Charanjit Singh Channi: ਚਰਨਜੀਤ ਸਿੰਘ ਚੰਨੀ ਖਿਲਾਫ ਇਲੈਕਸ਼ਨ ਪਟੀਸ਼ਨ ਦੇ ਮਾਮਲੇ ਵਿੱਚ ਪੰਜਾਬ ਹਰਿਆਣਾ ਹਾਈਕੋਰਟ ਨੇ ਅਹਿਮ ਗੱਲ ਆਖੀ ਹੈ। ਹਾਈਕੋਰਟ ਨੇ ਇੱਕ ਵਾਰ ਫਿਰ ਚਰਨਜੀਤ ਸਿੰਘ ਚੰਨੀ ਨੂੰ ਜਵਾਬਦੇਹ ਨੋਟਿਸ ਜਾਰੀ ਕੀਤਾ ਹੈ।
ਚਰਨਜੀਤ ਸਿੰਘ ਚੰਨੀ ਨੂੰ ਪਹਿਲਾ ਨੋਟਿਸ ਸ਼ਹਿਰ ਤੋਂ ਬਾਹਰ ਹੋਣ ਕਰਕੇ ਨਹੀਂ ਮਿਲਿਆ ਸੀ। ਦੂਸਰਾ ਨੋਟਿਸ ਚਰਨਜੀਤ ਸਿੰਘ ਚੰਨੀ ਨੂੰ ਸਪੀਡ ਪੋਸਟ ਕੀਤਾ ਗਿਆ ਸੀ। ਹੁਣ 30 ਸਤੰਬਰ ਨੂੰ ਮਾਮਲੇ ਦੀ ਅਗਲੀ ਸੁਣਵਾਈ ਹੋਵੇਗੀ।
ਅਦਾਲਤ ਨੇ ਉਨ੍ਹਾਂ ਸਾਰੇ ਬਚਾਓ ਪੱਖਾਂ ਨੂੰ ਨਵੇਂ ਨੋਟਿਸ ਵੀ ਜਾਰੀ ਕੀਤੇ ਹਨ ਜਿਨ੍ਹਾਂ ਨੂੰ ਪਹਿਲਾਂ ਨੋਟਿਸ ਜਾਰੀ ਨਹੀਂ ਕੀਤੇ ਗਏ ਸਨ। ਹਾਈਕੋਰਟ 'ਚ ਪਟੀਸ਼ਨ ਦਾਇਰ ਕਰਦੇ ਹੋਏ ਗੌਰਵ ਲੂਥਰਾ ਨੇ ਹਾਈ ਕੋਰਟ ਨੂੰ ਦੱਸਿਆ ਕਿ ਚਰਨਜੀਤ ਸਿੰਘ ਚੰਨੀ ਜਲੰਧਰ ਲੋਕ ਸਭਾ ਸੀਟ ਤੋਂ ਐੱਮਪੀ ਚੁਣੇ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।