੁੰਦੇ...ਕਿਸਾਨਾਂ ਨੇ ਕੀਤਾ ਵੱਡਾ ਐਲਾਨ
Farmers Protest: ਅੰਦੋਲਨ ਗ੍ਰਿਫ਼ਤਾਰੀਆਂ ਤੇ ਤੰਬੂ ਉਖਾੜਨ ਨਾਲ ਖਤਮ ਨਹੀਂ ਹੁੰਦੇ...ਕਿਸਾਨਾਂ ਨੇ ਕੀਤਾ ਵੱਡਾ ਐਲਾਨ
ਪੰਜਾਬ ਦੀ ਅਦਾਲਤ 'ਚ ਕੁੜੀ ਨੇ ਮਾਰੀ ਛਾਲ, ਮੱਚ ਗਿਆ ਚੀਕ ਚੀਹਾੜਾ
ਪੰਜਾਬ ਦੀ ਅਦਾਲਤ 'ਚ ਕੁੜੀ ਨੇ ਮਾਰੀ ਛਾਲ, ਮੱਚ ਗਿਆ ਚੀਕ ਚੀਹਾੜਾ
ਅੰਮ੍ਰਿਤਪਾਲ ਦੇ ਤਿੰਨ ਸਾਥੀ ਜਹਾਜ਼ ਰਾਹੀਂ ਦਿੱਲੀ ਲਈ ਰਵਾਨਾ, 7 ਸਾਥੀਆਂ ਤੋਂ ਹਟਿਆ NSA, ਜਾਣੇ ਅੱਗੇ ਦਾ ਪਲਾਨ
ਅੰਮ੍ਰਿਤਪਾਲ ਦੇ ਤਿੰਨ ਸਾਥੀ ਜਹਾਜ਼ ਰਾਹੀਂ ਦਿੱਲੀ ਲਈ ਰਵਾਨਾ, 7 ਸਾਥੀਆਂ ਤੋਂ ਹਟਿਆ NSA, ਜਾਣੇ ਅੱਗੇ ਦਾ ਪਲਾਨ
ਰਸੋਈ ਦਾ ਇਹ ਮਸਾਲਾ ਸਿਹਤ ਲਈ ਵਰਦਾਨ! ਪੇਟ ਤੋਂ ਲੈ ਕੇ ਪਾਚਨ ਸੰਬੰਧੀ ਸਮੱਸਿਆਵਾਂ ਦਾ ਚਮਤਕਾਰੀ ਇਲਾਜ
ਰਸੋਈ ਦਾ ਇਹ ਮਸਾਲਾ ਸਿਹਤ ਲਈ ਵਰਦਾਨ! ਪੇਟ ਤੋਂ ਲੈ ਕੇ ਪਾਚਨ ਸੰਬੰਧੀ ਸਮੱਸਿਆਵਾਂ ਦਾ ਚਮਤਕਾਰੀ ਇਲਾਜ
Embed widget